ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾ ਰਹੇ ਇਹ ਮੰਤਰੀ ਪੰਜਾਬ ਦੇ CM ਭਗਵੰਤ ਮਾਨ ਨਹੀਂ ਸਗੋਂ ਹਰਜੋਤ ਬੈਂਸ ਹਨ, Fact Check ਰਿਪੋਰਟ
Published : Apr 1, 2024, 4:47 pm IST
Updated : Apr 1, 2024, 4:47 pm IST
SHARE ARTICLE
Fact Check Video of Harjot Bains Getting Arrested By Delhi Police Viral In The Name Of Punjab CM Bhagwant Mann
Fact Check Video of Harjot Bains Getting Arrested By Delhi Police Viral In The Name Of Punjab CM Bhagwant Mann

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਵੀਡੀਓ ਵਿਚ ਪੰਜਾਬ ਦੇ CM ਭਗਵੰਤ ਮਾਨ ਨਹੀਂ ਸਗੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਨ। 

Claim

ਸੋਸ਼ਲ ਮੀਡੀਆ 'ਤੇ ਇੱਕ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਗ੍ਰਿਫਤਾਰੀ ਦਾ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਬੇਰਿਹਮ ਤਰੀਕੇ ਨਾਲ ਗ੍ਰਿਫਤਾਰ ਕੀਤਾ ਗਿਆ। 

ਅਧਿਕਾਰਿਕ X ਯੂਜ਼ਰ "PAWAN TYAGI (राष्ट्र प्रथम)" ਨੇ 22 ਮਾਰਚ 2024 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਦਾਅਵਾ ਕੀਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਬੇਰਿਹਮ ਤਰੀਕੇ ਨਾਲ ਗ੍ਰਿਫਤਾਰ ਕੀਤਾ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਨ। 

Investigation 

ਵਾਇਰਲ ਹੋ ਰਹੇ ਵੀਡੀਓ ਦੀ ਪੜਤਾਲ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਕੀਤਾ। ਦੱਸ ਦਈਏ ਵਾਇਰਲ ਹੋ ਰਹੇ ਵੀਡੀਓ ਪੰਜਾਬ ਦੇ ਮੁੱਖ ਮੰਤਰੀ ਨਹੀਂ ਸਗੋਂ ਪੰਜਾਬ ਦੇ ਸਿੱਖਿਆ ਮੰਤਰੀ ਹਨ।

ਸਾਨੂੰ ਵਾਇਰਲ ਹੋ ਰਹੇ ਵੀਡੀਓ ਨੂੰ ਲੈ ਕੇ ਕਈ ਮੀਡੀਆ ਰਿਪੋਰਟਾਂ ਮਿਲੀਆਂ। ਮੀਡੀਆ ਅਦਾਰੇ Rozana Spokesman ਨੇ 22 ਮਾਰਚ 2024 ਨੂੰ ਵਾਇਰਲ ਵੀਡੀਓ ਦੇ ਦ੍ਰਿਸ਼ Live ਸਾਂਝੇ ਕਰਦਿਆਂ ਲਿਖਿਆ, "ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਗਏ ਦਿੱਲੀ ਗਏ ਮੰਤਰੀ ਹਰਜੋਤ ਬੈਂਸ ਨੂੰ ਲਿਆ ਹਿਰਾਸਤ 'ਚ"

ਇਸੇ ਤਰ੍ਹਾਂ ਮੀਡੀਆ ਅਦਾਰੇ News 18 ਪੰਜਾਬ ਨੇ 22 ਮਾਰਚ 2024 ਨੂੰ ਵਾਇਰਲ ਵੀਡੀਓ ਦੇ ਦ੍ਰਿਸ਼ Live ਸਾਂਝੇ ਕਰਦਿਆਂ ਲਿਖਿਆ, "ਮੰਤਰੀ ਹਰਜੋਤ ਬੈਂਸ ਨੂੰ ਘੜੀਸਕੇ ਲੈ ਗਈ ਦਿੱਲੀ ਪੁਲਿਸ, ਕੇਜਰੀਵਾਲ ਦੀ ਗ੍ਰਿਫਤਾਰੀ ਦਾ ਕਰ ਰਹੇ ਸਨ ਵਿਰੋਧ"

ਮਤਲਬ ਸਾਫ ਹੈ ਕਿ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਨਹੀਂ ਹਨ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਨ। 

Result- Misleading

Our Sources 

Live News Report Shared By Media House Rozana Spokesman On 22 March 2024

Live News Report Shared By Media House News18 Punjab On 22 March 2024

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

13 Feb 2025 12:11 PM

Baldev Singh Sirsa health Update : ਮਹਾਂ ਪੰਚਾਇਤ ਤੋਂ ਪਹਿਲਾਂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਹੋਈ ਖ਼ਰਾਬ,

12 Feb 2025 12:38 PM
Advertisement