ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮੁੜ ਲਿਖਿਆ ਪੱਤਰ
Published : Nov 9, 2017, 11:25 pm IST
Updated : Nov 9, 2017, 5:55 pm IST
SHARE ARTICLE

ਪ੍ਰਦੂਸ਼ਣ ਰੋਕਣ ਲਈ ਪਰਾਲੀ ਨਾ ਸਾੜਨ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦਿਤਾ ਜਾਵੇ

ਚੰਡੀਗੜ੍ਹ, 9 ਨਵੰਬਰ (ਸਸਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਮੁੜ ਪੱਤਰ ਲਿਖ ਕੇ ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਨੂੰ ਠੱਲ੍ਹ ਪਾਉਣ ਲਈ ਫ਼ਸਲ ਦੇ ਰਹਿੰਦ-ਖੂੰਹਦ ਦੇ ਪ੍ਰਬੰਧਾਂ ਵਾਸਤੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ ਕਿਉਂ ਜੋ ਪਰਾਲੀ ਸਾੜਨ ਨਾਲ ਮੁਲਕ ਦੇ ਉੱਤਰੀ ਹਿੱਸੇ ਵਿਚ ਧੁਆਂਖੀ ਧੁੰਦ ਨੇ ਗੰਭੀਰ ਰੂਪ ਧਾਰਿਆ ਹੋਇਆ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਸ ਮਸਲੇ 'ਤੇ ਖੇਤੀਬਾੜੀ, ਖ਼ੁਰਾਕ ਅਤੇ ਵਾਤਾਵਰਨ ਮੰਤਰਾਲਿਆਂ ਦੇ ਕੇਂਦਰੀ ਮੰਤਰੀਆਂ ਅਤੇ ਪ੍ਰਭਾਵਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਵੀ ਅਪੀਲ ਕੀਤੀ ਹੈ। 5 ਜੁਲਾਈ, 2017 ਨੂੰ ਕੀਤੀ ਅਪੀਲ ਨੂੰ ਅੱਜ ਮੁੜ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਦੀ ਰੋਕਥਾਮ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਲਈ ਸ੍ਰੀ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ ਤਾਕਿ ਕਿਸਾਨ ਵਿਗਿਆਨਕ ਢੰਗ ਨਾਲ ਫ਼ਸਲ ਦੀ ਰਹਿੰਦ-ਖੂੰਹਦ ਦਾ ਬੰਦੋਬਸਤ ਕਰ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਕੌਮੀ ਰਾਜਧਾਨੀ ਨਵੀਂ ਦਿੱਲੀ ਸਮੇਤ ਉੱਤਰੀ ਭਾਰਤ 


ਦਾ ਬਹੁਤਾ ਹਿੱਸਾ ਇਸ ਵੇਲੇ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਦੀ ਜਕੜ ਵਿਚ ਹੈ ਜੋ ਬਹੁਤਾ ਕਰ ਕੇ ਪੰਜਾਬ, ਹਰਿਆਣਾ ਅਤੇ Àੁੱਤਰ ਪ੍ਰਦੇਸ਼ ਦੇ ਝੋਨਾ ਪੈਦਾ ਕਰਨ ਵਾਲੇ ਇਲਾਕਿਆਂ ਵਿਚ ਪਰਾਲੀ ਨੂੰ ਅੱਗ ਲਾਉਣ ਕਾਰਨ ਹੈ। ਉਨ੍ਹਾਂ ਆਖਿਆ ਕਿ ਮੁਲਕ ਦੀਆਂ ਉੱਚ ਅਦਾਲਤਾਂ ਅਤੇ ਕੌਮੀ ਗ੍ਰੀਨ ਟ੍ਰਿਬਿਊਨਲ ਨੇ ਵੀ ਇਸ ਮਸਲੇ ਦਾ ਨੋਟਿਸ ਲਿਆ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਅਜਿਹਾ ਜਾਪਦਾ ਹੈ ਕਿ ਸ਼ਾਇਦ ਇਸ ਸਮੱਸਿਆ ਨੂੰ ਸਹੀ ਪਰਿਪੇਖ ਵਿਚ ਸਮਝਿਆ ਨਹੀਂ ਜਾ ਰਿਹਾ ਜਿਸ ਦਾ ਜ਼ਰੂਰੀ ਆਧਾਰ ਵਿਗਿਆਨਕ ਅਤੇ ਆਰਥਕ ਹੈ ਅਤੇ ਇਸ ਨੂੰ ਜ਼ਬਰਦਸਤੀ ਜਾਂ ਹੋਰ ਕਿਸੇ ਢੰਗ ਰਾਹੀਂ ਨਹੀਂ ਨਜਿੱਠਿਆ ਜਾ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਇਸ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਨ ਦੀ ਅਪੀਲ ਕਰਦਿਆਂ ਆਖਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਿਪਟਾਉਣ ਲਈ ਕਣਕ 'ਤੇ ਘੱਟੋ-ਘੱਟ ਸਮਰਥਨ ਮੁੱਲ ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿਤਾ ਜਾਵੇ।  

SHARE ARTICLE
Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement