Fast Fact Check: ਮੁੜ ਵਾਇਰਲ ਹੋਇਆ ਕੈਪਟਨ ਅਤੇ ਅੰਬਾਨੀ ਦੀ ਮੀਟਿੰਗ ਦਾ ਵੀਡੀਓ
Published : Jun 2, 2021, 5:24 pm IST
Updated : Jun 5, 2021, 3:23 pm IST
SHARE ARTICLE
Fast Fact Check: Video of Captain and Ambani meeting goes viral again
Fast Fact Check: Video of Captain and Ambani meeting goes viral again

ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ ਅਤੇ ਇਹ ਦਾਅਵਾ ਫਰਜ਼ੀ ਪਾਇਆ। ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਅਕਤੂਬਰ 2017 ਦਾ ਹੈ। 

ਰੋਜ਼ਾਨਾ ਸਪੋਕਸਮੈਨ (ਟੀਮ ਫੈਕਟ ਚੈੱਕ): ਸੋਸ਼ਲ ਮੀਡੀਆ 'ਤੇ ਮੁੜ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਮੀਟਿੰਗ ਵੇਖੀ ਜਾ ਸਕਦੀ ਹੈ। ਇਸ ਵੀਡੀਓ ਨੂੰ ਯੂਜ਼ਰ ਹਾਲੀਆ ਦੱਸਕੇ ਵਾਇਰਲ ਕਰ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰਿੰਦਰ ਸਿੰਘ ਫਸਲਾਂ ਦੀ ਖਰੀਦੀ ਨੂੰ ਲੈ ਕੇ ਅੰਬਾਨੀ ਨਾਲ ਮੀਟਿੰਗ ਕਰ ਰਹੇ ਹਨ। 

ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ ਅਤੇ ਇਹ ਦਾਅਵਾ ਫਰਜ਼ੀ ਪਾਇਆ। ਵਾਇਰਲ ਪੋਸਟ ਵਿਚ ਇਸਤੇਮਾਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਕਤੂਬਰ 2017 ਦਾ ਹੈ।  ਦੱਸ ਦਈਏ ਕਿ ਇਹ ਵੀਡੀਓ ਪਹਿਲਾਂ ਵੀ ਵਾਇਰਲ ਹੋ ਚੁੱਕਿਆ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ Agg bani ਨੇ 31 ਮਈ 2021 ਨੂੰ ਕੈਪਟਨ ਅਤੇ ਮੁਕੇਸ਼ ਅੰਬਾਨੀ ਦਾ ਇਹ ਵੀਡੀਓ ਪੋਸਟ ਕਰਦਿਆਂ ਲਿਖਿਆ ''ਸਿੱਧੀ ਫਸਲ ਖਰੀਦਣ ਲਈ ਅੰਬਾਨੀਆ ਦੇ ਦਫਤਰ ਵਿੱਚ ਜਾ ਕੇ ਕੈਪਟਨ ਮੀਟਿੰਗ ਕਰਦਾ ਹੋਇਆਂ ਅੱਗ ਵਾਂਗ ਫੈਲਾਅ ਦਉ ਪੰਜਾਬੀੳ ਸੈਅਰ''

ਵਾਇਰਲ ਪੋਸਟ ਦਾ ਫੇਸਬੁੱਕ ਲਿੰਕ

ਪੜਤਾਲ

ਸਪੋਕਸਮੈਨ ਨੇ ਆਪਣੀ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਕੀਵਰਡ ਸਰਚ ਦਾ ਸਹਾਰਾ ਲਿਆ। ਫੇਸਬੁੱਕ 'ਤੇ captain with Ambani ਕੀਵਰਡ ਸਰਚ ਕਰਨ ਨਾਲ ਸਾਨੂੰ ਇਸ ਵੀਡੀਓ ਨਾਲ ਦੀਆਂ ਹੋਰ ਵੀ ਕਈ ਵੀਡੀਓਜ਼ ਮਿਲੀਆਂ। ਸਾਨੂੰ ਇਹ ਵੀਡੀਓ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਅਡਵਾਈਜ਼ਰ ਰਵੀਨ ਠਕੁਰਾਲ ਦੇ ਪੇਜ਼ 'ਤੇ 31 ਅਕਤੂਬਰ 2017 ਨੂੰ ਅਪਲੋਡ ਮਿਲੀ। ਵੀਡੀਓ ਨੂੰ ਅਪਲੋਡ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਵਿਚ ਲਿਖਿਆ '' Amarinder Singh discusses cooperation with Mukesh Ambani, chairman & MD of Reliance Industries Ltd in various areas, including telecom, data network, agriculture and retail''

ਸਾਨੂੰ ਕੈਪਟਨ ਅਮਰਿੰਦਰ ਦੇ ਪੇਜ਼ 'ਤੇ ਵੀ ਮੁਕੇਸ਼ ਅੰਬਾਨੀ ਨਾਲ ਕੀਤੀ ਮੁਲਾਕਾਤ ਦੀਆਂ ਤਸਵੀਰਾਂ ਮਿਲੀਆਂ ਜੋ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ 31 ਅਕਤੂਬਰ 2017 ਨੂੰ ਅਪਲੋਡ ਕੀਤੀਆਂ ਸਨ।

File Photo File Photo

ਦੱਸ ਦਈਏ ਕਿ ਇਹ ਵੀਡੀਓ ਪਿਛਲੇ ਸਾਲ ਦਿਸੰਬਰ ਵਿਚ ਵੀ ਵਾਇਰਲ ਹੋਇਆ ਸੀ। ਓਦੋਂ ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਪੁਸ਼ਟੀ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨਾਲ ਇਸ ਵਾਇਰਲ ਵੀਡੀਓ ਬਾਰੇ ਗੱਲਬਾਤ ਕੀਤੀ ਸੀ। ਉਹਨਾਂ ਨੇ ਸਪੋਕਸਮੈਨ ਨਾਲ ਗੱਲ ਕਰਦੇ ਹੋਏ ਦੱਸਿਆ ਸੀ ਕਿ ਇਹ ਵੀਡੀਓ 2017 ਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਪਾਇਆ। ਵਾਇਰਲ ਪੋਸਟ ਵਿਚ ਇਸਤੇਮਾਲ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਕਤੂਬਰ 2017 ਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement