Fact Check: ਵਿਜ਼ਾਗ ਗੈਸ ਲੀਕ ਕਰਕੇ ਬੇਹੋਸ਼ ਹੋਏ ਲੋਕਾਂ ਦਾ ਵੀਡੀਓ ਕੋਰੋਨਾ ਦੇ ਨਾਂਅ ਤੋਂ ਵਾਇਰਲ
Published : May 1, 2021, 2:03 pm IST
Updated : May 1, 2021, 2:03 pm IST
SHARE ARTICLE
Viral Post
Viral Post

ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਕਿ ਵੀਡੀਓ ਪਿਛਲੇ ਸਾਲ ਵਿਸ਼ਾਖਾਪਟਨਮ ਦੇ ਵਿਜ਼ਾਗ ਵਿਚ ਗੈਸ ਲੀਕ ਹੋਣ ਕਰਕੇ ਬੇਹੋਸ਼ ਹੋ ਰਹੇ ਲੋਕਾਂ ਦਾ ਹੈ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਕੇਸ ਰੋਜ਼ਾਨਾ ਵੱਧ ਰਹੇ ਹਨ ਅਤੇ ਮੌਤ ਦਾ ਅੰਕੜਾ ਡਰ ਦਾ ਮਾਹੌਲ ਪੈਦਾ ਕਰ ਰਿਹਾ ਹੈ। ਹੁਣ ਕੋਰੋਨਾ ਵਾਇਰਸ ਦੇ ਨਾਂਅ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਕਈ ਲੋਕਾਂ ਨੂੰ ਸੜਕਾਂ 'ਤੇ ਬੇਹੋਸ਼ ਹੁੰਦੇ ਵੇਖਿਆ ਜਾ ਸਕਦਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਪਿਛਲੇ ਸਾਲ ਵਿਸ਼ਾਖਾਪਟਨਮ ਦੇ ਵਿਜ਼ਾਗ ਵਿਚ ਗੈਸ ਲੀਕ ਹੋਣ ਕਰਕੇ ਬੇਹੋਸ਼ ਹੋ ਰਹੇ ਲੋਕਾਂ ਦਾ ਹੈ। ਵੀਡੀਓ ਦਾ ਕੋਰੋਨਾ ਵਾਇਰਸ ਨਾਲ ਕੋਈ ਸਬੰਧ ਨਹੀਂ ਹੈ।

ਵਾਇਰਲ ਪੋਸਟ

ਟਵਿੱਟਰ ਯੂਜ਼ਰ Kudzai Mutisi ਨੇ ਵਾਇਰਲ ਵੀਡੀਓ ਅਪਲੋਡ ਕਰਦਿਆਂ ਲਿਖਿਆ, "COVID-19 is on a rampage in India... Hospitals are struggling to cope... There is no a huge shortage of oxygen.... This disease is vicious and cruel. #GetVaccinated and reduce the risk... Vaccines work... The Chinese vaccines are both safe & effective."

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਵੀਡੀਓ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਵੀਡੀਓ ਦੇ ਦ੍ਰਿਸ਼ NDTV ਦੀ ਇੱਕ ਖਬਰ ਵਿਚ ਅਪਲੋਡ ਵੀਡੀਓ ਅੰਦਰ ਮਿਲੇ। ਇਹ ਖ਼ਬਰ 8 ਮਈ 2020 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸ ਨੂੰ ਅਪਲੋਡ ਕਰਦਿਆਂ ਸਿਰਲੇਖ ਲਿਖਿਆ ਗਿਆ ਸੀ, "11 Dead, 1,000 Reportedly Sick After Gas Leak At Plant In Vizag"

ਇਸ ਅਨੁਸਾਰ ਮਾਮਲਾ ਪਿਛਲੇ ਸਾਲ ਮਈ ਵਿਚ ਵਿਸ਼ਾਖਾਪਟਨਮ ਦੇ ਇੱਕ ਕੈਮੀਕਲ ਪਲਾਂਟ ਵਿਚੋਂ ਗੈਸ ਲੀਕ ਹੋਣ ਕਰਕੇ ਵਾਪਰਿਆ। ਵੀਡੀਓ ਵਿਚ ਦਿੱਸ ਰਹੇ ਲੋਕ ਗੈਸ ਲੀਕ ਹੋਣ ਕਰਕੇ ਬੇਹੋਸ਼ ਹੋਏ ਸਨ। ਇਹ ਖ਼ਬਰ ਇੱਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

Photo

ਇਸ ਮਾਮਲੇ ਨੂੰ ਲੈ ਕੇ ਕਈ ਵੀਡੀਓ ਸਾਨੂੰ ਮਿਲੇ ਜਿਨ੍ਹਾਂ ਵਿਚ ਵਾਇਰਲ ਵੀਡੀਓ ਦੇ ਦ੍ਰਿਸ਼ ਵੀ ਵੇਖੇ ਜਾ ਸਕਦੇ ਹਨ। 7 ਮਈ 2020 ਨੂੰ CRUX ਦੇ ਅਧਿਕਾਰਿਕ Youtube ਚੈੱਨਲ 'ਤੇ ਅਪਲੋਡ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

"ਇਸ ਮਹਾਂਮਾਰੀ ਦੇ ਦੌਰ ਵਿਚ ਕੁੱਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਪੁਰਾਣੇ ਵੀਡੀਓਜ਼ ਅਤੇ ਪੁਰਾਣੀਆਂ ਤਸਵੀਰਾਂ ਵਾਇਰਲ ਕਰ ਲੋਕਾਂ ਦੇ ਮਨਾ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੇ ਹਨ। ਸਪੋਕਸਮੈਨ ਅਪੀਲ ਕਰਦਾ ਹੈ ਕਿ ਅਜਿਹੇ ਵਾਇਰਲ ਪੋਸਟਾਂ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਇਹ ਜਰੂਰ ਵੇਖੋ ਕਿ ਉਹ ਜਾਣਕਾਰੀ ਕਿਸੇ ਅਧਿਕਾਰਕ ਸਰੋਤ ਦੁਆਰਾ ਸ਼ੇਅਰ ਕੀਤੀ ਗਈ ਹੈ ਜਾਂ ਨਹੀਂ।"

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਪਿਛਲੇ ਸਾਲ ਵਿਸ਼ਾਖਾਪਟਨਮ ਦੇ ਵਿਜ਼ਾਗ ਵਿਚ ਗੈਸ ਲੀਕ ਹੋਣ ਕਰਕੇ ਬੇਹੋਸ਼ ਹੋ ਰਹੇ ਲੋਕਾਂ ਦਾ ਹੈ। ਵੀਡੀਓ ਦਾ ਕੋਰੋਨਾ ਵਾਇਰਸ ਨਾਲ ਕੋਈ ਸਬੰਧ ਨਹੀਂ ਹੈ।

Claim: ਵੀਡੀਓ ਕੋਰੋਨਾ ਦੇ ਨਾਂ ਤੋਂ ਵਾਇਰਲ 
Claimed By:ਟਵਿੱਟਰ ਯੂਜ਼ਰ Kudzai Mutisi

Fact Check:  ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement