Fact Check: ਗੁਰਦੁਆਰਾ ਸਾਹਿਬ ਨਤਮਸਤਕ ਹੋਏ ਮਮਤਾ ਬੈਨਰਜੀ ਦਾ ਪੁਰਾਣਾ ਵੀਡੀਓ ਗਲਤ ਦਾਅਵੇ ਨਾਲ ਵਾਇਰਲ
Published : May 4, 2021, 2:45 pm IST
Updated : May 4, 2021, 2:49 pm IST
SHARE ARTICLE
Old video of Mamata Banerjee paying obeisance at Gurdwara Sahib goes viral with false claim
Old video of Mamata Banerjee paying obeisance at Gurdwara Sahib goes viral with false claim

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ

ਰੋਜ਼ਾਨਾ ਸਪੋਕਸਮੈਨ (ਟੀਮ ਫੈਕਟ ਚੈੱਕ): ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਮਮਤਾ ਬੈਨਰਜੀ ਨੂੰ ਗੁਰਦੁਆਰਾ ਸਾਹਿਬ ਵਿਖੇ ‘ਜੋ ਬੋਲੇ ਸੋ ਨਿਹਾਲ’ ਦੇ ਜੈਕਾਰੇ ਲਾਉਂਦੇ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲੀਆ ਬੰਗਾਲ ਚੋਣਾਂ ਵਿਚ TMC ਦੀ ਜਿੱਤ ਤੋਂ ਬਾਅਦ ਮਮਤਾ ਬੈਨਰਜੀ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਅਤੇ ਉਹਨਾਂ ਸਿੱਖਾਂ ਦਾ ਸ਼ੁਕਰੀਆ ਅਦਾ ਕੀਤਾ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ ਜਦੋਂ ਅਗਸਤ 2019 ਵਿਚ ਮਮਤਾ ਬੈਨਰਜੀ ਕੋਲਕਾਤਾ ਦੇ ਗੁਰਦੁਆਰਾ ਸੰਤ ਕੁਟੀਆ ਵਿਖੇ ਨਤਮਸਤਕ ਹੋਏ ਸਨ।

ਵਾਇਰਲ ਪੋਸਟ

ਫੇਸਬੁਜ ਪੇਜ Akaal Sahai Tv ਨੇ ਮਮਤਾ ਦਾ ਵਾਇਰਲ ਵੀਡੀਓ ਅਪਲੋਡ ਕਰਦਿਆਂ ਲਿਖਿਆ, "ਪੱਛਮੀ ਬੰਗਾਲ ਚ TMC ਦੀ ਜਿੱਤ ਤੋਂ ਬਾਅਦ ਮਮਤਾ ਬੈਨਰਜੀ ਨੇ ਕਲਕੱਤੇ ਦੇ ਗੁਰਦੁਆਰਾ ਸਾਹਿਬ ਚ ਮੱਥਾ ਟੇਕਿਆ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਸਿੱਖ ਸੰਗਤ ਦਾ ਧੰਨਵਾਦ ਕੀਤਾ। #MamtaBanerjee #BangalElection2021 #Sikhinbangal #akaalsahaitv"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ

ਪੜਤਾਲ

ਪੜਤਾਲ ਸ਼ੁਰੂ ਕਰਦੇ ਹੋਏ ਅਸੀਂ ਕੀਵਰਡ ਸਰਚ ਜ਼ਰੀਏ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਇਹ ਪੂਰਾ ਵੀਡੀਓ ਫੇਸਬੁੱਕ 'ਤੇ ਅਪਲੋਡ ਮਿਲਿਆ। ਫੇਸਬੁੱਕ ਪੇਜ Purulia'r Gorbo Mamata ਨੇ 29 ਅਗਸਤ 2019 ਨੂੰ ਇਹ ਪੂਰਾ ਵੀਡੀਓ ਅਪਲੋਡ ਕਰਦਿਆਂ ਲਿਖਿਆ, "Didi visited gurudwara Sant kutiya…"

ਪੋਸਟ ਤੋਂ ਸਾਫ ਹੋਇਆ ਕਿ ਇਹ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਵੀਡੀਓ ਮਮਤਾ ਬੈਨਰਜੀ ਦੇ ਕੋਲਕਾਤਾ ਦੇ ਗੁਰਦੁਆਰਾ ਸੰਤ ਕੁਟੀਆ ਵਿਖੇ ਨਤਮਸਤਕ ਹੋਣ ਦਾ ਹੈ। ਇਹ ਵੀਡੀਓ ਇੱਥੇ ਵੇਖਿਆ ਜਾ ਸਕਦਾ ਹੈ।

ਮਮਤਾ ਬੈਨਰਜੀ ਦੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਨੂੰ ਲੈ ਕੇ News 18 India ਦਾ ਵੀਡੀਓ ਨਿਊਜ਼ ਬੁਲੇਟਿਨ ਇੱਥੇ ਵੇਖਿਆ ਜਾ ਸਕਦਾ ਹੈ।

ਨਤੀਜਾ- ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ ਹੈ ਜਦੋਂ ਅਗਸਤ 2019 ਵਿਚ ਮਮਤਾ ਬੈਨਰਜੀ ਕੋਲਕਾਤਾ ਦੇ ਗੁਰਦੁਆਰਾ ਸੰਤ ਕੁਟੀਆ ਵਿਖੇ ਨਤਮਸਤਕ ਹੋਏ ਸਨ।

Claim: TMC ਦੀ ਜਿੱਤ ਤੋਂ ਬਾਅਦ ਮਮਤਾ ਬੈਨਰਜੀ ਨੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਿਆ

Claim By: ਫੇਸਬੁਜ ਪੇਜ Akaal Sahai Tv

Fact Check: ਫਰਜੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement