ਤੱਥ ਜਾਂਚ: 2016 ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਹਾਲੀਆ ਦੱਸ ਕੇ ਕੀਤਾ ਜਾ ਰਿਹਾ ਵਾਇਰਲ
Published : Feb 3, 2021, 2:04 pm IST
Updated : Feb 3, 2021, 2:04 pm IST
SHARE ARTICLE
Chandigarh Municipal Election Results Of 2016 Falsely Shared As Recent
Chandigarh Municipal Election Results Of 2016 Falsely Shared As Recent

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ।

ਰੋਜ਼ਾਨਾ ਸਪੋਕਸਮੈਨ( ਮੋਹਾਲੀ ਟੀਮ) - ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਇਕ ਪੋਸਟ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਵਿਰੋਧ ਦੇ ਬਾਵਜੂਦ ਵੀ ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਵਿਚ ਭਾਰੀ ਬਹੁਮਤ ਹਾਸਲ ਕੀਤੀ ਹੈ। 

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਭਾਜਪਾ ਨੇ 2016 ਵਿਚ ਨਗਰ ਨਿਗਮ ਚੋਣਾਂ ਵਿਚੋਂ 20 ਸੀਟਾਂ ਹਾਸਲ ਕੀਤੀਆਂ ਸਨ। 2016 ਦੇ ਪੁਰਾਣੇ ਨਤੀਜਿਆਂ ਨੂੰ ਹਾਲੀਆ ਦੱਸ ਕੇ ਵਾਇਰਲ ਕੀਤਾ ਜਾ ਰਿਹਾ ਹੈ। 2021 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਅਜੇ ਹੋਣੀਆਂ ਹਨ। 

ਵਾਇਰਲ ਪੋਸਟ 
ਟਵਿੱਟਰ ਯੂਜ਼ਰ Ravi मिश्रा ਨੇ 29 ਜਨਵਰੀ ਨੂੰ ਇਕ ਟਵੀਟ ਕਰਦੇ ਹੋਏ ਲਿਖਿਆ, Chandigarh Municipal Corporation election results amidst the farmers protest BJP-20, Congress-4, Akali Dal-1, Others-1 Enjoy the beauty of democracy !!!

File photo

ਪੜਤਾਲ 
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਬਤੋਂ ਪਹਿਲਾਂ ਵਾਇਰਲ ਦਾਅਵੇ ਨੂੰ ਅਧਾਰ ਬਣਾਕੇ ਖਬਰਾਂ ਸਰਚ ਕਰਨੀਆਂ ਸ਼ੁਰੂ ਕੀਤੀਆਂ। ਸਾਨੂੰ ਆਪਣੀ ਸਰਚ ਦੌਰਾਨ www.hindustantimes.com ਦੀ ਇਕ ਰਿਪੋਰਟ ਮਿਲੀ। ਇਹ ਰਿਪੋਰਟ 21 ਦਸੰਬਰ 2016 ਦੀ ਸੀ, ਜਿਸ ਦੀ ਹੈੱਡਲਾਈਨ ਸੀ, ''BJP sweeps Chandigarh MC polls, wins 20 seats out of 26''

ਹੈੱਡਲਾਈਨ ਅਨੁਸਾਰ ਭਾਜਪਾ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚੋਂ 26 'ਚੋਂ 20 ਸੀਟਾਂ ਹਾਸਲ ਕੀਤੀਆਂ ਸਨ। 

File photo

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਚੰਡੀਗੜ੍ਹ ਨਗਰ ਨਿਗਮ ਦੀ ਅਧਿਕਾਰਿਕ ਵੈੱਬਸਾਈਟ ਵੱਲ ਰੁਖ਼ ਕੀਤਾ ਅਤੇ ਵਾਇਰਲ ਦਾਅਵੇ ਬਾਰੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ। ਸਾਡੀ ਪੜਤਾਲ ਵਿਚ ਸਾਹਮਣੇ ਆਇਆ ਕਿ ਜੋ ਨਤੀਜੇ ਵਾਇਰਲ ਹੋ ਰਹੇ ਹਨ ਉਹ 2016 ਵਿਚ ਆਏ ਸਨ। ਭਾਜਪਾ ਨੇ 2016 ਵਿਚ 20 ਸੀਟਾਂ ਹਾਸਲ ਕੀਤੀਆਂ ਸਨ। ਸਾਲ 2016 ਦੇ ਨਤੀਜਿਆਂ ਨੂੰ ਤੁਸੀਂ ਹੇਠਾਂ ਦੇਖ ਸਕਦੇ ਹੋ। 

File photo

ਵਾਇਰਲ ਦਾਅਵੇ ਬਾਰੇ ਅਸੀਂ ਆਪਣੇ ਸੀਨੀਅਰ ਪੱਤਰਕਾਰ ਹਰਦੀਪ ਸਿੰਘ ਭੋਗਲ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਫਿਲਹਾਲ ਪੰਜਾਬ ਦੇ 8 ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ। ਚੰਡੀਗੜ੍ਹ ਨਗਰ ਗਿਗਮ ਦੀਆਂ ਚੋਣਾਂ ਦਾ ਐਲਾਨ ਤਾਂ ਹੋ ਚੁੱਕਾ ਹੈ ਪਰ ਅਜੇ ਕੋਈ ਤਾਰੀਕ ਪੱਕੀ ਨਹੀਂ ਹੋਈ ਹੈ। ਮਤਲਬ ਅਜੇ ਤੱਕ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਨਹੀਂ ਹੋਈਆਂ ਹਨ। ਹਰਦੀਪ ਸਿੰਘ ਨੇ ਵਾਇਰਲ ਦਾਅਵੇ ਨੂੰ ਸਾਫ਼ ਤੌਰ 'ਤੇ ਫਰਜ਼ੀ ਦੱਸਿਆ ਹੈ। 

ਨਤੀਜਾ - ਸਾਡੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਸਾਬਿਤ ਹੋਇਆ ਹੈ। ਜੋ ਨਤੀਜੇ ਹਾਲੀਆ ਦੱਸ ਕੇ ਵਾਇਰਲ ਕੀਤੇ ਜਾ ਰਹੇ ਹਨ ਉਹ 2016 ਦੇ ਹਨ। ਚੰਡੀਗੜ੍ਹ ਨਗਰ ਨਿਗਮ ਚੋਣਾਂ ਅਜੇ ਨਹੀਂ ਹੋਈਆਂ ਹਨ।
Claim- ਭਾਜਪਾ ਨੇ ਕੀਤੀ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਵਿਚ ਭਾਰੀ ਬਹੁਮਤ ਹਾਸਲ   
Claimed BY - ਟਵਿੱਟਰ ਯੂਜ਼ਰ Ravi 
Fact Check -  ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement