ਖ਼ਬਰਾਂ |

ਤਾਜ਼ਾ |

Warning 2: 2 ਦਿਨ ਬਾਅਦ ਖਤਮ ਹੋਵੇਗੀ ਦਰਸ਼ਕਾਂ ਦੀ ਉਡੀਕ; ਵੱਡੇ ਪਰਦੇ 'ਤੇ ਧਮਾਲਾਂ ਪਾਉਣ ਲਈ ਤਿਆਰ ‘ਵਾਰਨਿੰਗ 2’

By : GAGANDEEP

Published : Jan 31, 2024, 7:31 am IST
Updated : Jan 31, 2024, 1:21 pm IST
SHARE ARTICLE
Warning 2 will be released on February 2 News in punjabi
Warning 2 will be released on February 2 News in punjabi

Warning 2: ਪ੍ਰੈੱਸ ਕਾਨਫ਼ਰੰਸ ਦੌਰਾਨ ਪ੍ਰਿੰਸ ਕੰਵਲਜੀਤ ਸਿੰਘ ਨੇ ‘ਪੰਮੇ’ ਦੇ ਡਾਇਲਾਗ ਬੋਲ ਕੇ ਖੁਸ਼ ਕੀਤੇ ਦਰਸ਼ਕ

 Warning 2 will be released on February 2 News in punjabi : ਪੰਜਾਬੀ ਫ਼ਿਲਮ ‘ਵਾਰਨਿੰਗ’ ਦੀ ਸਫਲਤਾ ਤੋਂ ਬਾਅਦ ਹੁਣ ਟੀਮ ਵਲੋਂ ਫਿਲਮ ‘ਵਾਰਨਿੰਗ 2’ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਫ਼ਿਲਮ ਦਾ ਟਰੇਲਰ ਦੇਖਣ ਤੋਂ ਬਾਅਦ ਦਰਸ਼ਕ ਇਸ ਨੂੰ ਵੱਡੇ ਪਰਦੇ ਉਤੇ ਦੇਖਣ ਲਈ ਬਹੁਤ ਉਤਸੁਕ ਨਜ਼ਰ ਆ ਰਹੇ ਹਨ। ਹੁਣ ਫ਼ਿਲਮ ਦੇ ਰਿਲੀਜ਼ ਨੂੰ ਸਿਰਫ਼ 2 ਦਿਨ ਬਾਕੀ ਰਹਿ ਗਏ ਹਨ। ਫ਼ਿਲਮ ਦੀ ਟੀਮ ਨੂੰ ਉਮੀਦ ਹੈ ਕਿ ਵਾਰਨਿੰਗ 2 ਸਾਲ 2024 ਦੀ ਸੱਭ ਤੋਂ ਹਿੱਟ ਫ਼ਿਲਮ ਬਣੇਗੀ।

ਇਸ ਦੌਰਾਨ ਫ਼ਿਲਮ ਦੀ ਟੀਮ ਵਲੋਂ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਫ਼ਿਲਮ ਦੀ ਪੂਰੀ ਸਟਾਰਕਾਸਟ ਮੌਜੂਦ ਰਹੀ। ਪ੍ਰੈੱਸ ਕਾਨਫ਼ਰੰਸ ਵਿਚ ਪ੍ਰਿੰਸ ਕੰਵਲਜੀਤ ਸਿੰਘ ਨੇ ਫ਼ਿਲਮ ਦੇ ਡਾਇਲਾਗ ਬੋਲ ਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਦਰਸ਼ਕਾਂ ਦਾ ਕਹਿਣਾ ਹੈ ਕਿ ਵਾਰਨਿੰਗ ਹੁਣ ਲੋਕ ਫ਼ਿਲਮ ਬਣ ਚੁੱਕੀ ਹੈ, ਲੋਕ ਉਸ ਨੂੰ ਦੇਖਣ ਲਈ ਬੇਸਬਰੀ ਨਾਲ ਉਡੀਕ ਵਿਚ ਹਨ।

ਪ੍ਰੈੱਸ ਕਾਨਫ਼ਰੰਸ ਦੌਰਾਨ ਪ੍ਰਿੰਸ ਨੇ ਕਿਹਾ ਕਿ ਲੋਕਾਂ ਨੂੰ ‘ਵਾਰਨਿੰਗ-2’ ਦੀ ਜਿੰਨੀ ਉਡੀਕ ਹੈ, ਮੈਨੂੰ ਉਮੀਦ ਹੈ ਕਿ ਉਹ ਫ਼ਿਲਮ ਦੇਖ ਕੇ ਬਿਲਕੁਲ ਨਿਰਾਸ਼ ਨਹੀਂ ਹੋਣਗੇ। ‘ਵਾਰਨਿੰਗ-1’ ਪਹਿਲਾਂ ਸਿਰਫ਼ ਇਕ ਸੀਰੀਜ਼ ਸੀ, ਜਿਸ ਨੂੰ ਲੋਕਾਂ ਨੇ ਫ਼ਿਲਮ ਬਣਾਇਆ। ਮੇਰੇ ਕਿਰਦਾਰ ਦੀ ਸੀਰੀਜ਼ ਦੇ ਪਹਿਲੇ ਹੀ ਐਪੀਸੋਡ ’ਚ ਮੌਤ ਹੋ ਜਾਂਦੀ ਹੈ ਪਰ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਇੰਨੀਆਂ ਕੁ ਪੋਸਟਾਂ ਪਾਈਆਂ ਕਿ ਸਾਨੂੰ ਪੰਮੇ ਨੂੰ ਜਿਊਂਦਾ ਕਰਨਾ ਪਿਆ। ਪ੍ਰਿੰਸ ਨੇ ਦਸਿਆ ਕਿ ‘ਪੰਮਾ’ ਇਸ ਵਾਰ ਵੀ ਉਸੇ ਤਰ੍ਹਾਂ ਦਾ ਹੀ ਹੈ। ਉਨ੍ਹਾਂ ਦਸਿਆ ਕਿ ਟੀਮ ਵਲੋਂ ਅਦਾਕਾਰਾਂ ਨੂੰ ਸੈੱਟ ਉਤੇ ਪਰਵਾਰ ਵਰਗਾ ਮਾਹੌਲ ਦਿਤਾ ਗਿਆ ਹੈ।

ਫਿਲਮ 'ਵਾਰਨਿੰਗ 2' ਦਾ ਧਮਾਕੇਦਾਰ ਤੇ ਸ਼ਾਨਦਾਰ ਟਰੇਲਰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦਾ ਟਰੇਲਰ ਦੇਖ ਤੁਹਾਨੂੰ ਸਾਊਥ ਫਿਲਮਾਂ ਵਾਲੀ ਫੀਲਿੰਗ ਆਵੇਗੀ ਕਿਉਂਕਿ ਫਿਲਮ 'ਚ ਐਕਸ਼ਨ ਸਾਊਥ ਫਿਲਮਾਂ ਵਰਗਾ ਹੀ ਹੈ।  ਫਿਲਮ ਵਿਚ ਗਿੱਪੀ ਗਰੇਵਾਲ ਦੇ ਨਾਲ- ਨਾਲ ਮਸ਼ਹੂਰ ਪੰਜਾਬੀ ਅਦਾਕਾਰ ਪ੍ਰਿੰਸ ਕੰਵਲਜੀਤ ਸਿੰਘ ਵੀ ਨਜ਼ਰ ਆ ਰਹੇ ਹਨ। ਇਸ 'ਚ ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਦੋਹਾਂ ਦਾ ਐਕਸ਼ਨ ਅਵਤਾਰ ਨਜ਼ਰ ਆਇਆ। ਟਰੇਲਰ 'ਚ ਗਿੱਪੀ ਗਰੇਵਾਲ ਸ਼ਾਨਦਾਰ ਲੁੱਕ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਨਾਲ ਕੰਵਲਜੀਤ ਸਿੰਘ ਨੇ ਵੀ ਸ਼ਾਨਦਾਰ ਢੰਗ ਦੇ ਨਾਲ ਅਪਣਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ। ਟਰੇਲਰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਵਾਰ 'ਵਾਰਨਿੰਗ 2' 'ਚ ਪਹਿਲੇ ਸੀਕੁਅਲ ਨਾਲ ਵੱਧ ਐਕਸ਼ਨ ਤੇ ਡਰਾਮਾ ਵੇਖਣ ਨੂੰ ਮਿਲੇਗਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਫਿਲਮ 'ਚ ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਸਣੇ ਮਸ਼ਹੂਰ ਅਦਾਕਾਰਾ ਜੈਸਮੀਨ ਭਸੀਨ ਵੀ ਨਜ਼ਰ ਆਵੇਗੀ। ਫਿਲਮ ਵਿਚ ਗਿੱਪੀ ਗਰੇਵਾਲ ਤੇ ਜੈਸਮੀਨ ਰੋਮਾਂਸ ਕਰਦੇ ਹੋਏ ਨਜ਼ਰ ਆਉਣਗੇ।  ਜ਼ਿਕਰਯੋਗ ਹੈ ਕਿ ਫਿਲਮ ਦੇ ਟਰੇਲਰ ਨੇ ਰਿਲੀਜ਼ ਹੁੰਦਿਆਂ ਸਾਰ ਹੀ ਧਮਾਲਾਂ ਪਾ ਦਿਤੀਆਂ ਸੀ। ਜਿਵੇਂ ਹੀ 'ਵਾਰਨਿੰਗ 2' ਦਾ ਟਰੇਲਰ ਰਿਲੀਜ਼ ਹੋਇਆ, 'ਵਾਰਨਿੰਗ 2' ਤੇ ਗਿੱਪੀ ਗਰੇਵਾਲ ਦੋਵੇਂ ਸੋਸ਼ਲ ਮੀਡੀਆ 'ਤੇ ਟਰੈਂਡ ਕਰਨ ਲੱਗੇ।

ਫਿਲਮ ‘ਚ ਬਾਲੀਵੁੱਡ ਅਦਾਕਾਰ ਰਾਹੁਲ ਦੇਵ ਪੁਲਿਸ ਅਫਸਰ ਦੀ ਭੂਮਿਕਾ ਨਿਭਾ ਰਹੇ ਹਨ। ਸਟਾਰਕਾਸਟ ਦੀ ਗੱਲ ਕਰੀਏ ਤਾਂ ਇਸ ’ਚ ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ, ਰਾਹੁਲ ਦੇਵ, ਜੈਸਮੀਨ ਭਸੀਨ, ਰਘਵੀਰ ਬੋਲੀ, ਧੀਰਜ ਕੁਮਾਰ ਤੇ ਜੱਗੀ ਸਿੰਘ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ ’ਚ ਹਨ। ਇਸ ਫ਼ਿਲਮ ਨੂੰ ਅਮਰ ਹੁੰਦਲ ਵਲੋਂ ਡਾਇਰੈਕਟ ਕੀਤਾ ਗਿਆ ਹੈ।

 (For more Punjabi news apart from Warning 2 will be released on February 2 News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement