
ਵਾਇਰਲ ਹੋ ਰਹੇ ਵੀਡੀਓ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਹੀਂ ਹਨ।
Claim
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਸਿੱਖ ਵਿਅਕਤੀ ਨੂੰ ਆਪਣੀ ਦਾਹੜੀ ਸੈੱਟ ਕਰਵਾਉਂਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿਚ ਦਿੱਸ ਰਿਹਾ ਵਿਅਕਤੀ ਹੋਰ ਕੋਈ ਨਹੀਂ ਬਲਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਹੈ।
ਫੇਸਬੁੱਕ ਯੂਜ਼ਰ "Baljit Sandhu Maluka" ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਪੰਥਕ ਪਾਰਟੀ ਵਾਲਾ ਮਾਝੇ ਦਾ ਜਰਨੈਲ ਤਾਂ ਇਹ ਕਿਤੇ"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਹੇ ਵੀਡੀਓ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਹੀਂ ਹਨ।
Investigation
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਕੀਤਾ।
"ਵੀਡੀਓ ਵਿਚ ਬਿਕਰਮ ਮਜੀਠੀਆ ਨਹੀਂ ਹਨ"
ਸਾਨੂੰ ਸ਼੍ਰੋਮਣੀ ਅਕਾਲੀ ਦਲ ਦੇ IT Wing ਪ੍ਰੈਸੀਡੈਂਟ Nashattar Singh ਦਾ ਇਸ ਵੀਡੀਓ ਨੂੰ ਲੈ ਕੇ ਸਪਸ਼ਟੀਕਰਨ ਮਿਲਿਆ ਜਿਸਦੇ ਵਿਚ ਵਾਇਰਲ ਵੀਡੀਓ ਵਿਚ ਦਿੱਸ ਰਹੇ ਵਿਅਕਤੀ ਦੀ ਹੋਰ ਤਸਵੀਰਾਂ ਅਤੇ ਵੀਡੀਓ ਸ਼ਾਮਿਲ ਸੀ। ਦੱਸ ਦਈਏ ਇਸ ਪੋਸਟ ਤੋਂ ਸਾਫ ਹੋਇਆ ਕਿ ਵੀਡੀਓ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨਹੀਂ ਹਨ। ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
"Saloon ਵੱਲੋਂ ਵੀ ਆਇਆ ਸਪਸ਼ਟੀਕਰਨ"
ਦੱਸ ਦਈਏ ਇਸ ਵੀਡੀਓ ਨੂੰ ਇੰਸਟਾਗ੍ਰਾਮ ਅਕਾਊਂਟ ‘nice_professional_salon’ ਦੁਆਰਾ 21 ਫਰਵਰੀ 2024 ਨੂੰ ਅਪਲੋਡ ਕੀਤਾ ਗਿਆ ਸੀ। ਦੱਸ ਦਈਏ ਕਿ 1 ਮਾਰਚ 2024 ਨੂੰ ਇਸ ਅਕਾਊਂਟ ਵੱਲੋਂ ਵੀ ਸਪਸ਼ਟੀਕਰਨ ਦਿੱਤਾ ਗਿਆ ਅਤੇ ਵਾਇਰਲ ਦਾਅਵਿਆਂ ਦਾ ਖੰਡਨ ਕਰਦਿਆਂ ਸਾਫ ਕੀਤਾ ਗਿਆ ਕਿ ਵੀਡੀਓ ਵਿਚ ਬਿਕਰਮ ਮਜੀਠੀਆ ਨਹੀਂ ਸਨ। ਇਸ ਸਪਸ਼ਟੀਕਰਨ ਦੇ ਸਕ੍ਰੀਨਸ਼ੋਟ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
Clarification
Conclusion
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਹੇ ਵੀਡੀਓ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਹੀਂ ਹਨ।
Result- Misleading
Our Sources
Clarification Post By Akali Dal IT Wing President Nashattar Singh Shared On 1 March 2024
Clarification Story By ‘nice_professional_salon’ Shared On 1 March 2024
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ