ਤੱਥ ਜਾਂਚ: CISF ਜਵਾਨਾਂ 'ਤੇ ਹੋਏ ਹਮਲੇ ਨਾਲ ਸਬੰਧਿਤ ਤਸਵੀਰ ਕਰਨਾਲ ਲਾਠੀਚਾਰਜ ਦੇ ਨਾਂਅ ਤੋਂ ਵਾਇਰਲ
Published : Sep 3, 2021, 2:59 pm IST
Updated : Sep 3, 2021, 2:59 pm IST
SHARE ARTICLE
Fact Check Old Image from ShriNagar shared with Misleading Claim
Fact Check Old Image from ShriNagar shared with Misleading Claim

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਤਸਵੀਰ ਦਾ ਕਰਨਾਲ ਵਿਖੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਨਾਲ ਸਬੰਧਿਤ ਨਹੀਂ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਪੁਲਿਸ ਦੇ ਜਵਾਨਾਂ ਨੂੰ ਸੜਕ 'ਤੇ ਪਏ ਖੂਨ ਨੂੰ ਸਾਫ ਕਰਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਕਰਨਾਲ ਵਿਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਨਾਲ ਸਬੰਧਿਤ ਹੈ ਜਿਥੇ ਪੁਲਿਸ ਕਿਸਾਨਾਂ ਦੇ ਲਹੂ ਨੂੰ ਸਾਫ ਕਰ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਤਸਵੀਰ ਦਾ ਕਰਨਾਲ ਵਿਖੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਨਾਲ ਸਬੰਧਿਤ ਨਹੀਂ ਹੈ। ਇਹ ਤਸਵੀਰ 2013 ਦੀ ਹੈ ਜਦੋਂ ਸ਼੍ਰੀਨਗਰ ਵਿਖੇ CISF ਜਵਾਨਾਂ 'ਤੇ ਅੱਤਵਾਦੀ ਹਮਲਾ ਹੋਇਆ ਸੀ ਅਤੇ ਇੱਕ ਜਵਾਨ ਦੀ ਮੌਤ ਹੋ ਗਈ ਸੀ।

ਵਾਇਰਲ ਪੋਸਟ

ਫੇਸਬੁੱਕ ਪੇਜ "Gavy Art's Bains" ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "ਫਿਰ ਇਕ ਵਾਰ ਇਨਸਾਨੀਅਤ ਹੋਈ ਸ਼ਰਮਸਾਰ"

ਇਸ ਤਸਵੀਰ ਦੇ ਹੇਠਾਂ ਲਿਖਿਆ ਹੈ, "ਯਾਦ ਰਖਿਓ ਮੋਦੀ ਸਾਹਿਬ ਇਹ ਕਿਰਤੀ ਕਿਸਾਨਾਂ ਦਾ ਲਹੂ ਹੈ, ਕਦੇ ਭੁਲਾਇਆ ਨਹੀਂ ਜਾਊਗਾ ਜਾਗਦੀ ਜਮੀਰ ਵਾਲਿਆਂ ਵੱਲੋਂ"

ਵਾਇਰਲ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਧਿਆਨ ਨਾਲ ਵੇਖਿਆ ਅਤੇ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ Indian Express ਦੀ ਇੱਕ ਰਿਪੋਰਟ ਵਿਚ ਪ੍ਰਕਾਸ਼ਿਤ ਮਿਲੀ। ਇਹ ਰਿਪੋਰਟ 23 ਸਿਤੰਬਰ 2013 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਤਸਵੀਰ ਦਾ ਡਿਸਕ੍ਰਿਪਸ਼ਨ ਲਿਖਿਆ ਗਿਆ ਸੀ, "The attack near Iqbal Park took place at 10:25 am when the two CISF jawans were shopping in the busy market near the park, Police said. Police Personnel washing blood stains at the spot. (PTI)"

ਪ੍ਰਾਪਤ ਜਾਣਕਾਰੀ ਅਨੁਸਾਰ ਤਸਵੀਰ 2013 ਦੀ ਹੈ ਜਦੋਂ ਸ਼੍ਰੀਨਗਰ ਸਥਿਤ ਇਕਬਾਲ ਪਾਰਕ ਨੇੜੇ ਅੱਤਵਾਦੀ ਹਮਲਾ ਹੁੰਦਾ ਹੈ। ਇਹ ਰਿਪੋਰਟ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

TN ReportTN Report

ਇਸ ਅੱਤਵਾਦੀ ਹਮਲੇ ਵਿਚ ਇੱਕ CISF ਜਵਾਨ ਦੀ ਮੌਤ ਹੋ ਜਾਂਦੀ ਹੈ। ਹਮਲੇ ਨੂੰ ਲੈ ਕੇ Times Now ਦੀ ਵੀਡੀਓ ਰਿਪੋਰਟ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਤਸਵੀਰ ਦਾ ਕਰਨਾਲ ਵਿਖੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਨਾਲ ਸਬੰਧਿਤ ਨਹੀਂ ਹੈ। ਇਹ ਤਸਵੀਰ 2013 ਦੀ ਹੈ ਜਦੋਂ ਸ਼੍ਰੀਨਗਰ ਵਿਖੇ CISF ਜਵਾਨਾਂ 'ਤੇ ਅੱਤਵਾਦੀ ਹਮਲਾ ਹੋਇਆ ਸੀ ਅਤੇ ਇੱਕ ਜਵਾਨ ਦੀ ਮੌਤ ਹੋ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement