ਤੱਥ ਜਾਂਚ: ਫਿਰੋਜ਼ਪੁਰ ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮ ਦਾ ਬਲਬੀਰ ਰਾਜੇਵਾਲ ਨਾਲ ਨਹੀਂ ਕੋਈ ਸਬੰਧ
Published : Mar 3, 2021, 4:59 pm IST
Updated : Mar 3, 2021, 6:16 pm IST
SHARE ARTICLE
Fact: The accused arrested by Ferozepur police has nothing to do with Balbir Rajewal
Fact: The accused arrested by Ferozepur police has nothing to do with Balbir Rajewal

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਪੁਲਿਸ ਨੇ ਇਸ ਮੁਲਜ਼ਮ ਨੂੰ ਬਲਬੀਰ ਰਾਜੇਵਾਲ ਨੂੰ ਸਵਾਲ ਕਰਨ 'ਤੇ ਨਹੀਂ ਬਲਕਿ ਇਕ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ। 

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ਵਿਚ ਪੁਲਿਸ ਦੀ ਟੀਮ ਨੂੰ ਇਕ ਮੁਲਜ਼ਮ ਨਾਲ ਦੇਖਿਆ ਜਾ ਸਕਦਾ ਹੈ। ਤਸਵੀਰ ਸ਼ੇਅਰ ਕਰ ਕੈਪਸ਼ਨ ਲਿਖਿਆ ਗਿਆ, ''ਕੱਲ ਰਾਜੇਵਾਲ ਨੂੰ ਸਵਾਲ ਕਰਨ ਵਾਲਾ ਨੌਜਵਾਨ ਅੱਜ ਫੜਿਆ ਗਿਆ''। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਿਸ ਦੁਆਰਾ ਫੜੇ ਗਏ ਮੁਲਜ਼ਮ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਸਵਾਲ ਕੀਤਾ ਸੀ ਅਤੇ ਇਸ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਪੁਲਿਸ ਨੇ ਇਸ ਮੁਲਜ਼ਮ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਸਵਾਲ ਕਰਨ 'ਤੇ ਨਹੀਂ ਬਲਕਿ ਇਕ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ। 

ਵਾਇਰਲ ਪੋਸਟ 
ਫੇਸਬੁੱਕ ਯੂਜ਼ਰ ਸਿਮਰਪ੍ਰੀਤ ਸਿੰਘ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ ਅਤੇ ਕੈਪਸ਼ਨ ਲਿਖਿਆ, ''ਕੱਲ ਰਾਜੇਵਾਲ ਨੂੰ ਸਵਾਲ ਕਰਨ ਵਾਲਾ ਨੌਜਵਾਨ ਅੱਜ ਫੜਿਆ ਗਿਆ '' ਹਾਲਾਂਕਿ ਯੂਜ਼ਰ ਨੇ ਬਾਅਦ ਵਿਚ ਇਸ ਪੋਸਟ ਨੂੰ ਡਿਲੀਟ ਵੀ ਕਰ ਦਿੱਤਾ ਸੀ । 

speaker

ਪੜਤਾਲ 
ਪੜਤਾਲ ਸ਼ੁਰੂ ਕਰਦੇ ਹੋਏ ਅਸੀਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਕੀਤਾ। ਸਰਚ ਦੌਰਾਨ ਸਾਨੂੰ ਵਾਇਰਲ ਤਸਵੀਰ ਫਿਰੋਜ਼ਪੁਰ ਪੁਲਿਸ ਦੇ ਅਧਿਕਾਰਕ ਟਵਿੱਟਰ ਅਕਾਊਂਟ 'ਤੇ ਅਪਲੋਡ ਕੀਤੀ ਮਿਲੀ। ਤਸਵੀਰ ਨੂੰ ਸ਼ੇਅਰ ਕਰ ਕੈਪਸ਼ਨ ਲਿਖਿਆ ਗਿਆ, ''ਫ਼ਿਰੋਜ਼ਪੁਰ ਪੁਲਿਸ ਦੇ ਥਾਣਾ ਘਲਖੁਰਦ ਦੀ ਪੁਲਿਸ ਟੀਮ ਨੇ ਅੰਨੇ ਕਤਲ ਦੀ ਗੁੱਥੀ ਨੂੰ ਕੁਝ ਘੰਟਿਆਂ ਵਿੱਚ ਸੁਲਝਾ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। The police team of Ghallkhurd Police Station of Ferozepur police has solved the murder case in a few hours and arrested the accused.  #PunjabPoliceIndia''

ਕੈਪਸ਼ਨ ਅਨੁਸਾਰ ਘਲਖੁਰਦ ਦੀ ਪੁਲਿਸ ਟੀਮ ਨੇ ਇਸ ਮੁਲਜ਼ਮ ਨੂੰ ਇਕ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ ਅਤੇ ਕਤਲ ਕੇਸ ਦੇ ਮਾਮਲੇ ਨੂੰ ਪੁਲਿਸ ਨੇ ਕੁੱਝ ਕ ਘੰਟਿਆਂ ਵਿਚ ਹੀ ਸੁਲਝਾ ਲਿਆ ਸੀ। 

ਟਵਿੱਟਰ ਪੋਸਟ ਨੂੰ ਹੇਠਾਂ ਦੇਖਿਆ ਜਾ ਸਕਦਾ ਹੈ। 

speaker
 

ਫਿਰੋਜ਼ਪੁਰ ਪੁਲਿਸ ਨੇ ਆਪਣੇ ਫੇਸਬੁੱਕ ਪੇਜ਼ 'ਤੇ ਵੀ ਪੋਸਟ ਨੂੰ ਸ਼ੇਅਰ ਕੀਤਾ ਹੈ। 

speaker

ਇਸ ਤੋਂ ਬਾਅਦ ਵਾਇਰਲ ਪੋਸਟ ਨੂੰ ਲੈ ਕੇ ਰੋਜ਼ਾਨਾ ਸਪੋਕਸਮੈਨ ਡਿਜ਼ੀਟਲ ਦੇ ਫਿਰੋਜ਼ਪੁਰ ਰਿਪੋਟਰ ਪਰਮਜੀਤ ਸਿੰਘ ਨਾਲ ਗੱਲਬਾਤ ਕੀਤੀ। ਪਰਮਜੀਤ ਸਿੰਘ ਨੇ ਸਾਡੇ ਨਾਲ ਇਸ ਮਾਮਲੇ ਦੀ ਪੂਰੀ ਰਿਪੋਰਟ ਸਾਂਝੀ ਕੀਤੀ। ਦਰਅਸਲ ਇਹ ਘਟਨਾ 23 ਫਰਵਰੀ ਦੀ ਹੈ ਜਦੋਂ ਫਿਰੋਜ਼ਪੁਰ ਦੇ ਪਿੰਡ ਵਾੜਾ ਭਾਈਕਾ ਦੇ ਲਖਵੀਰ ਸਿੰਘ ਪੁੱਤਰ ਨਰੰਜਣ ਸਿੰਘ ਵਾਸੀ ਪਿੰਡ ਵਾੜਾ ਭਾਈ ਕਾ ਨੂੰ ਨਹਿਰ ਵਿੱਚ ਧੱਕਾ ਦੇ ਕੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਵਾਲੇ ਮੁਲਜ਼ਮ ਸੁਖਦੀਪ ਸਿੰਘ ਪੁੱਤਰ ਕਾਲੂ ਉਰਫ ਨੀਟੂ ਵਾਸੀ ਪਿੰਡ ਵਾੜਾ ਭਾਈਕਾ ਨੂੰ ਥਾਣਾ ਘੱਲ ਖੁਰਦ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਹ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਅਭਿਨਵ ਚੌਹਾਨ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕਾ ਲਖਵੀਰ ਸਿੰਘ ਦੇ ਬੇਟੇ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਪਿੰਡ ਡੋਡ ਜ਼ਿਲ੍ਹਾ ਫ਼ਰੀਦਕੋਟ ਵਿੱਚ ਘੋੜੇ ਟਰਾਲੇ 'ਤੇ ਡਰਾਈਵਰ ਲੱਗਾ ਹੋਇਆ ਸੀ ਅਤੇ ਮੁਲਜ਼ਮ ਸੁਖਦੀਪ ਸਿੰਘ ਵੀ ਸਹਾਇਕ ਡਰਾਈਵਰ ਲੱਗਾ ਹੋਇਆ ਸੀ। 22 ਫਰਵਰੀ ਨੂੰ ਦੋਸ਼ੀ ਸੁਖਦੀਪ ਸਿੰਘ ਮੋਟਰਸਾਈਕਲ ਤੇ ਉਨ੍ਹਾਂ ਦੇ ਘਰ ਆਇਆ ਅਤੇ ਉਸਦੇ ਪਿਤਾ ਲਖਵੀਰ ਸਿੰਘ ਨੂੰ ਕਹਿਣ ਲੱਗਾ ਕਿ ਆਪਾਂ ਦੋਵੇਂ ਘੋੜੇ ਟਰਾਲੇ ਦੇ ਮਾਲਕ ਨਾਲ ਇਕੱਠਾ ਹਿਸਾਬ ਕਰਨ ਲਈ ਪੈਸੇ ਲੈਣ ਜਾਣਾ ਹੈ ਅਤੇ ਮੇਰੇ ਪਿਤਾ ਲਖਵੀਰ ਸਿੰਘ ਨੂੰ ਆਪਣੇ ਨਾਲ ਮੋਟਰਸਾਈਕਲ ਤੇ ਲੈ ਗਿਆ। ਸੰਦੀਪ ਸਿੰਘ ਨੇ ਦੱਸਿਆ ਕਿ ਦੁਪਹਿਰ 2 ਵਜੇ ਜੋੜੀਆਂ ਨਹਿਰਾਂ ਦੀ ਵਿਚਕਾਰਲੀ ਪੱਟੜੀ 'ਤੇ ਉਸ ਦੇ ਪਿਤਾ ਲਖਵੀਰ ਸਿੰਘ ਰੌਲਾ ਪਾ ਰਹੇ ਸਨ ਤੇ ਦੋਸ਼ੀ ਸੁਖਦੀਪ ਸਿੰਘ ਨੇ ਲਖਵੀਰ ਸਿੰਘ ਦੇ ਸਿਰ ਵਿਚ ਇੱਟ ਮਾਰ ਕੇ ਉਸ ਨੂੰ ਨਹਿਰ ਵਿਚ ਧੱਕਾ ਦੇ ਦਿੱਤਾ, ਜਿਸ ਨਾਲ ਉਸ ਦਾ ਪਿਤਾ ਲਖਵੀਰ ਸਿੰਘ ਨਹਿਰ ਵਿਚ ਡੁੱਬ ਗਿਆ ਤੇ ਉਸ ਦੀ ਮੌਤ ਹੋ ਗਈ। ਦੋਸ਼ੀ ਮੋਟਰਸਾਈਕਲ ਤੇ ਫਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 320 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਰਿਪੋਟਰ ਨੇ ਵਾਇਰਲ ਪੋਸਟ ਬਾਰੇ ਥਾਣੇ ਦੇ ਮੁਨਸ਼ੀ ਧਰਮਿੰਦਰ ਦੇਵ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਧਰਮਿੰਦਰ ਦੇਵ ਨੇ ਦੱਸਿਆ ਕਿ ਮੁਲਜ਼ਮ ਨੂੰ ਕਤਲ ਕੇਸ ਵਿਚ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ ਇਸ ਦਾ ਰਾਜੇਵਾਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹਨਾਂ ਨੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਹੈ। 

ਅੰਤ ਵਿਚ ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਖ਼ਬਰਾਂ ਸਰਚ ਕਰਨੀਆਂ ਸ਼ੁਰੂ ਕੀਤੀਆਂ ਕਿ ਕੀ ਬਲਬੀਰ ਰਾਜੇਵਾਲ ਨੂੰ ਸਵਾਲ ਕਰਨ 'ਤੇ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਾਂ ਨਹੀਂ। ਸਾਨੂੰ ਆਪਣੀ ਸਰਚ ਦੌਰਾਨ ਵਾਇਰਲ ਦਾਅਵੇ ਵਰਗੀ ਅਜਿਹੀ ਕੋਈ ਵੀ ਖ਼ਬਰ ਨਹੀਂ ਮਿਲੀ। 

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਵਾਇਰਲ ਤਸਵੀਰ ਵਿਚ ਮੌਜੂਦ ਮੁਲਜ਼ਮ ਨੂੰ ਕਿਸਾਨ ਆਗੂ ਰਾਜੇਵਾਲ ਨੂੰ ਸਵਾਲ ਕਰਨ ਕਰ ਕੇ ਨਹੀਂ ਬਲਕਿ ਇਕ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

Claim: ਬਲਬੀਰ ਸਿੰਘ ਰਾਜੇਵਾਲ ਨੂੰ ਸਵਾਲ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ  
Claimed By: ਸਿਮਰਪ੍ਰੀਤ ਸਿੰਘ 
Fact Check: ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement