ਬਠਿੰਡਾ ਸ਼ਹਿਰੀ ਤੋਂ AAP ਦੇ ਉਮੀਦਵਾਰ ਜਗਰੂਪ ਗਿੱਲ ਨੇ ਮਨਪ੍ਰੀਤ ਬਾਦਲ ਨੂੰ ਨਹੀਂ ਦਿੱਤਾ ਸਮਰਥਨ
Published : Feb 2, 2022, 5:47 pm IST
Updated : Feb 2, 2022, 5:47 pm IST
SHARE ARTICLE
Fact Check fake post going viral regarding AAP candidate Jagroop Gill
Fact Check fake post going viral regarding AAP candidate Jagroop Gill

ਸਾਡੇ ਨਾਲ ਗੱਲਬਾਤ ਕਰਦਿਆਂ ਜਗਰੂਪ ਗਿੱਲ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ। ਨਾਲ ਹੀ ਇਸ ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ। 

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਪੰਜਾਬ ਦੇ ਹਾਲੀਆ ਖਜ਼ਾਨਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਆਗਾਮੀ ਚੋਣਾਂ ਦੇ ਮੱਧਨਜ਼ਰ ਆਪਣਾ ਸਮਰਥਨ ਦੇ ਦਿੱਤਾ ਹੈ ਅਤੇ ਪਾਰਟੀ ਤੋਂ ਬਾਗੀ ਹੋਣ ਦੀ ਮੁਆਫੀ ਵੀ ਮੰਗੀ ਹੈ। ਪੋਸਟ ਨਾਲ ਅਪਲੋਡ ਕੀਤੀ ਗਈ ਤਸਵੀਰ ਵਿਚ ਮਨਪ੍ਰੀਤ ਸਿੰਘ ਬਾਦਲ ਜਗਰੂਪ ਸਿੰਘ ਗਿੱਲ ਨੂੰ ਲੱਡੂ ਖਵਾਉਂਦੇ ਹੋਏ ਦਿਖਾਈ ਦੇ ਰਹੇ ਹਨ। ਗੌਰ ਕਰਨ ਵਾਲੀ ਗੱਲ ਹੈ ਕਿ ਜਗਰੂਪ ਸਿੰਘ ਗਿੱਲ ਨੂੰ ਆਮ ਆਦਮੀ ਪਾਰਟੀ ਨੇ ਬਠਿੰਡਾ ਸ਼ਹਿਰੀ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਸਾਡੇ ਨਾਲ ਗੱਲਬਾਤ ਕਰਦਿਆਂ ਜਗਰੂਪ ਗਿੱਲ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ। ਨਾਲ ਹੀ ਇਸ ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ। 

ਵਾਇਰਲ ਪੋਸਟ

ਫੇਸਬੁੱਕ ਯੂਜ਼ਰ ਬਖਤੌਰਾ ਡੇਢ ਨੇ 2 ਫਰਵਰੀ 2022 ਨੂੰ ਵਾਇਰਲ ਪੋਸਟ ਸ਼ੇਅਰ ਕਰਦਿਆਂ ਲਿਖਿਆ, 'ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਗਿੱਲ ਨੇ ਦਿੱਤਾ ਮਨਪ੍ਰੀਤ ਬਾਦਲ ਨੂੰ ਸਮੱਰਥਨ ਪਾਰਟੀ ਵਿੱਚੋ ਬਾਗ਼ੀ ਹੋਣ ਦੀ ਮੰਗੀ ਮਾਫ਼ੀ ਅਤੇੇ ਉੁਹਨਾਂ ਕਹਿਆ ਹੈਂ ਕਿ ਮੈਂ 50 ਸਾਲ ਤੋਂ ਕਾਂਗਰਸ ਦੀ ਸੇਵਾ ਤਨਮਨ ਨਾਲ ਕੀਤੀ ਹੈ ਤੇ ਜ਼ੋ ਅਹੁਦੇ ਹੁਣ ਤੱਕ ਮੈਨੂੰ ਕਾਂਗਰਸ ਨੇ ਦਿੱਤੇ ਹਨ ਮੈਂ ਉਹਨਾਂ ਨੂੰ ਕਦੇ ਨਹੀਂ ਭੁੱਲਾਗਾ।'

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵਾਇਰਲ ਦਾਅਵੇ ਨੂੰ ਲੈ ਕੇ ਕੀਵਰਡ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਦੱਸ ਦਈਏ ਸਾਨੂੰ ਵਾਇਰਲ ਦਾਅਵੇ ਨੂੰ ਲੈ ਕੇ ਕੋਈ ਖਬਰ ਨਹੀਂ ਮਿਲੀ। ਹਾਲਾਂਕਿ ਸਾਨੂੰ ਅਜਿਹੀਆਂ ਕਈ ਖਬਰਾਂ ਮਿਲੀਆਂ ਜਿਨ੍ਹਾਂ ਵਿਚ ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਦੇ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਆਪਣੇ ਨਾਮਾਂਕਨ ਪੱਤਰ ਦਾਖ਼ਲ ਕਰ ਦਿੱਤੇ ਹਨ। ਨਾਮਾਂਕਨ ਦਾਖਲ ਨੂੰ ਲੈ ਕੇ ਦੈਨਿਕ ਜਾਗਰਣ ਦੀ 30 ਜਨਵਰੀ 2022 ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ। 

JG

ਅੱਗੇ ਵਧਦੇ ਹੋਏ ਅਸੀਂ ਇਸ ਦਾਅਵੇ ਨੂੰ ਲੈ ਕੇ ਜਗਰੂਪ ਸਿੰਘ ਗਿੱਲ ਦੇ ਅਧਿਕਾਰਿਕ ਫੇਸਬੁੱਕ ਪੇਜ ਦਾ ਰੁੱਖ ਕੀਤਾ। ਸਾਨੂੰ ਓਥੇ ਕਈ ਪੋਸਟ ਮਿਲੇ ਜਿਨ੍ਹਾਂ ਵਿਚ ਲੋਕਾਂ ਦਾ ਸੰਬੋਧਨ ਕਰਦਿਆਂ ਜਗਰੂਪ ਸਿੰਘ ਗਿੱਲ ਉਨ੍ਹਾਂ ਨੂੰ ਵੋਟ ਪਾ ਕੇ ਜਿਤਾਉਣ ਦੀ ਅਪੀਲ ਕਰ ਰਹੇ ਹਨ। 

"ਦੱਸ ਦਈਏ ਜਗਰੂਪ ਸਿੰਘ ਗਿੱਲ ਪਹਿਲਾਂ ਕਾਂਗਰੇਸ ਪਾਰਟੀ ਵਿਚ ਸਨ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸਨ। ਮੀਡੀਆ ਰਿਪੋਰਟਾਂ ਮੁਤਾਬਕ ਜਗਰੂਪ ਸਿੰਘ ਗਿੱਲ ਬਠਿੰਡਾ ਮੇਅਰ ਦੀ ਪੋਸਟ ਦੇ ਉਮੀਦਵਾਰ ਵੀ ਸਨ ਪਰ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਨਹੀਂ ਬਣਾਇਆ ਗਿਆ ਜਿਸ ਤੋਂ ਬਾਅਦ ਜਗਰੂਪ ਗਿੱਲ ਨੇ AAP ਦਾ ਹੱਥ ਫੜ ਲਿਆ ਸੀ।"

ਇਸ ਦਾਅਵੇ ਨੂੰ ਲੈ ਕੇ ਅਸੀਂ ਜਗਰੂਪ ਗਿੱਲ ਨਾਲ ਫੋਨ 'ਤੇ ਗੱਲਬਾਤ ਵੀ ਕੀਤੀ। ਗਿੱਲ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਅਤੇ ਇਸ ਦਾਅਵੇ ਨੂੰ ਸਿਰਫ ਵੱਡੀ ਗੱਪ ਦੱਸਿਆ।

ਹੁਣ ਅੰਤਿਮ ਚਰਣ ਵਿਚ ਅਸੀਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਵਾਇਰਲ ਤਸਵੀਰ ਇੱਕ ਸਟਾਕ ਵੈੱਬਸਾਈਟ Content Garden 'ਤੇ ਅਪਲੋਡ ਮਿਲੀ। ਤਸਵੀਰ ਨਾਲ ਦਿੱਤੇ ਕੈਪਸ਼ਨ ਮੁਤਾਬਕ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਨਵੇਂ ਨਿਯੁਕਤ ਚੇਅਰਮੈਨ ਜਗਰੂਪ ਸਿੰਘ ਗਿੱਲ ਨੂੰ ਆਫਿਸ ਚਾਰਜ ਸੰਭਾਲਣ 'ਤੇ ਲੱਡੂ ਖਵਾ ਰਹੇ ਹਨ। 

CG

ਮਤਲਬ ਸਾਫ ਸੀ ਕਿ ਵਾਇਰਲ ਤਸਵੀਰ ਵੀ ਹਾਲੀਆ ਨਹੀਂ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਸਾਡੇ ਨਾਲ ਗੱਲਬਾਤ ਕਰਦਿਆਂ ਜਗਰੂਪ ਗਿੱਲ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ। ਨਾਲ ਹੀ ਇਸ ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ। 

Claim- AAP Candidate Jagroop Gill gave his support to Manpreet Badal regarding Punjab Elections 2022
Claimed By- FB User ਬਖਤੌਰਾ ਢੇਡ
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement