ਇਜ਼ਰਾਇਲ ਦੀ ਸੈਨਾ ਨੇ ਗ੍ਰਿਫਤਾਰ ਕੀਤਾ 6 ਸਾਲ ਦਾ ਬੱਚਾ? ਪੜ੍ਹੋ Fact Check ਰਿਪੋਰਟ 
Published : Nov 3, 2023, 5:53 pm IST
Updated : Nov 3, 2023, 5:53 pm IST
SHARE ARTICLE
Fact Check old video of child arrested by Israeli forces viral as recent
Fact Check old video of child arrested by Israeli forces viral as recent

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਸੈਨਾ ਦੇ ਜਵਾਨਾਂ ਨੂੰ ਇੱਕ ਛੋਟੇ ਬੱਚੇ ਨੂੰ ਗ੍ਰਿਫਤਾਰ ਕਰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਫਿਲਿਸਤਿਨ ਤੋਂ ਸਾਹਮਣੇ ਆਇਆ ਹੈ ਜਿਥੇ ਇਜ਼ਰਾਇਲੀ ਸੈਨਾ ਵੱਲੋਂ ਇੱਕ 6 ਸਾਲ ਦੇ ਬੱਚੇ ਨੂੰ ਉਸਦੇ ਪਿਤਾ ਦੇ ਸਾਹਮਣੇ ਗ੍ਰਿਫਤਾਰ ਕੀਤਾ ਗਿਆ।

X ਅਕਾਊਂਟ "Ragged Trousered Philanderer" ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "Imagine just how helpless and humiliated you'd feel to be a Palestinian father watching armed enemy Israeli soldiers abduct your children and take them off to god knows where to be beaten, tortured, sexually assaulted and detained for months or years?"

ਇਸ ਕੈਪਸ਼ਨ ਦੇ ਅਨੁਸਾਰ ਵੀਡੀਓ ਫਿਲਿਸਤਿਨ ਤੋਂ ਸਾਹਮਣੇ ਆਇਆ ਹੈ ਜਿਥੇ ਇਜ਼ਰਾਇਲੀ ਸੈਨਾ ਵੱਲੋਂ ਇੱਕ 6 ਸਾਲ ਦੇ ਬੱਚੇ ਨੂੰ ਉਸਦੇ ਪਿਤਾ ਦੇ ਸਾਹਮਣੇ ਗ੍ਰਿਫਤਾਰ ਕੀਤਾ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨਾਲ ਕੋਈ ਸਬੰਧ ਨਹੀਂ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ 8 ਸਾਲ ਪੁਰਾਣਾ ਹੈ

ਸਾਨੂੰ ਵਾਇਰਲ ਇਹ ਵੀਡੀਓ Popular Struggle Coordination Committee ਨਾਂ ਦੇ ਫੇਸਬੁੱਕ ਪੇਜ ਦੁਆਰਾ 17 ਨਵੰਬਰ 2015 ਨੂੰ ਸਾਂਝਾ ਕੀਤਾ ਮਿਲਿਆ। ਵੀਡੀਓ ਸਾਂਝਾ ਕਰਦਿਆਂ ਸਿਰਲੇਖ ਦਿੱਤਾ ਗਿਆ, "Israeli occupation forces arrest of activist, and head of board members, of the Palestinian Popular Struggle Coordination committee, Munther Amira and 6 year old child,Abdallah Lutfi Yousef. From Aida refugee camp."

ਮੌਜੂਦ ਜਾਣਕਾਰੀ ਅਨੁਸਾਰ, "ਵੀਡੀਓ ਵਿਚ Popular Struggle Coordination Committee ਦੇ ਮੁਖੀ ਤੇ ਐਕਟੀਵਿਸਟ ਮੰਥਰ ਅਮੀਰਾ ਤੇ ਉਸਦੇ 6 ਸਾਲਾਂ ਬੱਚੇ ਲੁਟਾਫ਼ੀ ਯੂਸਫ਼ ਨੂੰ ਇਜ਼ਰਾਇਲੀ ਸੈਨਾ ਵੱਲੋਂ ਐਡਾ ਰਿਫਊਜ਼ੀ ਕੈਮ੍ਪ ਤੋਂ ਗ੍ਰਿਫਤਾਰ ਕੀਤਾ ਗਿਆ।

ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਅਸੀਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਮਾਮਲੇ ਨੂੰ ਲੈ ਕੇ "https://www.rt.com/" 'ਤੇ ਖਬਰ ਮਿਲੀ। ਇਸ ਖਬਰ ਵਿਚ ਮਾਮਲੇ ਦਾ ਅਪਡੇਟ ਦਿੰਦਿਆਂ ਜਾਣਕਾਰੀ ਦਿੱਤੀ ਗਈ ਕਿ ਗ੍ਰਿਫਤਾਰ ਕੀਤੇ ਐਕਟੀਵਿਸਟ ਦੇ ਮੁੰਡੇ ਯੂਸਫ਼ ਨੂੰ ਕੁਝ ਘੰਟਿਆਂ ਬਾਅਦ ਰਿਹਾ ਕਰ ਦਿੱਤਾ ਗਿਆ ਸੀ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਇਜ਼ਰਾਇਲ-ਫਿਲਿਸਤਿਨ ਵਿਚਕਾਰ ਚਲ ਰਹੀ ਜੰਗ ਨਾਲ ਕੋਈ ਸਬੰਧ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement