ਦਿਲਜੀਤ ਦੁਸਾਂਝ ਦੀ ਅੱਖਾਂ ਦੀ ਪਿਆਸ ਅਜੇ ਬਾਕੀ ਹੈ...
Published : Mar 4, 2018, 5:22 pm IST
Updated : Mar 4, 2018, 11:52 am IST
SHARE ARTICLE

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦੀ ਬਹੁਚਰਚਿਤ ਫਿਲਮ 'ਰੰਗਰੂਟ' 23 ਮਾਰਚ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦੇ ਟਰੇਲਰ ਅਤੇ ਗੀਤਾਂ ਨੂੰ ਹੁਣ ਤੱਕ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। 



ਇਸ ਫਿਲਮ ਦੇ ਗੀਤ ਅਤੇ ਕਿਰਦਾਰ ਹਰ ਹੁਣ ਤੱਕ ਲੋਕਾਂ ਦਾ ਮਨ ਮੋਹ ਰਹੇ ਹਨ। ਸੱਜਣ ਸਿੰਘ ਰੰਗਰੂਟ ਦੇ ਜੀਵਨ ਤੇ ਅਧਾਰਿਤ ਦਾ ਨਵਾਂ ਗੀਤ ਅੱਜ ਰਿਲੀਜ਼ ਹੋ ਗਿਆ ਹੈ। 



ਗੀਤ ਦਾ ਨਾਮ "ਪਿਆਸ" ਹੈ ਜੋ ਕਿ ਇਕ ਪਿਆਰ ਭਰਿਆ ਪਰਿਵਾਰਿਕ ਅਤੇ ਰੋਮਾਂਟਿਕ ਗੀਤ ਹੈ। ਇਸ ਗੀਤ ਦੇ ਵਿਚ ਫਿਲਮ ਦੀ ਅਦਾਕਾਰਾ ਸੁਨੰਦਾ ਸ਼ਰਮਾ ਵੀ ਨਜ਼ਰ ਆ ਰਹੀ ਹੈ ਜੋ ਕਿ ਇਸ ਫਿਲਮ ਰਾਹੀਂ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ। 



ਤੁਹਾਨੂੰ ਦੱਸ ਦੇਈਏ ਕਿ ਫਿਲਮ ਇੱਕ ਬਹਾਦਰ ਸਿਪਾਹੀ ਦੀ ਕਹਾਣੀ ਹੈ ਜੋ ਕਿ ਪਹਿਲੇ ਵਿਸ਼ਵ ਯੁੱਧ ‘ਤੇ ਆਧਾਰਿਤ ਇਹ ਫ਼ਿਲਮ ਦਿਲਜੀਤ ਅਤੇ ਦੂਜੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ ਸਿੱਖ ਸਿਪਾਹੀਆਂ ਦੀ ਭੀੜ ਨੂੰ ਪ੍ਰਦਰਸ਼ਿਤ ਕਰਦੀ ਹੈ। ਫਿਲਮ “ਸੱਜਣ ਸਿੰਘ ਰੰਗਰੂਟ” ਦੇ ਇਸ ਗੀਤ ਨੇ ਰਿਲੀਜ਼ ਦੇ ਕੁਝ ਹੀ ਘੰਟਿਆਂ 'ਚ ਯੂਟਿਊਬ 'ਤੇ ਧੂੰਮਾਂ ਪਾ ਦਿੱਤੀਆਂ।


ਤੁਹਾਨੂੰ ਦੱਸ ਦੇਈਏ ਕਿ ਦਿਲਜੀਤ ਨੇ ਆਪਣੀ ਫਿਲਮ ‘ਸੱਜਣ ਸਿੰਘ ਰੰਗਰੂਟ’ ਲਈ ਕਾਫੀ ਮਿਹਨਤ ਕੀਤੀ ਹੈ। ਇਸ ਫਿਲਮ ਨੂੰ ਡਾਇਰੈਕਟਰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ ਜਿਹਨਾਂ ਨੇ ਸਾਲ 2017 'ਚ ਸੁਪਰਹਿੱਟ “ਚੰਨਾ ਮੇਰਿਆ” ਨੂੰ ਡਾਇਰੈਕਟ ਕੀਤਾ ਸੀ। ਸੁਨੰਦਾ ਸ਼ਰਮਾ ਨੇ ਵੀ ਇਸ ਫਿਲਮ ਨਾਲ ਆਪਣੀ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਹੈ। ਜੋ ਕਿ ਬਹੁਤ ਹੀ ਸਾਦਗੀ ਨਾਲ ਭਰੀ ਨਜ਼ਰ ਰਹੀ ਹੈ।  



ਫਿਲਮ 'ਚ ਯੋਗਰਾਜ ਸਿੰਘ, ਜਗਜੀਤ ਸੰਧੂ,ਧੀਰਜ ਕੁਮਾਰ ਤੇ ਜਰਨੈਲ ਸਿੰਘ ਵੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਦੱਸਣ ਯੋਗ ਹੈ ਕਿ ਹੁਣ ਤੱਕ ਫਿਲਮ ਦੇ ਟ੍ਰੇਲਰ ਅਤੇ ਗੀਤਾਂ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਇਹ ਹੈ ਅਤੇ ਲੋਕ ਬਹੁਤ ਬੇਸਬਰੀ ਦੇ ਨਾਲ ਫਿਲਮ ਦੀ ਰਿਲੀਜ਼ ਦੀ ਉਡੀਕ ਕਰ ਰਹੇ ਹਨ। 

SHARE ARTICLE
Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement