Fact Check: ਦੇਹ ਨਾਲ ਬਦਸਲੂਕੀ ਕਰਦੇ ਜਾਨਵਰ ਦਾ ਵੀਡੀਓ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ
Published : May 1, 2021, 5:56 pm IST
Updated : May 1, 2021, 5:56 pm IST
SHARE ARTICLE
Viral Post
Viral Post

ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਕਿ ਵੀਡੀਓ ਹਾਲੀਆ ਨਹੀਂ 5 ਮਹੀਨੇ ਪੁਰਾਣਾ ਹੈ ਅਤੇ ਵੀਡੀਓ ਵਿਚ ਦਿੱਸ ਰਿਹਾ ਮਰੀਜ ਰੋਡ ਐਕਸੀਡੈਂਟ ਵਿਚ ਮਾਰਿਆ ਗਿਆ ਸੀ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਇੱਕ ਕੁੱਤੇ ਨੂੰ ਮ੍ਰਿਤਕ ਦੇਹ ਨਾਲ ਬਦਸਲੂਕੀ ਕਰਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਕੋਰੋਨਾ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵੀਡੀਓ ਹਾਲੀਆ ਨਹੀਂ 5 ਮਹੀਨੇ ਪੁਰਾਣਾ ਹੈ ਅਤੇ ਵੀਡੀਓ ਵਿਚ ਦਿਖ ਰਿਹਾ ਮਰੀਜ ਰੋਡ ਐਕਸੀਡੈਂਟ ਵਿਚ ਮਾਰਿਆ ਗਿਆ ਸੀ।

ਵਾਇਰਲ ਪੋਸਟ

ਫੇਸਬੁੱਕ ਪੇਜ "Kalapathar mirror" ਨੇ 21 ਅਪ੍ਰੈਲ ਨੂੰ ਇਹ ਵਾਇਰਲ ਵੀਡੀਓ ਅਪਲੋਡ ਕਰਦਿਆਂ ਲਿਖਿਆ: "Ye dekho ye to hadd hogai ab lashon ko kutte khane lag hain...!!!????????????"

ਵਾਇਰਲ ਪੋਸਟ ਦਾ ਫੇਸਬੁੱਕ ਲਿੰਕ।

ਪੜਤਾਲ

ਪੜਤਾਲ ਸ਼ੁਰੂ ਕਰਦੇ ਹੋਏ ਅਸੀਂ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਮਾਮਲੇ ਨੂੰ ਲੈ ਕੇ 26 ਨਵੰਬਰ 2020 ਨੂੰ ਪ੍ਰਕਾਸ਼ਿਤ ਇੱਕ ਖਬਰ ਮਿਲੀ। ਨਿਊਜ਼ ਸਾਈਟ ਹਰਿ ਭੂਮੀ ਨੇ ਵਾਇਰਲ ਵੀਡੀਓ ਦਾ ਸਕ੍ਰੀਨਸ਼ੋਟ ਅਪਲੋਡ ਕਰਦਿਆਂ ਲਿਖਿਆ, "UP: संभल के सरकारी अस्पताल में शव को नोंच रहा कुत्ता, वीडियो वायरल"

ਖ਼ਬਰ ਅਨੁਸਾਰ ਮਾਮਲੇ ਨੂੰ ਉੱਤਰ ਪ੍ਰਦੇਸ਼ ਦੇ ਸੰਭਲ ਦਾ ਦੱਸਿਆ ਗਿਆ ਜਿਥੇ ਇੱਕ ਦੇਹ ਨਾਲ ਕੁੱਤਾ ਬਦਸਲੂਕੀ ਕਰ ਰਿਹਾ ਸੀ। ਕਿਓਂਕਿ ਇਹ ਖ਼ਬਰ ਨਵੰਬਰ 2020 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ, ਇਸ ਤੋਂ ਸਾਫ਼ ਹੋਇਆ ਕਿ ਮਾਮਲਾ ਹਾਲੀਆ ਨਹੀਂ ਪੁਰਾਣਾ ਹੈ।

Photo
 

ਇਸ ਮਾਮਲੇ ਨੂੰ ਲੈ ਕੇ ਖਬਰਾਂ ਸਾਨੂੰ Zee News ਅਤੇ NDTV ਦੀ ਨਿਊਜ਼ ਵੈੱਬਸਾਈਟ 'ਤੇ ਵੀ ਮਿਲੀਆਂ ਜਿਨ੍ਹਾਂ ਨੂੰ ਇੱਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ। 

Photo

ਇਸ ਵਾਇਰਲ ਦਾਅਵੇ ਨੂੰ ਲੈ ਕੇ ਸਾਨੂੰ ਇੱਕ ਫੈਕਟ ਚੈੱਕ ਆਰਟੀਕਲ ਮਿਲਿਆ ਜਿਸ ਦੇ ਵਿਚ ਸੰਭਲ ਦੇ CMO ਅਜੈ ਕੁਮਾਰ ਸਕਸੈਨਾ ਨੇ ਦੱਸਿਆ ਕਿ ਇਹ ਮਰੀਜ ਸੜਕ ਹਾਦਸੇ ਵਿਚ ਮਾਰੀਆ ਗਿਆ ਸੀ ਅਤੇ ਉਸਦਾ ਸ਼ਵ ਹਸਪਤਾਲ ਅੰਦਰ ਰਖਿਆ ਹੋਇਆ ਸੀ। ਓਦੋਂ ਇੱਕ ਕੁੱਤੇ ਨੇ ਦੇਹ ਉਪਰੋਂ ਕੱਪੜਾ ਖਿੱਚਿਆ ਅਤੇ ਬਦਸਲੂਕੀ ਕੀਤੀ। ਮਾਮਲੇ 'ਤੇ ਕਾਰਵਾਈ ਕਰਦੇ ਹੋਏ ਸਫਾਈ ਕਰਮਚਾਰੀ ਪ੍ਰਦੀਪ ਨੂੰ ਕੱਢ ਦਿੱਤਾ ਗਿਆ ਸੀ।

"ਇਸ ਮਹਾਂਮਾਰੀ ਦੇ ਦੌਰ ਵਿਚ ਕੁੱਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਪੁਰਾਣੇ ਵੀਡੀਓਜ਼ ਅਤੇ ਪੁਰਾਣੀਆਂ ਤਸਵੀਰਾਂ ਵਾਇਰਲ ਕਰ ਲੋਕਾਂ ਦੇ ਮਨਾ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੇ ਹਨ। ਸਪੋਕਸਮੈਨ ਅਪੀਲ ਕਰਦਾ ਹੈ ਕਿ ਅਜਿਹੇ ਵਾਇਰਲ ਪੋਸਟਾਂ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਇਹ ਜ਼ਰੂਰ ਵੇਖੋ ਕਿ ਉਹ ਜਾਣਕਾਰੀ ਕਿਸੇ ਅਧਿਕਾਰਕ ਸਰੋਤ ਦੁਆਰਾ ਸ਼ੇਅਰ ਕੀਤੀ ਗਈ ਹੈ ਜਾਂ ਨਹੀਂ।"

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵੀਡੀਓ ਹਾਲੀਆ ਨਹੀਂ 5 ਮਹੀਨੇ ਪੁਰਾਣਾ ਹੈ ਅਤੇ ਵੀਡੀਓ ਵਿਚ ਦਿਖ ਰਿਹਾ ਮਰੀਜ਼ ਰੋਡ ਐਕਸੀਡੈਂਟ ਵਿਚ ਮਾਰਿਆ ਗਿਆ ਸੀ।

Claim: ਵੀਡੀਓ ਨੂੰ ਕੋਰੋਨਾ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ
Claimed By: ਫੇਸਬੁੱਕ ਪੇਜ "Kalapathar mirror"
Fact Check: ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement