ਖ਼ਬਰਾਂ |

ਤਾਜ਼ਾ |

ਯੂ. ਕੇ. 'ਚ ਹੋਇਆ 'ਸੂਬੇਦਾਰ ਜੋਗਿੰਦਰ ਸਿੰਘ' ਦਾ ਪ੍ਰਮੋਸ਼ਨ  
Published : Mar 31, 2018, 1:32 pm IST
Updated : Mar 31, 2018, 1:32 pm IST
SHARE ARTICLE
gippi garewal
gippi garewal

6 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਆਪਣੀ ਫਿਲਮ 'ਸੂਬੇਦਾਰ ਜੋਗਿੰਦਰ ਸਿੰਘ' ਦੀ ਪ੍ਰਮੋਸ਼ਨ ਦੇ ਸਿਲਸਿਲੇ 'ਚ ਇਨ੍ਹੀਂ ਦਿਨੀਂ ਯੂ. ਕੇ. 'ਚ ਹਨ

ਗਿੱਪੀ ਗਰੇਵਾਲ ਦੀ 'ਸੂਬੇਦਾਰ ਜੋਗਿੰਦਰ ਸਿੰਘ' ਫਿਲਮ ਪੰਜਾਬੀ ਸਿਨੇਮਾ ਦੇ ਇਤਿਹਾਸ 'ਚ ਫਿਲਮ ਅਹਿਮ ਪੰਨਾ ਜੋੜੇਗੀ, ਇਸ ਗੱਲ ਦਾ ਪ੍ਰਗਟਾਵਾ ਯੂ. ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕੀਤਾ |   6 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਆਪਣੀ ਫਿਲਮ 'ਸੂਬੇਦਾਰ ਜੋਗਿੰਦਰ ਸਿੰਘ' ਦੀ ਪ੍ਰਮੋਸ਼ਨ ਦੇ ਸਿਲਸਿਲੇ 'ਚ ਇਨ੍ਹੀਂ ਦਿਨੀਂ ਯੂ. ਕੇ. 'ਚ ਹਨ। ਯੂ. ਕੇ. 'ਚ ਫਿਲਮ ਦੀ ਟੀਮ ਨਾਲ ਪ੍ਰਮੋਸ਼ਨ ਦੌਰਾਨ ਗਿੱਪੀ ਨੇ ਉਥੋਂ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ। ਅਸਲ 'ਚ ਰਿਵਰਸਾਈਡ ਹੀਥਰੋ ਏਅਰਪੋਰਟ ਨਜ਼ਦੀਕ ਫਿਲਮ ਦੀ ਪ੍ਰਮੋਸ਼ਨ ਲਈ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਤਨਮਨਜੀਤ ਸਿੰਘ ਢੇਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਢੇਸੀ ਨੇ 'ਸੂਬੇਦਾਰ ਜੋਗਿੰਦਰ ਸਿੰਘ' ਫਿਲਮ ਦੀ ਤਾਰੀਫ ਕੀਤੀ ਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਹੋਰ ਫਿਲਮਾਂ ਬਣਨੀਆਂ ਚਾਹੀਦੀਆਂ ਹਨ। ਗਿੱਪੀ ਨੇ ਇਸ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਯੂ. ਕੇ. ਦੀ ਪ੍ਰਮੋਸ਼ਨ ਉਨ੍ਹਾਂ ਲਈ ਯਾਦਗਾਰ ਰਹੇਗੀ। ਇਥੇ ਪ੍ਰਮੋਸ਼ਨ ਦੌਰਾਨ ਉਨ੍ਹਾਂ ਨੂੰ ਪੰਜਾਬੀਆਂ ਦਾ ਭਰਵਾਂ ਹੁੰਗਾਰਾ ਮਿਲਿਆ। ਉਹ ਉਮੀਦ ਕਰਦੇ ਹਨ ਕਿ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਇਸ ਫਿਲਮ ਨੂੰ ਸੁਪਰਹਿੱਟ ਬਣਾਉਣ 'ਚ ਪੂਰਾ ਯੋਗਦਾਨ ਦੇਣਗੇ। ਦੱਸਣਯੋਗ ਹੈ ਕਿ ਸੂਬੇਦਾਰ ਜੋਗਿੰਦਰ ਸਿੰਘ ਦੀ ਜ਼ਿੰਦਗੀ 'ਤੇ ਬਣੀ ਇਸ ਫਿਲਮ 'ਚ ਗਿੱਪੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਗਿੱਪੀ ਤੋਂ ਇਲਾਵਾ ਅਦਿਤੀ ਸ਼ਰਮਾ, ਰਾਜਵੀਰ ਜਵੰਦਾ, ਕੁਲਵਿੰਦਰ ਬਿੱਲਾ, ਕਰਮਜੀਤ ਅਨਮੋਲ, ਗੁੱਗੂ ਗਿੱਲ, ਰੌਸ਼ਨ ਪ੍ਰਿੰਸ ਤੇ ਹੋਰ ਕਈ ਸਿਤਾਰੇ ਅਹਿਮ ਕਿਰਦਾਰ ਨਿਭਾਅ ਰਹੇ ਹਨ। ਫਿਲਮ ਦੀ ਕਹਾਣੀ ਰਾਸ਼ਿਦ ਰੰਗਰੇਜ਼ ਨੇ ਲਿਖੀ ਹੈ, ਜਿਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਨੇ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement