
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਹੁਣ ਐਡੀਟੇਡ ਤਸਵੀਰ ਨੂੰ ਵਾਇਰਲ ਕਰ ਆਪ ਆਗੂਆਂ 'ਤੇ ਤੰਜ ਕੱਸਿਆ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਆਪ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਦੇ ਖਰੜ ਤੋਂ ਆਪ ਦੀ ਉਮੀਦਵਾਰ ਅਤੇ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਕੱਠੇ ਵੇਖਿਆ ਜਾ ਸਕਦਾ ਹੈ। ਤਸਵੀਰ ਦੇ ਪਿਛੋਕੜ ਨੂੰ ਦੇਖ ਕੇ ਜ਼ਾਹਰ ਹੁੰਦਾ ਹੈ ਕਿ ਤਸਵੀਰ ਕਿਸੇ ਪਹਾੜੀ ਇਲਾਕੇ ਦੀ ਹੈ। ਹੁਣ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਸ਼ਿਮਲਾ ਘੁੱਮਣ ਗਏ ਹੋਏ ਹਨ। ਇਸ ਪੋਸਟ ਨੂੰ ਸ਼ੇਅਰ ਕਰਦਿਆਂ ਇਨ੍ਹਾਂ ਦੋਵਾਂ 'ਤੇ ਤੰਜ ਕੱਸਿਆ ਜਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਹੁਣ ਐਡੀਟੇਡ ਤਸਵੀਰ ਨੂੰ ਵਾਇਰਲ ਕਰ ਆਪ ਆਗੂਆਂ 'ਤੇ ਤੰਜ ਕੱਸਿਆ ਜਾ ਰਿਹਾ ਹੈ।
ਵਾਇਰਲ ਪੋਸਟ
ਫੇਸਬੁੱਕ ਯੂਜ਼ਰ "JaSs Ghotra LuBana" ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਤੁਸੀਂ ਵੋਟਾਂ ਚ ਕਲਪੀ ਜਾਂਦੇ ਓ ਅਗਲੇ ਸ਼ਿਮਲੇ ਬਰਫ਼ ਚ ਨਜ਼ਾਰੇ ਲੈ ਰਹੇ"
ਇਸ ਪੋਸਟ ਨੂੰ ਹੇਠਾਂ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੇ ਨਾਲ-ਨਾਲ ਕੀਵਰਡ ਸਰਚ ਜਰੀਏ ਲੱਭਣਾ ਸ਼ੁਰੂ ਕੀਤਾ।
ਵਾਇਰਲ ਤਸਵੀਰ ਐਡੀਟੇਡ ਹੈ
ਸਾਨੂੰ ਅਸਲ ਤਸਵੀਰ ਅਨਮੋਲ ਗਗਨ ਮਾਨ ਦੇ ਅਧਿਕਾਰਿਕ ਪੇਜ 'ਤੇ ਅਪਲੋਡ ਮਿਲੀ। ਅਸਲ ਤਸਵੀਰ ਵਿਚ ਸਾਫ-ਸਾਫ ਵੇਖਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਕਿਸੇ ਪਹਾੜੀ ਇਲਾਕੇ ਵਿਚ ਨਹੀਂ ਬਲਕਿ ਆਪ ਦੇ ਕਿਸੀ ਪ੍ਰੋਗਰਾਮ ਵਿਚ ਸਨ।
4 ਫਰਵਰੀ 2022 ਨੂੰ ਅਨਮੋਲ ਗਗਨ ਮਾਨ ਨੇ ਅਸਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਬਾਬਾ ਨਾਨਕ ਜੀ ਪੰਜਾਬ ਤੇ ਮੇਹਰ ਕਰਨ ਪੰਜਾਬ ਨੂੰ ਵਿਕਾਸ ਦੇ ਰਾਹ ਤੇ ਪਾਉਣ ਲਈ ਇਸ ਵਾਰ ਪੰਜਾਬੀ ਜ਼ਰੂਰ ਵੱਡੇ ਵੀਰ ਭਗਵੰਤ ਮਾਨ ਜੀ ਨੂੰ ਮੁੱਖ ਮੰਤਰੀ ਬਣਾਉਣਗੇ, 20 ਫਰਵਰੀ ਨੂੰ ਸਾਰੇ ਪੰਜਾਬ ਵਿਚ ਝਾੜੂ ਫੇਰਨ ਦੀ ਤਿਆਰੀ ਰੱਖਿਓ।"
ਅਸਲ ਤਸਵੀਰ ਅਤੇ ਵਾਇਰਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
ਇਸ ਐਡੀਟੇਡ ਤਸਵੀਰ ਵਿਚ ਦਿੱਸ ਰਹੀ ਪਿਛੋਕੜ ਦੀ ਤਸਵੀਰ ਸ਼ਿਮਲਾ ਦੀ ਹੀ ਹੈ ਅਤੇ ਉਸ ਅਸਲ ਤਸਵੀਰ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
Shimla
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਹੁਣ ਐਡੀਟੇਡ ਤਸਵੀਰ ਨੂੰ ਵਾਇਰਲ ਕਰ ਆਪ ਆਗੂਆਂ 'ਤੇ ਤੰਜ ਕੱਸਿਆ ਜਾ ਰਿਹਾ ਹੈ।
Claim- Image of Bhagwant Mann and Anmol Gagan Maan claiming they went to Shimla
Claimed By- FB User JaSs Ghotra LuBana
Fact Check- Morphed