
ਜੇ ਗਾਇਕ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਉਂਦੇ ਹਨ ਤਾਂ ਮੈਂ ਉਨ੍ਹਾਂ ਖਿਲਾਫ਼ FIR ਦਰਜ ਕਰਵਾਵਾਂਗਾ।
ਚੰਡੀਗੜ੍ਹ -ਪੰਡਿਤਰਾਓ ਧਰੇਨਵਰ ਨੇ ਅੱਜ ਇਕ ਨੋਟਿਸ ਜਾਰੀ ਕੀਤਾ ਹੈ ਤੇ ਉਹਨਾਂ ਨੇ ਇਕ ਬੋਰਡ ਫੜ੍ਹ ਕੇ ਤਸਵੀਰ ਵੀ ਜਾਰੀ ਕੀਤੀ ਹੈ। ਬੋਰਡ ਉੱਤੇ ਪੰਡਿਤਰਾਓ ਧਰੇਨਵਰ ਨੇ ਲਿਖਿਆ ਹੈ ਜੇਕਰ ਬੱਬੂ ਮਾਨ, ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ 31 ਦਸੰਬਰ ਦੀ ਰਾਤ ਨੂੰ ਸ਼ਰਾਬੀ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਉਂਦੇ ਹਨ ਤਾਂ ਮੈਂ ਉਨ੍ਹਾਂ ਖਿਲਾਫ਼ FIR ਦਰਜ ਕਰਵਾਵਾਂਗਾ।
ਪੰਡਿਤਰਾਓ ਨੇ ਸਾਰੇ ਗਾਇਕਾਂ ਨੂੰ ਨਵੇਂ ਸਾਲ ਦੇ ਜਸ਼ਨ ਦੀ ਪੂਰਵ ਸੰਧਿਆ 'ਤੇ ਸ਼ਰਾਬ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਸਾਰੇ ਗਾਇਕਾਂ ਵਿਰੁੱਧ ਮਾਮਲਾ ਦਰਜ ਕਰਵਾਉਣਗੇ ਜੋ ਮਾੜੇ ਗੀਤ ਗਾਉਣਗੇ, ਖ਼ਾਸ ਕਰਕੇ ਬੱਬੂ ਮਾਨ, ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਕਿਉਂਕਿ ਇਹ ਸੀਨੀਅਰ ਗਾਇਕ ਹਨ ਜਿਨ੍ਹਾਂ ਦੀ ਸਮਾਜਿਕ ਜ਼ਿੰਮੇਵਾਰੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਪੰਡਿਤਰਾਓ ਧਰੇਨਵਰ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਡੀਜੀਪੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਨਿਰਦੇਸ਼ ਦਿੱਤੇ ਹਨ ਕਿ ਲਾਈਵ ਸ਼ੋਅ 'ਚ ਵੀ ਕਿਸੇ ਨੂੰ ਵੀ ਸ਼ਰਾਬ, ਨਸ਼ੇ ਅਤੇ ਗੰਨ ਕਲਚਰ ਦੀ ਇਜਾਜ਼ਤ ਨਾ ਦਿੱਤੀ ਜਾਵੇ।