
ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਸਿਤੰਬਰ 2018 ਦਾ ਹੈ ਜਦੋਂ UP ਵਿਚ ਟੀਚਰਾਂ ਵੱਲੋਂ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ ਵਿਚ ਇੱਕ ਗਰਭਵਤੀ ਟੀਚਰ ਵੀ ਜ਼ਖਮੀ ਹੋ ਗਈ ਸੀ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਔਰਤ ਨੂੰ ਜ਼ਮੀਨ 'ਤੇ ਉੱਚੀ ਰੋਂਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਵਿਚ ਕੁਝ ਲੋਕ ਉਸ ਔਰਤ ਦੀ ਮਦਦ ਵੀ ਕਰਦੇ ਵੇਖੇ ਜਾ ਸਕਦੇ ਹਨ। ਵੀਡੀਓ ਕਿਸੇ ਪ੍ਰਦਰਸ਼ਨ ਨਾਲ ਜੁੜਿਆ ਜਾਪਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉੱਤਰ ਪ੍ਰਦੇਸ਼ ਦੇ ਲਖਨਊ ਦਾ ਹੈ ਜਿਥੇ ਟੀਚਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਲਾਠੀਚਾਰਜ ਕੀਤੀ ਗਈ ਅਤੇ ਇਸ ਵਿਚਕਾਰ ਪੁਲਿਸ ਨੇ ਇੱਕ ਗਰਭਵਤੀ ਮਹਿਲਾ ਟੀਚਰ 'ਤੇ ਵੀ ਲਾਠੀਚਾਰਜ ਕੀਤੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਿਤੰਬਰ 2018 ਦਾ ਹੈ ਜਦੋਂ ਉੱਤਰ ਪ੍ਰਦੇਸ਼ ਵਿਚ ਟੀਚਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ ਵਿਚ ਇੱਕ ਗਰਭਵਤੀ ਟੀਚਰ ਵੀ ਜ਼ਖਮੀ ਹੋ ਗਈ ਸੀ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਵਾਇਰਲ ਪੋਸਟ
ਫੇਸਬੁੱਕ ਯੂਜ਼ਰ Gaureeshanker Yadav ਨੇ 23 ਦਿਸੰਬਰ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "जाहिलों नौकरी मत दो लेकिन गर्भवती लड़कियों के पेट पर लाठी तो मत मारो: उत्तर प्रदेश के मुख्यमंत्री योगी जी कहते है कि प्रदेश में इतनी नौकरियां है कि योग्य उम्मीदवार नही मिलते। वहीं दूसरी ओर आज लखनऊ में जब योग्य बी एड अभ्यर्थी नौकरियां मांगते है तो योगी जी की तानाशाही पुलिस उन पर लाठियां बरसाती है #शर्मनाक"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਸਭਤੋਂ ਪਹਿਲਾਂ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2018 ਦਾ ਹੈ
ਸਾਨੂੰ ਇਸ ਮਾਮਲੇ ਨੂੰ ਲੈ ਕੇ The Lallantop ਦੀ 6 ਸਿਤੰਬਰ 2018 ਨੂੰ ਪ੍ਰਕਾਸ਼ਿਤ ਰਿਪੋਰਟ ਮਿਲੀ। ਇਸ ਰਿਪੋਰਟ ਵਿਚ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੋਈ ਸੀ ਅਤੇ ਵਾਇਰਲ ਵੀਡੀਓ ਦਾ ਇਸਤੇਮਾਲ ਵੀ ਕੀਤਾ ਗਿਆ ਸੀ।
ਇਸ ਖਬਰ ਤੋਂ ਇਹ ਸਾਫ ਹੋਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ ਬਲਕਿ 2018 ਦਾ ਹੈ।
ਕੀ ਸੀ ਮਾਮਲਾ?
"ਮਾਮਲਾ 5 ਸਿਤੰਬਰ 2018 ਦਾ ਹੈ ਜਦੋਂ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਖੇ B.ED ਤੇ TET ਪਾਸ ਅਧਿਆਪਕ ਪ੍ਰਦਰਸ਼ਨ ਕਰ ਰਹੇ ਸਨ ਤੇ ਇਸ ਪ੍ਰਦਰਸ਼ਨ ਦੌਰਾਨ ਜਦੋਂ ਪੁਲਿਸ ਨੇ ਇਨ੍ਹਾਂ 'ਤੇ ਲਾਠੀਚਾਰਜ ਕੀਤੀ ਤਾਂ ਇੱਕ ਗਰਭਵਤੀ ਮਹਿਲਾ ਜ਼ਖਮੀ ਹੋ ਗਈ ਸੀ।"
ਇਸ ਮਾਮਲੇ ਨੂੰ ਲੈ ਕੇ Lallantop ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਿਤੰਬਰ 2018 ਦਾ ਹੈ ਜਦੋਂ ਉੱਤਰ ਪ੍ਰਦੇਸ਼ ਵਿਚ ਟੀਚਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ ਵਿਚ ਇੱਕ ਗਰਭਵਤੀ ਟੀਚਰ ਵੀ ਜ਼ਖਮੀ ਹੋ ਗਈ ਸੀ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
Claim- Pregnant lady video injured during police lathicharge in UP is recent
Claimed By- FB User Gaureeshanker Yadav
Fact Check- Misleading