Fact Check: ਆਪ MLA ਨੂੰ ਲੈ ਕੇ ਵਾਇਰਲ Pro Punjab TV ਦਾ ਇਹ ਸਕ੍ਰੀਨਸ਼ੋਟ ਐਡੀਟੇਡ ਹੈ
Published : Apr 4, 2023, 12:56 pm IST
Updated : Apr 4, 2023, 12:57 pm IST
SHARE ARTICLE
Fact Check edited screenshot of Pro Punjab TV post viral to Defame AAP MLA Inderjit Kaur Mann
Fact Check edited screenshot of Pro Punjab TV post viral to Defame AAP MLA Inderjit Kaur Mann

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ Pro Punjab TV ਦੇ ਨਾਂਅ ਤੋਂ ਵਾਇਰਲ ਹੋ ਰਿਹਾ ਇਹ ਪੋਸਟ ਐਡੀਟੇਡ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਪੰਜਾਬੀ ਮੀਡੀਆ ਅਦਾਰੇ Pro Punjab TV ਦੇ ਇੱਕ ਫੇਸਬੁੱਕ ਪੋਸਟ ਦਾ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ। ਇਸ ਪੋਸਟ ਵਿਚ ਇੱਕ ਮਹਿਲਾ ਦੀ ਤਸਵੀਰ ਸੀ ਅਤੇ ਕੈਪਸ਼ਨ ਲਿਖਿਆ ਹੋਇਆ ਸੀ, "'ਆਪ' MLA ਇੰਦਰਜੀਤ ਕੌਰ ਮਾਨ ਨਕੋਦਰ ਦੇ ਨੇੜਲੇ ਪਿੰਡ 'ਚ ਭੰਗ ਮਲਦੀ ਫੜ੍ਹੀ ਗਈ"

ਫੇਸਬੁੱਕ ਪੇਜ "Aaap party pap party" ਨੇ ਇਹ ਸਕ੍ਰੀਨਸ਼ੋਟ ਸਾਂਝਾ ਕਰਦਿਆਂ ਲਿਖਿਆ, "ਇਹ ਕਰਨਗੇ ਪੰਜਾਬ ਨਸ਼ਾ ਮੁਕਤ"

"ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ Pro Punjab TV ਦੇ ਨਾਂਅ ਤੋਂ ਵਾਇਰਲ ਹੋ ਰਿਹਾ ਇਹ ਪੋਸਟ ਐਡੀਟੇਡ ਹੈ।"

ਸਪੋਕਸਮੈਨ ਦੀ ਪੜਤਾਲ;

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਪੋਸਟ ਨੂੰ ਧਿਆਨ ਨਾਲ ਵੇਖਿਆ ਅਤੇ Pro Punjab TV ਦੇ ਫੇਸਬੁੱਕ ਪੇਜ ਵੱਲ ਰੁੱਖ ਕੀਤਾ। 

ਵਾਇਰਲ ਪੋਸਟ ਐਡੀਟੇਡ ਹੈ

ਸਾਨੂੰ ਇਸ ਤਸਵੀਰ ਸਣੇ ਇੱਕ ਪੋਸਟ ਪੇਜ ਤੋਂ ਸਾਂਝਾ ਕੀਤਾ ਮਿਲਿਆ। ਪੇਜ ਨੇ ਇਸ ਤਸਵੀਰ ਸਣੇ ਹੋਰ ਤਸਵੀਰਾਂ ਸਾਂਝੀ ਕਰਦਿਆਂ ਲਿਖਿਆ ਸੀ, "'ਆਪ' MLA ਇੰਦਰਜੀਤ ਕੌਰ ਮਾਨ ਨੇ ਨਕੋਦਰ ਦੇ ਨੇੜਤੇ ਪਿੰਡਾਂ 'ਚ ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ"

ਇਸ ਪੋਸਟ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

ਹੁਣ ਅਸੀਂ ਅੱਗੇ ਵੱਧਦਿਆਂ Pro Punjab TV ਦੇ ਸੀਨੀਅਰ ਪੱਤਰਕਾਰ ਗਗਨਦੀਪ ਨਾਲ ਗੱਲ ਕੀਤੀ। ਗਗਨਦੀਪ ਨੇ ਸਾਡੇ ਨਾਲ ਗੱਲ ਕਰਦਿਆਂ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ Pro Punjab TV ਦੇ ਨਾਂਅ ਤੋਂ ਵਾਇਰਲ ਹੋ ਰਿਹਾ ਇਹ ਪੋਸਟ ਐਡੀਟੇਡ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement