Fact Check: ਅਮਿਤ ਸ਼ਾਹ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਮੁਲਾਕਾਤ ਦੀ ਇਹ ਤਸਵੀਰ 2 ਸਾਲ ਪੁਰਾਣੀ ਹੈ
Published : Oct 1, 2021, 3:10 pm IST
Updated : Oct 1, 2021, 3:10 pm IST
SHARE ARTICLE
Fact Check Old image of Captain Amarinder and Amit Shah meet shared as recent
Fact Check Old image of Captain Amarinder and Amit Shah meet shared as recent

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ 2019 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

RSFC (Team Mohali)- ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ 29 ਸਿਤੰਬਰ 2021 ਨੂੰ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਲੋਕਾਂ ਦੁਆਰਾ ਅਨੁਮਾਨ ਲਗਾਇਆ ਗਿਆ ਕਿ ਕੈਪਟਨ ਭਾਜਪਾ ਨਾਲ ਜੁੜ ਸਕਦੇ ਹਨ। ਹਾਲਾਂਕਿ ਕੈਪਟਨ ਨੇ ਮੀਟਿੰਗ ਤੋਂ ਬਾਅਦ ਬਿਆਨ ਵੀ ਦਿੱਤੇ ਹਨ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋਣਗੇ ਪਰ ਉਹ ਕਾਂਗਰੇਸ ਵਿਚ ਵੀ ਨਹੀਂ ਰਹਿਣਗੇ।

ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਅਮਿਤ ਸ਼ਾਹ ਦੇ ਹੱਥ ਮਿਲਾਉਂਦੇ ਹੀ ਤਸਵੀਰ ਵਾਇਰਲ ਹੋਣੀ ਸ਼ੁਰੂ ਹੋਈ। ਯੂਜ਼ਰਸ ਦੁਆਰਾ ਦਾਅਵਾ ਕੀਤਾ ਗਿਆ ਕਿ ਇਹ ਤਸਵੀਰ ਕੈਪਟਨ ਅਤੇ ਅਮਿਤ ਸ਼ਾਹ ਦੀ ਹਾਲੀਆ ਮੁਲਾਕਾਤ ਦੀ ਤਸਵੀਰ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ 2019 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਇਸ ਤਸਵੀਰ ਨੂੰ ਕਈ ਮੀਡੀਆ ਅਦਾਰਿਆਂ ਨੇ ਵੀ ਹਾਲੀਆ ਦੱਸਕੇ ਵਾਇਰਲ ਕੀਤਾ। ਅਦਾਰਿਆਂ ਤੋਂ ਅਲਾਵਾ ਸੋਸ਼ਲ ਮੀਡੀਆ ਯੂਜ਼ਰਸ ਵੀ ਤਸਵੀਰ ਨੂੰ ਧੜੱਲੇ ਨਾਲ ਵਾਇਰਲ ਕਰ ਰਹੇ ਹਨ। ਇਸੇ ਤਰ੍ਹਾਂ ਫੇਸਬੁੱਕ ਯੂਜ਼ਰ "Parampal Singh Bains" ਨੇ ਵੀ ਤਸਵੀਰ ਨੂੰ ਸ਼ੇਅਰ ਕੀਤਾ ਅਤੇ ਕੈਪਸ਼ਨ ਲਿਖਿਆ, "600 ਤੋਂ ਵੱਧ ਕਸਾਨ ਦੀ ਮੌਤ ਦੇ ਜਿੰਮੇਵਾਰ ਇਨਸਾਨ ਨਾਲ ਹੱਥ ਮਿਲੋਨਾ ਕਿਸਾਨਾਂ ਦੇ ਗੱਲ ਨੂੰ ਹੱਥ ਪਊਨ ਬਰਾਬਰ ਹੈ"

ਇਸ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਇਹ ਵਾਇਰਲ ਤਸਵੀਰ 2019 ਦੀ ਹੈ

ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਇਰਲ ਤਸਵੀਰ ਨੂੰ 27 ਜੂਨ 2019 ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਸੀ, "Called on Home Minister @AmitShah ji to take up with @pid_gov the issue of constructing an overbridge on Ravi for #KartarpurCorridor. My demand for a National Drugs Policy has highlighted the issue & @HMOIndia is working on a detailed & coordinated strategy for Punjab & J&K." 

ਕੈਪਸ਼ਨ ਅਨੁਸਾਰ ਕਰਤਾਰਪੁਰ ਲਾਂਘੇ ਨੂੰ ਲੈ ਕੇ ਇਹ ਮੁਲਾਕਾਤ ਹੋਈ ਸੀ। ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਮਤਲਬ ਸਾਫ ਸੀ ਕਿ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ 2019 ਦੀ ਹੈ। ਹੁਣ ਪੁਰਾਣੀ ਤਸਵੀਰ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim- Recent Image of Captain Amarinder Singh and Amit Shah meet
Claimed By- FB User Parampal Singh Bains
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement