
ਇਸ ਹਫਤੇ ਦੇ Top 5 Fact Checks
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"
No.1- Fact Check: MP ਮੁਹੰਮਦ ਸਦੀਕ ਦੇ 2019 ਦੇ ਵੀਡੀਓ ਨੂੰ ਹਾਲੀਆ ਦੱਸ ਕੀਤਾ ਜਾ ਰਿਹਾ ਵਾਇਰਲ
ਸੋਸ਼ਲ ਮੀਡੀਆ 'ਤੇ ਪੰਜਾਬ ਤੋਂ MP ਅਤੇ ਲੋਕ ਪ੍ਰਸਿੱਧ ਗਾਇਕ ਮੁਹੰਮਦ ਸਦੀਕ ਦਾ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਉਨ੍ਹਾਂ ਨੂੰ ਸੰਸਦ 'ਚ ਬੋਲਦੇ ਸੁਣਿਆ ਜਾ ਸਕਦਾ ਸੀ। ਵੀਡੀਓ ਵਿਚ ਸਦੀਕ ਸੰਸਦ ਅੰਦਰ ਥੋੜਾ ਮਜ਼ਾਕ ਕਰਦੇ ਨਜ਼ਰ ਆ ਰਹੇ ਸਨ। ਇਸ ਵੀਡੀਓ ਨੂੰ ਯੂਜ਼ਰਸ ਨੇ ਹਾਲੀਆ ਦੱਸਕੇ ਵਾਇਰਲ ਕਰਦਿਆਂ ਮੁਹੰਮਦ ਸਦੀਕ 'ਤੇ ਤੰਜ ਕੱਸ ਕੱਸਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ ਜਦੋਂ ਸਦੀਕ MP ਬਣਨ ਤੋਂ ਬਾਅਦ ਪਹਿਲੀ ਵਾਰ ਸੰਸਦ ਗਏ ਸਨ। ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.2- Fact Check: ਦਿੱਲੀ ਦੇ ਰੋਹਿਨੀ 'ਚ CNG ਪੰਪ 'ਤੇ ਲੱਗੀ ਅੱਗ? ਨਹੀਂ, ਇਹ ਵੀਡੀਓ ਵਿਆਹ ਦੇ ਪੰਡਾਲ 'ਚ ਲੱਗੀ ਅੱਗ ਦਾ ਹੈ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਇਸ ਹਫ਼ਤੇ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਥਾਂ ਤੋਂ ਉੱਚੀਆਂ ਅੱਗ ਦੀਆਂ ਲਾਟਾਂ ਅਤੇ ਥਾਂ ਨੂੰ ਸੜਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਵੀਡੀਓ ਦਿੱਲੀ ਦੇ ਰੋਹਿਨੀ ਦਾ ਸੀ ਜਿੱਥੇ ਇੱਕ CNG ਪੰਪ 'ਤੇ ਧਮਾਕੇ ਕਾਰਨ ਅੱਗ ਲੱਗ ਗਈ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ CNG ਪੰਪ 'ਤੇ ਲੱਗੀ ਅੱਗ ਦਾ ਨਹੀਂ ਹੈ ਬਲਕਿ ਇੱਕ ਵਿਆਹ ਦੇ ਪੰਡਾਲ 'ਚ ਲੱਗੀ ਅੱਗ ਦਾ ਸੀ। ਇਸ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.3- Fact Check: AAP ਦੀ ਸਰਕਾਰ ਬਣਨ ਤੋਂ ਬਾਅਦ ਪਟਵਾਰੀ ਖੇਤਾਂ 'ਚ ਮਾਰਨ ਲੱਗੇ ਗੇੜੇ? ਇਹ ਵੀਡੀਓ ਮਨੋਰੰਜਨ ਲਈ ਬਣਾਇਆ ਗਿਆ ਹੈ
ਸੋਸ਼ਲ ਮੀਡੀਆ 'ਤੇ ਆਮ ਆਦਮੀ ਪਾਰਟੀ ਦੀ ਪੰਜਾਬ ਚੋਣਾਂ ਵਿਚ ਹੋਈ ਜਿੱਤ ਤੋਂ ਬਾਅਦ ਬਹੁਤ ਕੁਝ ਵਾਇਰਲ ਵੇਖਣ ਨੂੰ ਮਿਲਿਆ। ਜਿੱਤ ਤੋਂ ਬਾਅਦ ਵਿਧਾਇਕਾਂ ਦੀ ਅਚਨਚੇਤ ਚੈਕਿੰਗ ਨੂੰ ਲੈ ਕੇ ਕਈ ਵੀਡੀਓਜ਼ ਵਾਇਰਲ ਹੋਈਆਂ। ਇਸੇ ਜਿੱਤ ਤੋਂ ਬਾਅਦ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਨਾਲ ਦਾਅਵਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਦੇ ਡਰ ਤੋਂ ਪਟਵਾਰੀ ਖੇਤਾਂ ਦੇ ਵਿਚ ਗੇੜੇ ਮਾਰਨ ਲੱਗ ਪਏ ਹਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਮਨੋਰੰਜਨ ਲਈ ਬਣਾਇਆ ਗਿਆ ਸੀ। ਇਸ ਵੀਡੀਓ ਵਿਚ ਕੋਈ ਅਸਲ ਪਟਵਾਰੀ ਨਹੀਂ ਹੈ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.4- Fact Check: ਭਗਵੰਤ ਮਾਨ ਨਾਲ ਕਰਮਜੀਤ ਅਨਮੋਲ ਦੀ ਪੁਰਾਣੀ ਯਾਦ ਨੂੰ ਫਰਜ਼ੀ ਰੰਗ ਦੇ ਕੇ ਸੋਸ਼ਲ ਮੀਡੀਆ 'ਤੇ ਕੀਤਾ ਜਾ ਰਿਹਾ ਵਾਇਰਲ
ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋਈ। ਇਸ ਤਸਵੀਰ ਵਿਚ ਭਗਵੰਤ ਮਾਨ ਨਾਲ ਕਰਮਜੀਤ ਅਨਮੋਲ ਅਤੇ ਹੋਰ ਸਾਥੀਆਂ ਨੂੰ ਬੈਠੇ ਵੇਖਿਆ ਜਾ ਸਕਦਾ ਸੀ। ਤਸਵੀਰ ਵੇਖ ਕੇ ਸਾਫ ਸਾਬਿਤ ਹੁੰਦਾ ਹੈ ਕਿ ਤਸਵੀਰ ਕਾਫੀ ਪੁਰਾਣੀ ਹੈ। ਤਸਵੀਰ ਨੂੰ ਸਾਂਝਾ ਕਰਕੇ ਦਾਅਵਾ ਕੀਤਾ ਗਿਆ ਕਿ ਇਹ ਉਸ ਸਮੇਂ ਦੀ ਤਸਵੀਰ ਹੈ ਜਦੋਂ ਭਗਵੰਤ ਮਾਨ ਨੂੰ ਪੰਜਾਬ ਪੁਲਿਸ ਨੇ ਬੈਕ ਚੋਰੀ ਕਰਨ ਦੇ ਆਰੋਪ 'ਚ ਗ੍ਰਿਫ਼ਤਾਰ ਕੀਤਾ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਪੋਸਟ ਫਰਜ਼ੀ ਹੈ। ਤਸਵੀਰ ਵਿਚ ਦਿੱਸ ਰਹੇ ਗਾਇਕ ਕਰਮਜੀਤ ਅਨਮੋਲ ਨੇ ਸਾਡੇ ਨਾਲ ਗੱਲ ਕਰਦਿਆਂ ਤਸਵੀਰ ਬਾਰੇ ਜਾਣਕਾਰੀ ਦਿੱਤੀ ਅਤੇ ਵਾਇਰਲ ਨੂੰ ਫਰਜ਼ੀ ਦੱਸਿਆ। ਤਸਵੀਰ 90 ਦੇ ਦੌਰ ਦੀ ਹੈ ਜਦੋਂ ਇਨ੍ਹਾਂ ਸਿਤਾਰਿਆਂ ਨੇ ਗਾਇਕ ਤੇ ਅਦਾਕਾਰ ਹਰਭਜਨ ਮਾਨ ਦੇ ਘਰ ਹੋਲੀ ਦਾ ਤਿਉਹਾਰ ਮਨਾਇਆ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.5- Fact Check: ਪੰਜਾਬ 'ਚ ਲੱਗਣ ਲੱਗੇ ਪ੍ਰੀਪੇਡ ਮੀਟਰ? ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ
Fact Check Old Video Of Bharti Kisan Union Dakaunda Protesting Against New Power Meters shared as recent
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ 'ਚ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਹੁੰਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਪੰਜਾਬ ਵਿਚ ਪ੍ਰੀਪੇਡ ਮੀਟਰ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਇਹ ਓਸੇ ਮਾਮਲੇ ਨੂੰ ਲੈ ਕੇ ਲੋਕਾਂ ਦਾ ਵਿਰੋਧ ਦਾ ਵੀਡੀਓ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਇਹ ਵੀਡੀਓ ਪਿਛਲੇ ਸਾਲ ਮਾਰਚ ਦਾ ਸੀ ਜਿਸਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।
Fact Check Section