ਫ਼ਿਲਮ ਵਿਚ ਗਿੱਪੀ ਗਰੇਵਾਲ, ਸੋਨਮ ਬਾਜਵਾ ਤੋਂ ਇਲਾਵਾ ਬਿੰਨੂ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ ਅਤੇ ਗੁਰਪ੍ਰੀਤ ਘੁੱਗੀ ਵੀ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ।
ਚੰਡੀਗੜ੍ਹ: ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ‘ਕੈਰੀ ਓਨ ਜੱਟਾ’ ਦੇ ਗੀਤ ‘ਫਰਿਸ਼ਤੇ’ ਦੀ ਸਫ਼ਲਤਾ ਤੋਂ ਬਾਅਦ ਫ਼ਿਲਮ ਦੇ ਦੂਜੇ ਗੀਤ ‘ਜੱਟੀ’ ਨੂੰ ਵੀ ਦਰਸ਼ਕਾਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ।
ਇਸ ਗੀਤ ਵਿਚ ਪੰਜਾਬੀ ਗਾਇਕ ਐਮੀ ਵਿਰਕ, ਅਦਾਕਾਰਾ ਸੋਨਮ ਬਾਜਵਾ ਅਤੇ ਗਿੱਪੀ ਗਰੇਵਾਲ ਦਿਖਾਈ ਦੇ ਰਹੇ ਹਨ।
ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ ਅਤੇ ਦਰਸ਼ਕ ਬੇਸਬਰੀ ਨਾਲ ਫ਼ਿਲਮ ਦੀ ਉਡੀਕ ਵਿਚ ਹਨ।
ਫ਼ਿਲਮ ਵਿਚ ਗਿੱਪੀ ਗਰੇਵਾਲ, ਸੋਨਮ ਬਾਜਵਾ ਤੋਂ ਇਲਾਵਾ ਬਿੰਨੂ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ ਅਤੇ ਗੁਰਪ੍ਰੀਤ ਘੁੱਗੀ ਵੀ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ।