Fact Check: ਸਪਾ ਆਗੂ ਨਾਲ ਹੋਈ ਕੁੱਟਮਾਰ ਦਾ ਵੀਡੀਓ ਫਰਜ਼ੀ ਦਾਅਵੇ ਨਾਲ ਵਾਇਰਲ
Published : Jul 3, 2021, 3:27 pm IST
Updated : Jul 5, 2021, 11:36 am IST
SHARE ARTICLE
Fact Check:Video of sp leader beaten by bjp supporters viral with fake claim
Fact Check:Video of sp leader beaten by bjp supporters viral with fake claim

ਭਾਜਪਾ ਸਮਰਥਕਾਂ ਵੱਲੋਂ ਸਪਾ ਆਗੂ ਨਾਲ ਕੀਤੀ ਗਈ ਕੁੱਟਮਾਰ ਦੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੰਜਾਬੀ ਮੀਡੀਆ ਅਦਾਰੇ ਵੱਲੋਂ ਸ਼ੇਅਰ ਕੀਤਾ ਗਿਆ ਜਿਸਦੇ ਨਾਲ ਉਨ੍ਹਾਂ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂ ਦੀ ਕੁੱਟਮਾਰ ਕੀਤੀ ਗਈ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਨਾਲ ਲੋਕਾਂ ਦੀ ਭੀੜ ਬੇਹਰਿਹਮੀ ਨਾਲ ਕੁੱਟਮਾਰ ਕਰਦੀ ਵੇਖੀ ਜਾ ਸਕਦੀ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵੀਡੀਓ ਵਿਚ ਭਾਜਪਾ ਆਗੂ ਨਾਲ ਕੁੱਟਮਾਰ ਨਹੀਂ ਸਗੋਂ ਸਪਾ ਦੇ ਆਗੂ ਨਾਲ ਕੁੱਟਮਾਰ ਹੋ ਰਹੀ ਹੈ। ਇਹ ਕੁੱਟਮਾਰ ਭਾਜਪਾ ਸਮਰਥਕਾਂ ਵੱਲੋਂ ਕੀਤੀ ਗਈ ਸੀ। ਹੁਣ ਭਾਜਪਾ ਸਮਰਥਕਾਂ ਵੱਲੋਂ ਸਪਾ ਆਗੂ ਨਾਲ ਕੀਤੀ ਗਈ ਕੁੱਟਮਾਰ ਦੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਪੰਜਾਬ ਮੀਡੀਆ ਚੈੱਨਲ World Punjabi TV ਨੇ ਫੈਲਾਇਆ ਝੂਠ

World Punjabi TV ਨੇ 1:27 ਮਿੰਟ 'ਤੇ ਵਾਇਰਲ ਵੀਡੀਓ ਲਾਈਵ ਕਰਦਿਆਂ ਲਿਖਿਆ, "100 ਤੋਂ ਵੱਧ ਥੱਪੜ ਮਾਰ ਕੇ ਘੇਰ ਲਏ ਭਾਜਪਾ ਆਗੂ, ਅੱਗੇ ਕੀ ਹੋਇਆ ਵੇਖੋ ਤਸਵੀਰਾਂ"

ਵਾਇਰਲ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਸਬੰਧਿਤ ਕੀਵਰਡ ਸਰਚ ਨਾਲ ਮਾਮਲੇ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ। ਸਾਨੂੰ ਫੇਸਬੁੱਕ 'ਤੇ 26 ਜੂਨ ਨੂੰ ਇਹ ਵੀਡੀਓ Payal Dave ਨਾਂਅ ਦੀ ਯੂਜ਼ਰ ਦੁਆਰਾ ਸ਼ੇਅਰ ਕੀਤਾ ਮਿਲਿਆ। Payal Dave ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਸੀ, "गोरखपुर जिला पंचायत अध्यक्ष : भाजपा प्रत्याशी साधना के समर्थकों ने कलेक्ट्रेट गेट पर सपा नेता को पीटा"

ਪੋਸਟ ਅਨੁਸਾਰ ਵੀਡੀਓ ਵਿਚ ਕੁੱਟ ਖਾ ਰਿਹਾ ਵਿਅਕਤੀ ਸਮਾਜਵਾਦੀ ਪਾਰਟੀ ਦਾ ਲੀਡਰ ਹੈ ਜਿਸਨੂੰ ਭਾਜਪਾ ਸਮਰਥਕਾਂ ਵੱਲੋਂ ਕੁੱਟਿਆ ਗਿਆ ਸੀ। ਇਹ ਪੋਸਟ ਹੇਠਾਂ ਕਲਿਕ ਕਰ ਵੇਖੀ ਜਾ ਸਕਦੀ ਹੈ।

ਹੁਣ ਅੱਗੇ ਵਧਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਪੁਖਤਾ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ Live Hindustan ਦੀ ਇੱਕ ਖਬਰ ਮਿਲੀ। 26 ਜੂਨ 2021 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ ਗਿਆ, "गोरखपुर जिला पंचायत अध्यक्ष : भाजपा प्रत्याशी साधना के समर्थकों ने कलेक्ट्रेट गेट पर सपा नेता को पीटा"

liv

ਮਾਮਲਾ ਯੂਪੀ ਦੇ ਗੋਰਖਪੁਰ ਜ਼ਿਲ੍ਹਾ ਪੰਚਾਇਤੀ ਚੋਣਾਂ ਨਾਲ ਜੁੜਿਆ ਹੋਇਆ ਹੈ ਅਤੇ ਖਬਰ ਅਨੁਸਾਰ ਭਾਜਪਾ ਆਗੂ ਸਾਧਨਾ ਦੇ ਸਮਰਥਕਾਂ ਵੱਲੋਂ ਸਪਾ ਦੇ ਜਿਤੇਂਦਰ ਯਾਦਵ ਦੀ ਕੁੱਟਮਾਰ ਕੀਤੀ ਗਈ ਸੀ। ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਇਸ ਮਾਮਲੇ ਨੂੰ ਲੈ ਕੇ Jansatta ਨੇ ਆਪਣੀ ਖਬਰ ਪ੍ਰਕਾਸ਼ਿਤ ਕਰਦਿਆਂ ਵਾਇਰਲ ਵੀਡੀਓ ਦਾ ਸਕ੍ਰੀਨਸ਼ੋਟ ਇਸਤੇਮਾਲ ਕੀਤਾ ਸੀ। 26 ਜੂਨ 2021 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਉਨ੍ਹਾਂ ਵੱਲੋਂ ਸਿਰਲੇਖ ਦਿੱਤਾ ਗਿਆ, "देखिए, यूपी में आपस में भिड़ गये सपा और भाजपा कार्यकर्ता, चले लात-घूंसे"

ANI

ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਇਸ ਮਾਮਲੇ ਨੂੰ ਲੈ ਕੇ Amar Ujala ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵੀਡੀਓ ਵਿਚ ਭਾਜਪਾ ਆਗੂ ਨਾਲ ਕੁੱਟਮਾਰ ਨਹੀਂ ਸਗੋਂ ਸਪਾ ਦੇ ਆਗੂ ਨਾਲ ਕੁੱਟਮਾਰ ਹੋ ਰਹੀ ਹੈ। ਇਹ ਕੁੱਟਮਾਰ ਭਾਜਪਾ ਸਮਰਥਕਾਂ ਵੱਲੋਂ ਕੀਤੀ ਗਈ ਸੀ। ਹੁਣ ਭਾਜਪਾ ਸਮਰਥਕਾਂ ਵੱਲੋਂ ਸਪਾ ਆਗੂ ਨਾਲ ਕੀਤੀ ਗਈ ਕੁੱਟਮਾਰ ਦੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- BJP Leader beaten by farmers in UP Gorakhpur
Claimed By- World Punjabi TV
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement