
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਕਿਸਾਨੀ ਅੰਦੋਲਨ ਨਾਲ ਸਬੰਧ ਰੱਖਦਾ ਹੈ।
Claim
ਲੋਕ ਸਭਾ ਚੋਣਾਂ 2024 ਨਾਲ ਜੋੜਦੇ ਹੋਏ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿਚ ਲੋਕਾਂ ਵੱਲੋਂ ਪ੍ਰਧਾਨਮੰਤਰੀ ਨਰੇਂਦਰ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ 'ਚ ਲੋਕਾਂ ਵੱਲੋਂ PM ਮੋਦੀ ਦੇ ਪੁਤਲੇ ਨੂੰ ਉਲਟਾ ਲਟਕਾਇਆ ਗਿਆ ਅਤੇ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਜਾ ਰਿਹਾ ਹੈ।
X ਅਕਾਊਂਟ PAALI पाली ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "उधर पंजाब में चमगादड़ की तरह लटका दिया है"
उधर पंजाब में
— PAALI पाली ?️ (@brishty_1) May 2, 2024
चमगादड़ की तरह
लटका दिया है pic.twitter.com/i3NGxAai6o
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਕਿਸਾਨੀ ਅੰਦੋਲਨ ਨਾਲ ਸਬੰਧ ਰੱਖਦਾ ਹੈ। ਇਸ ਵੀਡੀਓ ਦਾ ਹਾਲੀਆ ਲੋਕ ਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।
Investigation
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਸ ਵੀਡੀਓ ਵਿਚ ਸਾਨੂੰ "ਫੁਲਵਾੜੀ ਸਕੂਲ" ਦਾ ਫਲੈਕਸ ਦਿਖਿਆ। ਦੱਸ ਦਈਏ ਕਿ ਇਹ ਸਕੂਲ ਜਲੰਧਰ ਦੇ ਨੇੜੇ ਲੋਹੀਆਂ ਖਾਸ ਵਿਖੇ ਸਥਿਤ ਹੈ।
Phulwari School
ਇਸ ਜਾਣਕਾਰੀ ਨੂੰ ਧਿਆਨ ਵਿਚ ਰੱਖਦਿਆਂ ਅਸੀਂ ਕੀਵਰਡ ਸਰਚ ਜਰੀਏ ਜਾਣਕਾਰੀ ਲਭਨੀ ਸ਼ੁਰੂ ਕੀਤੀ। ਸਾਨੂੰ ਮੀਡਿਆ ਅਦਾਰੇ 'ਡੈਲੀ ਅਜੀਤ' ਦੀ 8 ਦਿਸੰਬਰ 2020 ਦੀ ਇੱਕ ਵੀਡੀਓ ਖਬਰ ਮਿਲੀ ਜਿਸਦੇ ਵਿਚ ਸਾਨੂੰ ਵਾਇਰਲ ਵੀਡੀਓ ਵਰਗੇ ਸਮਾਨ ਦ੍ਰਿਸ਼ ਦੇਖਣ ਨੂੰ ਮਿਲੇ। ਵੀਡੀਓ ਵਿੱਚ ਨਜ਼ਰ ਆ ਰਹੀਆਂ ਦੁਕਾਨਾਂ ਲੋਹੀਆਂ ਖਾਸ ਦੇ ਬਾਜ਼ਾਰ ਵਿਚ ਹਨ। ਇਸ ਦੇ ਨਾਲ ਹੀ ਵਾਇਰਲ ਵੀਡੀਓ 'ਚ ਦਿਖਾਈ ਦੇ ਰਿਹਾ PM ਨਰਿੰਦਰ ਮੋਦੀ ਦਾ ਪੁਤਲਾ ਅਤੇ ਕਰੇਨ ਵੀ ਸਮਾਨ ਹਨ।
ਇਥੇ ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਕਿਸਾਨੀ ਅੰਦੋਲਨ ਦੇ ਸਮੇਂ ਦੀ ਹੈ। ਜਾਣਕਾਰੀ ਅਨੁਸਾਰ ਲੋਹੀਆਂ ਖਾਸ ਵਿਖੇ ਭਾਰਤ ਬੰਦ ਦੇ ਸੱਦੇ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੁਆਰਾ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ ਸੀ।
ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਕਿਸਾਨੀ ਅੰਦੋਲਨ ਦੇ ਸਮੇਂ ਦਾ ਹੈ।
"ਇਹ ਵੀਡੀਓ ਪਹਿਲਾਂ ਵੀ 2023 ਵਿਚ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਹੋਇਆ ਸੀ ਅਤੇ ਸਾਡੀ ਟੀਮ ਵੱਲੋਂ ਉਸ ਸਮੇ ਵੀ ਇਸਦਾ Fact Check ਕੀਤਾ ਗਿਆ ਸੀ। ਸਾਡੀ ਪਿੱਛਲੀ ਪੜਤਾਲ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।"
Conclusion
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2020 ਦਾ ਹੈ ਅਤੇ ਕਿਸਾਨੀ ਅੰਦੋਲਨ ਨਾਲ ਸਬੰਧ ਰੱਖਦਾ ਹੈ। ਇਸ ਵੀਡੀਓ ਦਾ ਹਾਲੀਆ ਲੋਕ ਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।
Result- Misleading
Our Sources
Meta Post Of Daily Ajit Shared On 8 Dec 2020
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ