ਤੱਥ ਜਾਂਚ: ZEE Hindustan ਨੇ ਮਸ਼ੀਨਗਨ ਚਲਾ ਰਹੀ ਕੁੜੀ ਦਾ ਪੁਰਾਣਾ ਵੀਡੀਓ ਹਾਲੀਆ ਦੱਸਕੇ ਕੀਤਾ ਸ਼ੇਅਰ
Published : Sep 4, 2021, 5:11 pm IST
Updated : Sep 4, 2021, 5:11 pm IST
SHARE ARTICLE
Fact Check ZEE Hindustan shared old video as recent with misleading claim
Fact Check ZEE Hindustan shared old video as recent with misleading claim

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਛੋਟੀ ਬੱਚੀ ਦਾ ਮਸ਼ੀਨਗਨ ਚਲਾਉਂਦੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਸ਼ੀਰ ਘਾਟੀ ਦਾ ਹੈ ਜਿਥੇ ਇਹ ਬੱਚੀ ਤਾਲਿਬਾਨੀਆਂ ਖਿਲਾਫ ਗੋਲੀਬਾਰੀ ਕਰ ਰਹੀ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ZEE Hindustan ਨੇ ਸ਼ੇਅਰ ਕੀਤਾ ਵੀਡੀਓ

Zee Hindustan ਨੇ 3 ਸਿਤੰਬਰ 2021 ਨੂੰ ਇਹ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "#Panjshir में तालिबान के खिलाफ मासूम बच्ची ने उठाए हथियार!"

ਇਸ ਪੋਸਟ ਦਾ ਆਰਕਾਇਵਡ ਲਿੰਕ

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਵੀਡੀਓ ਕਈ ਪੁਰਾਣੇ ਸੋਸ਼ਲ ਮੀਡੀਆ ਪੋਸਟਾਂ 'ਤੇ ਅਪਲੋਡ ਮਿਲਿਆ।

ਫੇਸਬੁੱਕ ਯੂਜ਼ਰ "MADA KHEL Sangar" ਨੇ ਇਹ ਵੀਡੀਓ 30 ਜਨਵਰੀ 2020 ਨੂੰ ਸ਼ੇਅਰ ਕੀਤਾ ਸੀ। ਯੂਜ਼ਰ ਨੇ ਵੀਡੀਓ ਸ਼ੇਅਰ ਕਰਦਿਆਂ ਡਿਸਕ੍ਰਿਪਸ਼ਨ ਲਿਖਿਆ, "Angel baby with dangerous weapon. Self Defence is 1st demand"

Old FB PostOld FB Post

ਸਾਨੂੰ ਇਹ ਵੀਡੀਓ ਟਵਿੱਟਰ 'ਤੇ 28 ਜਨਵਰੀ 2020 ਦਾ ਵੀ ਅਪਲੋਡ ਮਿਲਿਆ। ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਮਤਲਬ ਇਹ ਗੱਲ ਸਾਫ ਹੈ ਕਿ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ।

ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਮਿਤੀ ਅਤੇ ਥਾਂ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵੀਡੀਓ ਦਾ ਹਾਲੀਆ ਤਾਲਿਬਾਨ ਦੇ ਪਿੰਜੋਰ ਘਾਟੀ ਵਿਚ ਹਮਲੇ ਨਾਲ ਕੋਈ ਸਬੰਧ ਨਹੀਂ ਹੈ।

News SearchNews Search

ਪੰਜਸ਼ੀਰ ਘਾਟੀ ਦੇ ਤਣਾਅ ਨੂੰ ਲੈ ਕੇ ਤਾਜ਼ਾ ਖਬਰਾਂ ਇਥੇ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Video from Panjshir Valley girl using machinegun against Taliban
Claimed By- ZEE Hindustan
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement