ਤੱਥ ਜਾਂਚ:ਦਿੱਲੀ ਹਿੰਸਾ ਖਿਲਾਫ਼ ਕੈਨੇਡਾ 'ਚ ਕੱਢੀ ਗਈ ਕਾਰ ਰੈਲੀ ਦਾ ਵੀਡੀਓ ਫਰਜ਼ੀ ਦਾਅਵੇ ਨਾਲ ਵਾਇਰਲ
Published : Mar 5, 2021, 1:28 pm IST
Updated : Mar 5, 2021, 1:28 pm IST
SHARE ARTICLE
Fact check: Video of car rally in Canada against Delhi violence goes viral with fake claim
Fact check: Video of car rally in Canada against Delhi violence goes viral with fake claim

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਰੈਲੀ ਵੈਨਕੂਵਰ ਵਿਚ ਭਾਰਤੀ ਮੂਲ ਦੇ ਲੋਕਾਂ ਨੇ ਇਕੱਠੇ ਹੋ ਦਿੱਲੀ ਵਿਚ 26 ਜਨਵਰੀ ਨੂੰ ਹੋਈ ਹਿੰਸਾ ਖਿਲਾਫ਼ ਰੈਲੀ ਕੱਢੀ ਸੀ

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਇਕ ਕਾਰ ਰੈਲੀ ਨੂੰ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕੁੱਝ ਲੋਕਾਂ ਦੀ ਭੀੜ ਨੂੰ ਭਾਰਤੀ ਝੰਡਾ ਲਹਿਰਾਉਣ ਦੇ ਨਾਲ-ਨਾਲ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਉਂਦੇ ਹੋਏ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਦੇ ਸਥਾਨਕ ਲੋਕਾਂ ਨੇ ਭਾਰਤ ਤੋਂ ਪ੍ਰਾਪਤ ਹੋਈ ਵੈਕਸੀਨ ਨੂੰ ਲੈ ਕੇ ਉਹਨਾਂ ਦੇ ਸਨਮਾਨ ਵਿਚ ਕਾਰ ਰੈਲੀ ਕੱਢੀ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵੀਡੀਓ ਨੂੰ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਦਰਅਸਲ ਇਹ ਰੈਲੀ ਵੈਨਕੂਵਰ ਵਿਚ ਭਾਰਤੀ ਮੂਲ ਦੇ ਲੋਕਾਂ ਨੇ ਇਕੱਠੇ ਹੋ ਕੇ ਦਿੱਲੀ ਵਿਚ 26 ਜਨਵਰੀ ਨੂੰ ਹੋਈ ਹਿੰਸਾ ਖਿਲਾਫ਼ ਰੈਲੀ ਕੱਢੀ ਸੀ। 

ਵਾਇਰਲ ਵੀਡੀਓ 
ਫੇਸਬੁੱਕ ਯੂਜ਼ਰ Ranvijay Singh Bhumihar ਨੇ 1 ਮਾਰਚ ਨੂੰ ਵਾਇਰਲ ਵੀਡੀਓ ਸੇਅਰ ਕੀਤੀ ਅਤੇ ਕੈਪਸ਼ਨ ਲਿਖਿਆ, ''भारत से वैक्सीन दान में मिलने के सम्मान में  #कनाडामेंतिरंगाकाररैली निकाली गई खालिस्तानियों देख लो बड़ा फुदकते हो कनाडा के नाम पर''

ਵਾਇਰਲ ਪੋਸਟ ਦਾ ਅਰਕਾਇਵਰਡ ਲਿੰਕ 

ਪੜਤਾਲ 

ਪੜਤਾਲ ਸ਼ੁਰੂ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਦੇਖਿਆ। ਸਾਨੂੰ ਵੀਡੀਓ ਵਿਚ ਹਿੰਦੁਸਤਾਨ ਟਾਈਮਜ਼ ਦਾ ਲੋਗੋ ਲੱਗਾ ਹੋਇਆ ਦਿਖਿਆ। ਇਸ ਤੋਂ ਇਲਾਵਾ ਵੀਡੀਓ ਵਿਚ 28 ਸੈਕਿੰਡ 'ਤੇ ਸਾਫ਼ ਲਿਖਿਆ ਹੋਇਆ ਦੇਖਿਆ ਜਾ ਸਕਦਾ ਹੈ, ''The Demonstration Was Reportedly Held Against R-DAY Violence''  

Photo
 

ਇਸ ਕੈਪਸ਼ਨ ਤੋਂ ਇਹ ਸਾਫ਼ ਹੋ ਗਿਆ ਹੈ ਕਿ ਇਹ ਰੈਲੀ ਗਣਤੰਤਰ ਦਿਵਸ ਵਾਲੇ ਦਿਨ ਹੋਈ ਹਿੰਸਾ ਲਈ ਕੱਢੀ ਜਾ ਰਹੀ ਹੈ। 

ਅੱਗੇ ਵਧਦੇ ਹੋਏ ਅਸੀਂ ਵੀਡੀਓ ਨੂੰ ਲੈ ਕੇ ਗੂਗਲ 'ਤੇ ਕੁੱਝ ਕੀਵਰਡ ਸਰਚ ਕੀਤੇ। ਸਰਚ ਦੌਰਾਨ ਸਾਨੂੰ hindustantimes ਦੀ ਰਿਪੋਰਟ ਮਿਲੀ। ਇਹ ਰਿਪੋਰਟ 7 ਫਰਵਰੀ 2021 ਨੂੰ ਪਬਲਿਸ਼ ਕੀਤੀ ਗਈ ਸੀ। ਰਿਪੋਰਟ ਦੀ ਹੈੱਡਲਾਈਨ ਸੀ, ''Canada: 'Tiranga' rally against Delhi violence during farmers' tractor rally''

Photo
 

ਰਿਪੋਰਟ ਵਿਚ ਵੀਡੀਓ ਵੀ ਪ੍ਰਕਾਸ਼ਿਤ ਕੀਤਾ ਗਿਆ ਸੀ। ਇਹ ਵੀਡੀਓ ਹੂ-ਬਹੂ ਵਾਇਰਲ ਵੀਡੀਓ ਨਾਲ ਮੇਲ ਖਾਂਦਾ ਸੀ। ਵੀਡੀਓ ਨੂੰ ਡਿਸਕਰਿਪਸ਼ਨ ਦਿੱਤਾ ਗਿਆ ਸੀ, ''Days after India's national capital was rocked by violence and vandalism after a tractor rally by protesting farmers went awry, members of the Indian diaspora in Canada held a demonstration. On the streets of Vancouver, cars adorned with the tricolour were taken out for a rally. The demonstrators also shouted slogans like 'Vande Mataram' and 'Bharat Mata Ki Jai'.''

ਡਿਸਕਰਿਪਸ਼ਨ ਅਨੁਸਾਰ - ਭਾਰਤ ਦੀ ਰਾਸ਼ਟਰੀ ਰਾਜਧਾਨੀ ਵਿਚ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਕਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਨੇ ਇੱਕ ਪ੍ਰਦਰਸ਼ਨ ਕੀਤਾ। ਵੈਨਕੂਵਰ ਦੀਆਂ ਸੜਕਾਂ ਤੇ ਭਾਰਤੀ ਤਿਰੰਗੇ ਨਾਲ ਸਜੀਆਂ ਕਾਰਾਂ ਨਾਲ ਰੈਲੀ ਕੱਢੀ ਗਈ। ਪ੍ਰਦਰਸ਼ਨਕਾਰੀਆਂ ਨੇ 'ਵੰਦੇ ਮਾਤਰਮ' ਅਤੇ 'ਭਾਰਤ ਮਾਤਾ ਕੀ ਜੈ' ਦੀ ਨਾਅਰੇਬਾਜ਼ੀ ਵੀ ਕੀਤੀ। 

ਇਸ ਦੇ ਨਾਲ ਇਸ ਰੈਲੀ ਨੂੰ ਲੈ ਕੇ timesofindia ਦੀ ਰਿਪੋਰਟ ਨੂੰ ਇੱਥੇ ਕਲਿੱਕ ਕਰ ਕੇ ਪੜ੍ਹਿਆ ਜਾ ਸਕਦਾ ਹੈ। ਇਸ ਰਿਪਰੋਟ ਵਿਚ ਵੀ ਵੀਡੀਓ ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। 

Photo
 

ਕਾਬਲੇਗੌਰ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦਿੱਲੀ ਵਿਖੇ 26 ਜਨਵਰੀ ਵਾਲੇ ਦਿਨ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਟਰੈਕਟਰ ਪਰੇਡ ਵਿਚ ਸ਼ਾਮਲ ਕੁੱਝ ਲੋਕਾਂ ਵੱਲੋਂ ਦਿੱਲੀ ਦੇ ਲਾਲ ਕਿਲਾ ਵਿਖੇ ਕੇਸਰੀ ਝੰਡਾ ਲਹਿਰਾਉਣ ਦੀ ਘਟਨਾ ਵਾਪਰੀ ਸੀ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ ਸੀ ਜਿਸ ਵਿਚ ਪੁਲਿਸ ਮੁਲਾਜ਼ਮਾਂ ਸਮੇਤ ਕਈ ਲੋਕ ਜ਼ਖਮੀ ਹੋਏ ਸਨ।

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ ਹੈ। ਇਹ ਰੈਲੀ ਵੈਨਕੂਵਰ ਵਿਚ ਭਾਰਤੀ ਮੂਲ ਦੇ ਲੋਕਾਂ ਨੇ ਇਕੱਠੇ ਹੋ ਕੇ ਦਿੱਲੀ ਵਿਚ 26 ਜਨਵਰੀ ਨੂੰ ਹੋਈ ਹਿੰਸਾ ਖਿਲਾਫ਼ ਰੈਲੀ ਕੱਢੀ ਸੀ।

Claim:  ਕੈਨੇਡਾ ਦੇ ਸਥਾਨਕ ਲੋਕਾਂ ਨੇ ਭਾਰਤ ਤੋਂ ਪ੍ਰਾਪਤ ਹੋਈ ਵੈਕਸੀਨ ਨੂੰ ਲੈ ਕੇ ਉਹਨਾਂ ਦੇ ਸਨਮਾਨ ਵਿਚ ਕਾਰ ਰੈਲੀ ਕੱਢੀ  
Claimed By: ਫੇਸਬੁੱਕ ਯੂਜ਼ਰ Ranvijay Singh Bhumihar
Fact Check: ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh News: clears last slum: About 500 hutments face bulldozers in Sector 38 | Slum Demolition

30 Sep 2025 3:18 PM

Chandigarh MC meeting Hungama News : councillors tear pages from meeting minutes | AAP Vs Congress

30 Sep 2025 3:18 PM

For Rajvir Jawanda's long life,Gursikh brother brought Parsaad offering from Amritsar Darbar Sahib

29 Sep 2025 3:22 PM

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM
Advertisement