Fact Check: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ
Published : May 3, 2022, 7:36 pm IST
Updated : May 3, 2022, 7:36 pm IST
SHARE ARTICLE
Fact Check Old Video Of Shivraj Singh Chauhan Viral As Recent
Fact Check Old Video Of Shivraj Singh Chauhan Viral As Recent

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਪ੍ਰੈਲ 2019 ਦਾ ਹੈ ਜਦੋਂ ਉਹ ਸਾਬਕਾ ਮੁੱਖ ਮੰਤਰੀ ਸਨ।

RSFC (Team Mohali)- ਸੋਸ਼ਲ ਮੀਡੀਆ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਉਨ੍ਹਾਂ ਨੂੰ ਇੱਕ ਜਨਾਨਾ ਟਾਇਲਟ 'ਚੋਂ ਬਾਹਰ ਨਿਕਲਦੇ ਵੇਖਿਆ ਜਾ ਸਕਦਾ ਹੈ। ਹੁਣ ਵੀਡੀਓ ਨੂੰ ਯੂਜ਼ਰਸ ਹਾਲੀਆ ਦੱਸਕੇ ਵਾਇਰਲ ਕਰਦਿਆਂ ਉਨ੍ਹਾਂ 'ਤੇ ਤੰਜ ਕੱਸ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਪ੍ਰੈਲ 2019 ਦਾ ਹੈ ਜਦੋਂ ਉਹ ਸਾਬਕਾ ਮੁੱਖ ਮੰਤਰੀ ਸਨ। ਹੁਣ ਪੁਰਾਣੇ ਵੀਡੀਓ ਨੂੰ ਮੁੜ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ "परी परवार" ਨੇ 2 ਮਈ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "मध्य प्रदेश के मुख्यमंत्री शिवराज सिंह चौहान जी महिला शौचालय से बाहर निकलते हुए। अब क्या कहा जाये मुख्यमंत्री जी को"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਵਾਇਰਲ ਵੀਡੀਓ ਹਾਲੀਆ ਨਹੀਂ 2019 ਦਾ ਹੈ

ਸਾਨੂੰ ਇਹ ਵਾਇਰਲ ਵੀਡੀਓ ਕਈ ਪੁਰਾਣੇ ਪੋਸਟਾਂ 'ਤੇ ਅਪਲੋਡ ਮਿਲਿਆ। ਸਭਤੋਂ ਪੁਰਾਣੇ ਪੋਸਟ ਸਾਨੂੰ ਅਪ੍ਰੈਲ 2019 ਦੇ ਮਿਲੇ। ਫੇਸਬੁੱਕ ਯੂਜ਼ਰ "Gourav Joshi" ਨੇ 29 ਅਪ੍ਰੈਲ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਸੀ, "बालिका/महिला शौचालय का लुफ्त उठाते शिवराज सिंह चौहान"

 

ਇਸ ਪੋਸਟ ਤੋਂ ਇਹ ਤਾਂ ਸਾਫ ਹੋਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ।

ਹੋਰ ਸਰਚ ਕਰਨ 'ਤੇ ਸਾਨੂੰ ਮਾਮਲੇ ਨੂੰ ਲੈ ਕੇ ਹਿੰਦੀ ਅਖ਼ਬਾਰ Patrika ਦੀ ਰਿਪੋਰਟ ਮਿਲਦੀ ਹੈ। ਇਸ ਰਿਪੋਰਟ ਨੂੰ 28 ਅਪ੍ਰੈਲ 2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਅਤੇ ਸਿਰਲੇਖ ਦਿੱਤਾ ਗਿਆ, "मजबूरी इंसान से देखो क्या-क्या कार्य कराए, भांजियों के शौचालय में जाना पड़ा पूर्व CM शिवराज को"

PatrikaPatrika

ਖਬਰ ਅਨੁਸਾਰ ਮਾਮਲਾ ਮੱਧ ਪ੍ਰਦੇਸ਼ ਦੇ ਰਿਵਾ ਦਾ ਹੈ ਜਦੋਂ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇੱਕ ਸਭਾ ਨੂੰ ਸੰਬੋਧਿਤ ਕਰਨ ਆਏ ਸਨ ਅਤੇ ਇਸੇ ਦੌਰਾਨ ਮਜਬੂਰੀ 'ਚ ਉਨ੍ਹਾਂ ਨੂੰ ਜਨਾਨਾ ਟਾਇਲਟ ਦਾ ਇਸਤੇਮਾਲ ਕਰਨਾ ਪਿਆ ਸੀ। 

ਮਤਲਬ ਸਾਫ ਸੀ ਕਿ ਜਦੋਂ ਇਹ ਵੀਡੀਓ ਬਣਿਆ ਉਸ ਸਮੇਂ ਸ਼ਿਵਰਾਜ ਸਿੰਘ ਚੌਹਾਨ ਮੁੱਖ ਮੰਤਰੀ ਨਹੀਂ ਸੀ।  

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਪ੍ਰੈਲ 2019 ਦਾ ਹੈ ਜਦੋਂ ਉਹ ਸਾਬਕਾ ਮੁੱਖ ਮੰਤਰੀ ਸਨ। ਹੁਣ ਪੁਰਾਣੇ ਵੀਡੀਓ ਨੂੰ ਮੁੜ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Recent video of MP CM Shivraj Chauhan used Women's toilet
Claimed By- FB Page परी परवार
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement