Fact Check: ਕਿਸਾਨਾਂ ਦੇ ਸਮਰਥਨ 'ਚ ਮੁੰਬਈ ਵਿਖੇ ਹੋਈ ਰੈਲੀ ਸੱਚ, ਪਰ 6 ਮਹੀਨੇ ਪੁਰਾਣੀ
Published : Jul 1, 2021, 2:22 pm IST
Updated : Jul 1, 2021, 5:14 pm IST
SHARE ARTICLE
Fact check: Old video of kisan alliance rally shared as recent
Fact check: Old video of kisan alliance rally shared as recent

ਰੋਜ਼ਾਨਾ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 6 ਮਹੀਨੇ ਪੁਰਾਣਾ ਹੈ। ਰੈਲੀ ਵਿਚ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਸਾਰੇ ਧਰਮਾਂ ਦੇ ਲੋਕ ਸ਼ਾਮਲ ਸਨ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਮੁਸਲਿਮ ਬੀਬੀਆਂ ਦੇ ਸਮੂਹ ਨੂੰ ਕਿਸਾਨਾਂ ਦੇ ਹੱਕ 'ਚ ਰੈਲੀ ਕੱਢਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੰਬਈ ਵਿਖੇ ਮੁਸਲਿਮ ਬੀਬੀਆਂ ਨੇ ਕਿਸਾਨਾਂ ਦੇ ਸਮਰਥਨ 'ਚ ਰੈਲੀ ਕੱਢੀ। ਯੂਜ਼ਰ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 6 ਮਹੀਨੇ ਪੁਰਾਣਾ ਹੈ। ਇਸ ਰੈਲੀ ਵਿਚ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਸਾਰੇ ਧਰਮਾਂ ਦੇ ਲੋਕ ਸ਼ਾਮਲ ਸਨ। ਵਾਇਰਲ ਪੋਸਟ ਗੁੰਮਰਾਹਕੁਨ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ Gurpreet Kotli ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਹਜਾਰਾ ਮੁਸਲਿਮ ਬੀਬੀਆ ਆਈਆ ਕਿਸਾਨਾ ਦੇ ਹੱਕ ਚ । ਮੁੰਬਈ ਦੀਆ ਸੜਕਾ ਤੇ ਉਤਰੀਆ । ਕਿਸਾਨ ਅੰਦੋਲਨ ਚ ਫੂਕੀ ਨਵੀ ਜਾਨ । ਵਿਖਾ ਦਿਓ ਦੁਨੀਆ ਨੂੰ ਕਰੋ ਦੱਬਕੇ ਸ਼ੇਅਰ।"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਆਪਣੀ ਪੜਤਾਲ ਦੌਰਾਨ ਪਤਾ ਚਲਿਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 16 ਜਨਵਰੀ 2021 ਦਾ ਹੈ।

ਫੇਸਬੁੱਕ ਯੂਜ਼ਰ ਬਲਜਿੰਦਰ ਸਿੰਘ ਨੇ 16 ਜਨਵਰੀ ਨੂੰ ਰੈਲੀ ਵੀਡੀਓ ਅਪਲੋਡ ਕਰਦਿਆਂ ਲਿਖਿਆ, "आज हिंदू, मुस्लिम, सिख, ईसाई, जय भीम सभी भाइयों ने मिलकर मुंबई में किसान मोर्चा निकाला किसान एकता जिंदाबाद"

ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਹੋਰ ਸਰਚ ਕਰਨ 'ਤੇ ਸਾਨੂੰ ਇਸ ਰੈਲੀ ਦੀਆਂ ਹੋਰ ਵੀਡੀਓ ਕਲਿਪ MIM News Express ਦੇ ਅਧਿਕਾਰਿਕ ਯੂਟਿਊਬ ਚੈਨਲ 'ਤੇ ਅਪਲੋਡ ਮਿਲੀ। 18 ਜਨਵਰੀ 2021 ਨੂੰ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਗਿਆ, "Kisan Alliance Morcha Mumbai Azad Maidan | 16-01-2021 | MIM News Express"

mmn

ਇਹ ਵੀਡੀਓ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਇਸ ਰੈਲੀ ਨੂੰ ਲੈ ਕੇ indianexpress.com ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ। 

mm

ਦੱਸ ਦਈਏ ਇਹ ਰੈਲੀ ਸਿਰਫ ਮੁਸਲਿਮ ਸਮੁਦਾਏ ਵੱਲੋਂ ਨਹੀਂ ਕੱਢੀ ਗਈ ਸੀ। ਇਸ ਰੈਲੀ ਵਿਚ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਸਾਰੇ ਧਰਮਾਂ ਦੇ ਲੋਕ ਸ਼ਾਮਲ ਸਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 6 ਮਹੀਨੇ ਪੁਰਾਣਾ ਹੈ। ਇਸ ਰੈਲੀ ਵਿਚ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਸਾਰੇ ਧਰਮਾਂ ਦੇ ਲੋਕ ਸ਼ਾਮਲ ਸਨ। ਵਾਇਰਲ ਪੋਸਟ ਗੁੰਮਰਾਹਕੁਨ ਹੈ।

Claim- Muslim females rally in the support of farmers
Claimed By- FB Page Gurpreet Kotli
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement