
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2014 ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ। ਹੁਣ ਇਸ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ 18 ਸੈਕੰਡ ਦਾ ਹੈ ਅਤੇ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ CM 'ਤੇ ਤੰਜ ਕੱਸਿਆ ਜਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2014 ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ। ਹੁਣ ਇਸ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਵਾਇਰਲ ਪੋਸਟ
ਫੇਸਬੁੱਕ ਪੇਜ "ਨੇਤਾ ਦੀ ਰੇਲ" ਨੇ 1 ਮਈ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਲੈ CM ਸਾਬ ਨੂੰ ਸਾਰਾ ਪਤਾ ਕਿ ਜੱਟ ਕੀ ਮੰਗਦਾ"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਵਾਇਰਲ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ
ਸਾਨੂੰ ਇਹ ਵੀਡੀਓ ਕਈ ਸਾਰੇ ਪੁਰਾਣੇ ਪੋਸਟਾਂ 'ਤੇ ਅਪਲੋਡ ਮਿਲਿਆ। ਸਭਤੋਂ ਪੁਰਾਣੇ ਪੋਸਟ ਸਾਨੂੰ 2014 ਦੇ ਸ਼ੇਅਰ ਕੀਤੇ ਮਿਲੇ। ਫੇਸਬੁੱਕ ਪੇਜ Malwatimes Punjabi News ਨੇ 6 ਅਪ੍ਰੈਲ 2014 ਨੂੰ ਵਾਇਰਲ ਵੀਡੀਓ ਦਾ ਥੋੜਾ ਵੱਡਾ ਭਾਗ ਸ਼ੇਅਰ ਕਰਦਿਆਂ ਲਿਖਿਆ, "Bhagwant Mann Speaking Against pammi bai"
ਇਸੇ ਤਰ੍ਹਾਂ ਕੁਝ ਪੁਰਾਣੇ ਪੋਸਟ ਇਥੇ ਅਤੇ ਇਥੇ ਕਲਿਕ ਕਰ ਵੇਖੇ ਜਾ ਸਕਦੇ ਹਨ।
ਦੱਸ ਦਈਏ ਕਿ ਪੁਰਾਣੇ ਵੀਡੀਓਜ਼ ਅਤੇ ਸਾਂਝੀ ਜਾਣਕਾਰੀ ਅਨੁਸਾਰ ਇਸ ਵੀਡੀਓ ਨੂੰ ਭਗਵੰਤ ਮਾਨ ਅਤੇ ਪੰਮੀ ਬਾਈ ਵਿਚਕਾਰ ਲੜਾਈ ਦਾ ਦੱਸਿਆ ਗਿਆ ਸੀ। ਹਾਲਾਂਕਿ ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਅਸਲ ਮਿਤੀ ਦੀ ਸੁਤੰਤਰ ਰੂਪ ਤੋਂ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਇਹ ਵੀਡੀਓ ਹਾਲੀਆ ਤਾਂ ਬਿਲਕੁਲ ਵੀ ਨਹੀਂ ਸਗੋਂ ਅਪ੍ਰੈਲ 2014 ਤੋਂ ਸੋਸ਼ਲ ਮੀਡੀਆ 'ਤੇ ਮੌਜੂਦ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2014 ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ। ਹੁਣ ਇਸ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
Claim- ਲੈ CM ਸਾਬ ਨੂੰ ਸਾਰਾ ਪਤਾ ਕਿ ਜੱਟ ਕੀ ਮੰਗਦਾ
Claimed By- FB Page ਨੇਤਾ ਦੀ ਰੇਲ
Fact Check- Misleading