
ਇਸ ਹਫਤੇ ਦੇ Top 5 Fact Checks
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"
No.1- Fact Check: ਅਹਿਮਦਾਬਾਦ ਏਅਰਪੋਰਟ 'ਤੇ ਲੋਕਾਂ ਦਾ ਸਟਾਫ ਨਾਲ ਗਰਬਾ ਖੇਡਣ ਦਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ
ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਵੱਡੀ ਗਿਣਤੀ 'ਚ ਲੋਕਾਂ ਨੂੰ ਗਰਬਾ ਖੇਡਦੇ ਵੇਖਿਆ ਜਾ ਸਕਦਾ ਸੀ। ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਦਾਅਵਾ ਕੀਤਾ ਗਿਆ ਕਿ ਅਹਿਮਦਾਬਾਦ ਏਅਰਪੋਰਟ 'ਤੇ ਆਮ ਲੋਕਾਂ ਨੇ ਏਅਰਪੋਰਟ ਸਟਾਫ਼ ਨਾਲ ਗਰਬਾ ਖੇਡਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਸੀ। ਪੁਰਾਣੇ ਵੀਡੀਓ ਨੂੰ ਮੁੜ ਹਾਲੀਆ ਦੱਸਕੇ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.2- Fact Check: ਰਾਹੁਲ ਗਾਂਧੀ ਨੇ ਨਵਰਾਤ੍ਰ 'ਚ ਪੂਜਾ ਕਰਨ ਤੋਂ ਨਹੀਂ ਕੀਤਾ ਇਨਕਾਰ, ਪੁਰਾਣੇ ਵੀਡੀਓ ਦਾ ਇੱਕ ਹਿੱਸਾ ਗ਼ਲਤ ਦਾਅਵੇ ਨਾਲ ਵਾਇਰਲ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਰਾਹੁਲ ਗਾਂਧੀ ਨੇ ਨਵਰਾਤ੍ਰ ਦੌਰਾਨ ਮੁਸਲਿਮ ਵੋਟਬੈਂਕ ਨੂੰ ਖੁਸ਼ ਕਰਨ ਲਈ ਦੇਵੀ ਦੀ ਪੂਜਾ ਕਰਨ ਤੋਂ ਇਨਕਾਰ ਕੀਤਾ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਦਾਅਵਾ ਬਿਲਕੁਲ ਗਲਤ ਸੀ। ਵਾਇਰਲ ਹੋ ਰਿਹਾ ਵੀਡੀਓ 2017 ਦਾ ਸੀ ਅਤੇ ਰਾਹੁਲ ਗਾਂਧੀ ਨੇ ਮਾਂ ਦੁਰਗਾ ਦੀ ਪੂਜਾ-ਆਰਤੀ ਕੀਤੀ ਸੀ। ਵਾਇਰਲ ਵੀਡੀਓ ਅਸਲ ਵੀਡੀਓ ਦਾ ਇੱਕ ਹਿੱਸਾ ਸੀ, ਜਿਸਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.3- ਕੀ ਪਾਰਲੀਮੈਂਟ 'ਚ ਮਿਊਜ਼ੀਅਮ ਨਹੀਂ? ਪੰਜਾਬ ਦੇ ਮੁੱਖ ਮੰਤਰੀ ਦੇ ਅਕਸ ਨੂੰ ਕੀਤਾ ਜਾ ਰਿਹਾ ਖਰਾਬ, ਪੜ੍ਹੋ Fact Check ਰਿਪੋਰਟ
ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਉਹ ਪਾਰਲੀਮੈਂਟ ਵਿਚ ਮਿਊਜ਼ੀਅਮ ਹੋਣ ਦੀ ਗੱਲ ਕਰ ਰਹੇ ਸਨ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਉਨ੍ਹਾਂ 'ਤੇ ਤਨਜ ਕੱਸਿਆ ਗਿਆ ਅਤੇ ਉਨ੍ਹਾਂ 'ਤੇ ਨਿਸ਼ਾਨੇ ਸਾਧੇ ਗਏ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਭਗਵੰਤ ਮਾਨ ਦੇ ਅਧੂਰੇ ਵੀਡੀਓ ਨੂੰ ਵਾਇਰਲ ਕੀਤਾ ਗਿਆ। ਪਾਰਲੀਮੈਂਟ ਮਿਊਜ਼ੀਅਮ ਲਾਇਬਰੇਰੀ ਬਿਲਡਿੰਗ ਦੇ ਗਰਾਊਂਡ ਫਲੋਰ ਵਿਚ ਸਥਿਤ ਹੈ ਜਿਸ ਦਾ ਜ਼ਿਕਰ ਭਗਵੰਤ ਮਾਨ ਆਪਣੀ ਸਪੀਚ ਵਿਚ ਕਰ ਰਹੇ ਸਨ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.4- Fact Check: ਗਾਂਵਾਂ ਨੂੰ ਸਰਕਾਰੀ ਦਫ਼ਤਰ 'ਚ ਛੱਡਣ ਦਾ ਇਹ ਵੀਡੀਓ ਗੁਜਰਾਤ ਦਾ ਹੈ, ਯੂਪੀ ਦੇ CM ਦੇ ਨਿਵਾਸ ਨਾਲ ਕੋਈ ਸਬੰਧ ਨਹੀਂ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ ਵਿਚ ਕੁਝ ਲੋਕਾਂ ਨੂੰ ਇੱਕ ਇਮਾਰਤ ਦਾ ਗੇਟ ਤੋੜਦੇ ਅਤੇ ਇਮਾਰਤ ਅੰਦਰ ਗਾਂਵਾਂ ਨੂੰ ਛੱਡਦੇ ਵੇਖਿਆ ਜਾ ਸਕਦਾ ਸੀ। ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਗਿਆ ਕਿ ਮਾਮਲਾ ਉੱਤਰ ਪ੍ਰਦੇਸ਼ ਦਾ ਹੈ ਜਿਥੇ ਗਾਂਵਾਂ ਦੇ ਝੁੰਡਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਗੋਰਖਪੁਰ ਨਿਵਾਸ 'ਚ ਗਾਂਵਾਂ ਨੂੰ ਛੱਡ ਦਿੱਤਾ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ। ਵਾਇਰਲ ਹੋ ਰਿਹਾ ਵੀਡੀਓ ਯੂਪੀ ਦਾ ਨਹੀਂ ਬਲਕਿ ਗੁਜਰਾਤ ਦਾ ਸੀ ਅਤੇ ਇਸਦਾ ਯੂਪੀ ਦੇ CM ਆਵਾਸ ਨਾਲ ਕੋਈ ਸਬੰਧ ਨਹੀਂ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.5- Fact Check: ਖਰਾਬ ਹੋਈ ਐਮਬੂਲੈਂਸ ਨੂੰ ਸਿੱਖਾਂ ਨੇ ਪਹੁੰਚਾਇਆ ਸੀ ਹਸਪਤਾਲ ਸੱਚ, ਹਾਲਾਂਕਿ ਇਹ ਮਾਮਲਾ ਹਾਲੀਆ ਨਹੀਂ 2019 ਦਾ ਹੈ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ 2 ਬਾਈਕ ਸਵਾਰ ਨੌਜਵਾਨਾਂ ਨੂੰ ਇੱਕ ਐਮਬੂਲੈਂਸ ਨੂੰ ਲੱਤ ਲੈ ਕੇ ਧੱਕਾ ਲਾਉਂਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਮਾਮਲਾ ਹਾਲੀਆ ਹੈ ਜਦੋਂ ਐਮਬੂਲੈਂਸ ਦੇ ਖਰਾਬ ਹੋ ਜਾਣ ਤੋਂ ਬਾਅਦ 2 ਸਿੱਖ ਬਾਈਕ ਸਵਾਰਾਂ ਨੇ ਲੱਤ ਲਾ ਕੇ ਐਮਬੂਲੈਂਸ ਨੂੰ 20 ਕਿਲੋਮੀਟਰ ਤੱਕ ਪਹੁੰਚਾਇਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਮਾਮਲਾ ਸਹੀ ਹੈ ਪਰ ਹਾਲੀਆ ਨਹੀਂ ਬਲਕਿ 2019 ਦਾ ਸੀ। 2019 ਦੇ ਵੀਡੀਓ ਨੂੰ ਮੁੜ ਹਾਲੀਆ ਦੱਸਕੇ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।
FC Section