Fact Check: CM ਭਗਵੰਤ ਮਾਨ ਦੇ ਵਿਰੋਧ ਦਾ ਪੁਰਾਣਾ ਵੀਡੀਓ ਹਾਲੀਆ ਦੱਸ ਕੀਤਾ ਜਾ ਰਿਹਾ ਵਾਇਰਲ
Published : Apr 5, 2022, 7:07 pm IST
Updated : Apr 5, 2022, 7:07 pm IST
SHARE ARTICLE
Fact Check Old video of protest against CM Punjab Bhagwant Mann shared as Recent
Fact Check Old video of protest against CM Punjab Bhagwant Mann shared as Recent

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਭਗਵੰਤ ਮਾਨ ਦਾ ਕੁਝ ਲੋਕਾਂ ਵੱਲੋਂ ਵਿਰੋਧ ਹੁੰਦੇ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਯੂਜ਼ਰਸ ਹਾਲੀਆ ਦੱਸਕੇ ਵਾਇਰਲ ਕਰ ਰਹੇ ਹਨ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ 

ਫੇਸਬੁੱਕ ਯੂਜ਼ਰ "Kulwinder Sidhu Akali" ਨੇ 31 ਮਾਰਚ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਭਗਵੰਤ ਮਾਨ ਦਾ ਹੋਇਆ ਜ਼ਬਰਦਸਤ ਵਿਰੋਧ"

ਇਸੇ ਤਰ੍ਹਾਂ ਇੱਕ ਯੂਜ਼ਰ Kulwinder Singh ਨੇ ਇਸ ਵੀਡੀਓ ਨੂੰ 31 ਮਾਰਚ 2022 ਨੂੰ ਸ਼ੇਅਰ ਕਰਦਿਆਂ ਲਿਖਿਆ, "ਭਗਵੰਤ ਮਾਨ ਦਾ ਹੋਇਆ ਜ਼ਬਰਦਸਤ ਵਿਰੋਧ , ਅਗੇਤਾ ਹੀ ਚੱਲ ਪਿਆ ਕੰਮ"

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਸ ਵੀਡੀਓ ਵਿਚ ਭਗਵੰਤ ਮਾਨ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਕਿਸੇ ਦੀ ਰਿਹਾਈ ਦੇ ਨਾਅਰੇ ਲਾਉਂਦੇ ਸੁਣਿਆ ਜਾ ਸਕਦਾ ਹੈ। ਹਾਲਾਂਕਿ ਵਿਅਕਤੀ ਦਾ ਨਾਮ ਸਪਸ਼ਟ ਤੌਰ 'ਤੇ ਸੁਣਾਈ ਨਹੀਂ ਦੇ ਰਿਹਾ।

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਵਾਇਰਲ ਵੀਡੀਓ ਦੇ ਕੁਝ ਅੰਸ਼ Daily Post Punjabi ਦੀ 17 ਫਰਵਰੀ 2022 ਨੂੰ ਪ੍ਰਕਾਸ਼ਿਤ ਵੀਡੀਓ ਵਿਚ ਅਪਲੋਡ ਮਿਲੇ। ਅਦਾਰੇ ਨੇ ਖਬਰ ਸ਼ੇਅਰ ਕਰਦਿਆਂ ਸਿਰਲੇਖ ਦਿੱਤਾ, "ਭਗਵੰਤ ਮਾਨ ਦਾ ਜ਼ਬਰਦਸਤ ਵਿਰੋਧ, ਦੇਖੋ ਮੌਕੇ 'ਤੇ ਕਿਵੇਂ Security ਨੂੰ ਪਈਆਂ ਭਾਜੜਾਂ, ਪ੍ਰੋ: ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਜ਼ਾਹਿਰ"

ਮਤਲਬ ਇਹ ਗੱਲ ਸਾਫ ਸੀ ਕਿ ਮਾਮਲਾ ਭਗਵੰਤ ਮਾਨ ਦੇ CM ਬਣਨ ਤੋਂ ਪਹਿਲਾਂ ਦਾ ਹੈ ਅਤੇ ਪ੍ਰੋ: ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਰੋਸ ਦਾ ਹੈ। 

ਹੋਰ ਸਰਚ ਕਰਨ 'ਤੇ ਸਾਨੂੰ NZ Punjabi News ਵੱਲੋਂ ਮਾਮਲੇ ਨੂੰ ਲੈ ਕੇ ਵੀਡੀਓ 18 ਫਰਵਰੀ 2022 ਨੂੰ ਪ੍ਰਕਾਸ਼ਿਤ ਕੀਤਾ ਮਿਲਿਆ। ਵੀਡੀਓ ਨਾਲ ਕੈਪਸ਼ਨ ਲਿਖਿਆ ਗਿਆ, "ਭਗਵੰਤ ਮਾਨ ਦਾ ਦਿੜਬਾ ਚ ਜ਼ਬਰਦਸਤ ਵਿਰੋਧ ਹਰਪਾਲ ਚੀਮਾ ਦੇ ਹੱਚ ਕਰਨ ਜਾ ਰਹੇ ਸਨ ਪ੍ਰਚਾਰ ਗੱਡੀ ਨੂੰ ਰੋਕ ਕਾਲੇ ਝੰਡੇ ਦਿਖਾ ਕੀਤੀ ਨਾਅਰੇਬਾਜ਼ੀ ਸੁਰੱਖਿਆ ਮੁਲਾਜ਼ਮਾਂ ਦੀ ਪ੍ਰਦਰਸ਼ਨਕਾਰੀਆਂ ਨਾਲ ਹੋਈ ਧੱਕਾ-ਮੁੱਕੀ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈਕੇ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧ"

ਇਸ ਅਨੁਸਾਰ ਮਾਮਲਾ ਪੰਜਾਬ ਦੇ ਦਿੜ੍ਹਬਾ ਵਿਖੇ ਵਾਪਰਿਆ ਜਦੋਂ ਭਗਵੰਤ ਮਾਨ ਹਰਪਾਲ ਚੀਮਾ ਦੇ ਹੱਕ 'ਚ ਰੈਲੀ ਕਰਨ ਜਾ ਰਹੇ ਸਨ।

ਦੱਸ ਦਈਏ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਇਸੇ ਹੀ ਵਿਰੋਧ ਨੂੰ ਲੈ ਕੇ ਪੰਜਾਬੀ ਜਾਗਰਣ ਦੀ 16 ਫਰਵਰੀ 2022 ਨੂੰ ਪ੍ਰਕਾਸ਼ਿਤ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Video of Protest against Bhagwant Mann is recent
Claimed By- FB User Kulwinder Sidhu Akali
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement