Fact Check: ਔਰਤ 'ਤੇ ਮਗਰਮੱਛ ਦੇ ਹਮਲੇ ਦਾ ਇਹ ਵੀਡੀਓ ਮੱਧ ਪ੍ਰਦੇਸ਼ ਦਾ ਨਹੀਂ ਹੈ
Published : Aug 4, 2021, 5:22 pm IST
Updated : Aug 4, 2021, 5:23 pm IST
SHARE ARTICLE
Fact Check Video from Mexico shared in the name of MP Floods
Fact Check Video from Mexico shared in the name of MP Floods

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਮੱਧ ਪ੍ਰਦੇਸ਼ ਦਾ ਨਹੀਂ ਬਲਕਿ ਮੇਕਸਿਕੋ ਦਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਮਗਰਮੱਛ ਨੂੰ ਆਪਣੇ ਜਬੜੇ 'ਚ ਔਰਤ ਨੂੰ ਪਾਏ ਪਾਣੀ 'ਚ ਤੇਹਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੱਧ ਪ੍ਰਦੇਸ਼ ਦਾ ਹੈ ਜਿਥੇ ਹੜ੍ਹ ਦੇ ਕਾਰਨ ਮਗਰਮੱਛ ਲੋਕਾਂ ਦੇ ਘਰਾਂ ਦੇ ਨੇੜੇ ਆ ਗਏ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਮੱਧ ਪ੍ਰਦੇਸ਼ ਦਾ ਨਹੀਂ ਬਲਕਿ ਮੇਕਸਿਕੋ ਦਾ ਹੈ।

ਵਾਇਰਲ ਪੋਸਟ

ਟਵਿੱਟਰ ਯੂਜ਼ਰ "Harish Varma" ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Floods in MP Stay safe MP people."

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਦੇ ਲਿੰਕ ਨੂੰ Invid ਟੂਲ 'ਚ ਪਾਇਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਵਾਇਰਲ ਵੀਡੀਓ ਭਾਰਤ ਦਾ ਨਹੀਂ ਮੇਕਸਿਕੋ ਦਾ ਹੈ

ਸਾਨੂੰ ਇਹ ਵੀਡੀਓ "worldstarhiphop" ਨਾਂਅ ਦੀ ਵੈੱਬਸਾਈਟ 'ਤੇ ਮੌਜੂਦ ਇੱਕ ਖਬਰ ਵਿਚ ਅਪਲੋਡ ਮਿਲਿਆ। ਇਹ ਖਬਰ 24 ਜੂਨ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਖਬਰ ਨੂੰ ਪ੍ਰਕਾਸ਼ਿਤ ਕਰਦੇ ਹੋਏ ਸਿਰਲੇਖ ਲਿਖਿਆ ਗਿਆ, "Damn: Crocodile Spotted With A Woman In His Mouth Swimming Through A Lake!"

WorldStarHipHopWorldStarHipHop

ਇਥੇ ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਮੇਕਸਿਕੋ ਦੇ Laguna del Carpintero ਇਲਾਕੇ ਦਾ ਹੈ। ਇਹ ਖਬਰ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

ਹੋਰ ਸਰਚ ਕਰਨ 'ਤੇ ਸਾਨੂੰ mexicodailypost.com 'ਤੇ ਇਸ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਮਿਲੀ। ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਪੜਤਾਲ ਦੇ ਅੰਤਿਮ ਚਰਨ ਵਿਚ ਅਸੀਂ ਗੂਗਲ ਕੀਵਰਡ ਸਰਚ ਜਰੀਏ ਇਹ ਲੱਭਣਾ ਸ਼ੁਰੂ ਕੀਤਾ ਕਿ ਕੀ ਵਾਇਰਲ ਵੀਡੀਓ ਵਰਗਾ ਕੋਈ ਮਾਮਲਾ ਮੱਧ ਪ੍ਰਦੇਸ਼ ਵਿਚ ਵਾਪਰਿਆ ਹੈ ਜਾਂ ਨਹੀਂ। ਦੱਸ ਦਈਏ ਕਿ ਸਾਨੂੰ ਅਜਿਹੇ ਮਾਮਲੇ ਨੂੰ ਲੈ ਕੇ ਕੋਈ ਵੀ ਹਾਲੀਆ ਖਬਰ ਨਹੀਂ ਮਿਲੀ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਮੱਧ ਪ੍ਰਦੇਸ਼ ਦਾ ਨਹੀਂ ਬਲਕਿ ਮੇਕਸਿਕੋ ਦਾ ਹੈ।

Claim- Video of Crocodile attacking women is from MP
Claimed By- Harish Varma
Fact Check- Fake 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement