Fact Check: 26 ਜਨਵਰੀ ਹਿੰਸਾ ਤੋਂ ਬਾਅਦ ਨਹੀਂ ਮਨਾਈ ਗਈ ਕੋਈ ਖੁਸ਼ੀ, ਵਾਇਰਲ ਵੀਡੀਓ ਪੁਰਾਣਾ ਹੈ
Published : Feb 5, 2021, 2:29 pm IST
Updated : Feb 5, 2021, 2:29 pm IST
SHARE ARTICLE
Fact Check: No Happiness Celebrated After January 26 Violence, the viral video is old
Fact Check: No Happiness Celebrated After January 26 Violence, the viral video is old

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਸਿੱਖ ਧਰਮ ਪ੍ਰਚਾਰਕ ਤਰਸੇਮ ਸਿੰਘ ਮੋਰਾਂਵਾਲੀ ਨੂੰ ਮੁਸਲਿਮ ਭਾਈਚਾਰੇ ਦੇ ਇੱਕ ਵਿਅਕਤੀ ਨਾਲ ਗਲੇ ਮਿਲਦੇ ਹੋਏ ਅਤੇ ਖੁਸ਼ੀ ਮਨਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ 26 ਜਨਵਰੀ 2021 ਨੂੰ ਹੋਈ ਦਿੱਲੀ ਵਿਚ ਹਿੰਸਾ ਤੋਂ ਬਾਅਦ ਲੋਕਾਂ ਵੱਲੋਂ ਖੁਸ਼ੀ ਮਨਾਈ ਗਈ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ ਹੈ। ਲਾਲ ਕਿਲ੍ਹੇ 'ਤੇ ਹੋਈ ਹਿੰਸਾ ਤੋਂ ਬਾਅਦ ਮਨਾਏ ਗਏ ਜਸ਼ਨ ਦੇ ਨਾਂ ਤੋਂ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਇਸ ਪੋਸਟ ਰਾਂਹੀ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਵਾਇਰਲ ਦਾਅਵਾ
ਟਵਿੱਟਰ ਯੂਜ਼ਰ "Sujeet Singh Gahlot KanpurHundred points symbol%FB" ਨੇ 30 ਜਨਵਰੀ ਨੂੰ ਇੱਕ ਵੀਡੀਓ ਅਪਲੋਡ ਕਰਦੇ ਹੋਏ ਲਿਖਿਆ, "लाल किले पे तांडव मचा पाकिस्तानी और ख़ालिस्तानी खुशी मनाते हुए ये वीडियो राकेश डकैत को भी देखना चाहिए हो सकता है आंख खुल जाये"

ਇਸ ਵੀਡੀਓ ਵਿਚ ਸਿੱਖ ਧਰਮ ਪ੍ਰਚਾਰਕ ਤਰਸੇਮ ਸਿੰਘ ਮੋਰਾਂਵਾਲੀ ਨੂੰ ਮੁਸਲਿਮ ਭਾਈਚਾਰੇ ਦੇ ਇੱਕ ਵਿਅਕਤੀ ਨਾਲ ਗਲੇ ਮਿਲਦੇ ਹੋਏ ਅਤੇ ਖੁਸ਼ੀ ਮਨਾਉਂਦੇ ਹੋਏ ਵੇਖਿਆ ਜਾ ਸਕਦਾ ਹੈ।

ਇਸ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ InVid ਟੂਲ ਵਿਚ ਅਪਲੋਡ ਕੀਤਾ ਅਤੇ ਇਸ ਦੇ ਕੀਫਰੇਮ ਕੱਢੇ ਉਸ ਤੋਂ ਬਾਅਦ ਅਸੀਂ ਗੂਗਲ ਰਿਵਰਸ ਇਮੇਜ ਸਰਚ ਕੀਤਾ। ਸਰਚ ਦੇ ਨਤੀਜਿਆਂ ਤੋਂ ਸਾਨੂੰ ਇਹ ਵੀਡੀਓ ਦਸੰਬਰ 2020 ਦਾ ਅਪਲੋਡ ਮਿਲਿਆ। 

ਕਾਂਗਰਸ ਆਗੂ "Kamaludin ansari" ਨੇ 11 ਦਸੰਬਰ 2020 ਨੂੰ ਇਹ ਵੀਡੀਓ ਅਪਲੋਡ ਕਰਦੇ ਹੋਏ ਲਿਖਿਆ, "अंधभक्त ना देखें वरना उनका पेट खराब हो जाएगा,
मोदी तेरा धन्यवाद ओए, पिछड़े भाई मिला दिए... Smiling face with heart-shaped eyes#12_दिसंबरकोटोलप्लाजाबंद #14दिसंबर_भारतबंद"

ਇਸ ਟਵੀਟ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ। 

ਵਾਇਰਲ ਵੀਡੀਓ ਨੂੰ Youtube  ਅਤੇ ਫੇਸਬੁੱਕ 'ਤੇ ਵੀ ਕੁਝ ਯੂਜ਼ਰਾਂ ਨੇ ਦਿਸੰਬਰ ਵਿਚ ਅਪਲੋਡ ਕੀਤਾ ਸੀ ਜਿਨ੍ਹਾਂ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

https://www.youtube.com/watch?v=LBkyJa2gmUU
 

https://www.youtube.com/watch?v=1bJBe-QasRc

File photo

ਹੁਣ ਤੱਕ ਦੀ ਪੜਤਾਲ ਤੋਂ ਸਾਫ ਹੋ ਗਿਆ ਹੈ ਕਿ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਅਤੇ ਇਸ ਦਾ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਨਾਲ ਕੋਈ ਸਬੰਧ ਨਹੀਂ ਹੈ।

ਅੱਗੇ ਵੱਧਦੇ ਹੋਏ ਅਸੀਂ ਤਰਸੇਮ ਸਿੰਘ ਮੋਰਾਂਵਾਲੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵੀਡੀਓ ਨੂੰ ਲੈ ਕੇ ਦੱਸਿਆ ਕਿ ''ਇਸ ਪੋਸਟ ਰਾਂਹੀ ਕਿਸਾਨ ਅੰਦੋਲਨ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕੋਈ ਖਾਲਿਸਤਾਨੀ ਜਾਂ ਪਾਕਿਸਤਾਨੀ ਨਹੀਂ। ਇਹ ਜਿਹੜੇ ਮੁਸਲਿਮ ਵੀਰ ਸਾਡੇ ਸ਼ਾਮਲ ਹਨ ਉਹ ਮਲੇਰਕੋਟਲਾ ਤੋਂ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਆਏ ਸਨ ਅਤੇ ਇਹਨਾਂ ਨੇ ਕਿਸਾਨਾਂ ਲਈ ਲੰਗਰ ਵੀ ਲਗਾਇਆ ਸੀ। ਵਾਇਰਲ ਪੋਸਟ ਸਰਾ ਸਰ ਗਲਤ ਹੈ ਇਹ ਕਿਸੇ ਸ਼ਰਾਰਤੀ ਅਨਸਰ ਨੇ ਗਲਤ ਖ਼ਬਰ ਫੈਲਾਈ ਹੈ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।''

ਨਤੀਜਾ-  ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ। ਲਾਲ ਕਿਲ੍ਹੇ 'ਤੇ ਹੋਈ ਹਿੰਸਾ ਤੋਂ ਬਾਅਦ ਮਨਾਏ ਗਏ ਜਸ਼ਨ ਦੇ ਨਾਂ ਤੋਂ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਇਸ ਪੋਸਟ ਰਾਂਹੀ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। 
Claim - 26 ਜਨਵਰੀ 2021 ਨੂੰ ਹੋਈ ਦਿੱਲੀ ਵਿਚ ਹਿੰਸਾ ਤੋਂ ਬਾਅਦ ਲੋਕਾਂ ਵੱਲੋਂ ਖੁਸ਼ੀ ਮਨਾਈ ਗਈ ਹੈ।
Claimed By- ਟਵਿੱਟਰ ਯੂਜ਼ਰ "Sujeet Singh Gahlot KanpurHundred points symbol%FB" 
Fact Check - ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement