ਕੀ ਭਾਜਪਾ 'ਚ ਸ਼ਾਮਿਲ ਹੋਣ ਜਾ ਰਹੇ ਸੁਖਪਾਲ ਖਹਿਰਾ? ਨਹੀਂ, ਫਰਜ਼ੀ ਗ੍ਰਾਫਿਕ ਵਾਇਰਲ- Fact Check ਰਿਪੋਰਟ 
Published : Apr 5, 2024, 6:57 pm IST
Updated : Apr 5, 2024, 6:59 pm IST
SHARE ARTICLE
Fact Check Fake Graphic Viral Claiming Sukhpal Khaira Joing BJP Amid Lok Sabha Elections 2024
Fact Check Fake Graphic Viral Claiming Sukhpal Khaira Joing BJP Amid Lok Sabha Elections 2024

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ। ਸੁਖਪਾਲ ਖਹਿਰਾ ਵੱਲੋਂ ਵਾਇਰਲ ਦਾਅਵੇ ਦਾ ਖੰਡਨ ਕੀਤਾ ਗਿਆ ਹੈ।

Claim

ਪਿਛਲੇ ਦਿਨਾਂ ਕਾਂਗਰਸ ਦੇ ਰਵਨੀਤ ਬਿੱਟੂ ਤੇ ਆਪ ਦੇ ਸ਼ੁਸ਼ੀਲ ਰਿੰਕੂ ਨੇ ਭਾਜਪਾ ਦਾ ਪੱਲਾ ਫੜ੍ਹ ਲੋਕ ਸਭਾ ਚੋਣਾਂ 2024 ਦਾ ਬਿਗੁਲ ਵਜਾ ਦਿੱਤਾ। ਇਸ ਸ਼ਾਮਿਲ ਹੋਣ ਨੂੰ ਨਾ ਸਿਰਫ ਕਾਂਗਰਸ ਤੇ ਆਪ ਨੂੰ ਝਟਕਾ ਦਿੱਤਾ ਬਲਕਿ ਪੂਰਾ ਪੰਜਾਬ ਵੀ ਇਸ ਗੱਲ ਨੂੰ ਲੈ ਕੇ ਹੈਰਾਨ ਹੋਇਆ। ਹੁਣ ਇਸੇ ਤਰ੍ਹਾਂ ਇੱਕ ਗ੍ਰਾਫਿਕ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੀ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ।

ਫੇਸਬੁੱਕ ਯੂਜ਼ਰ "Davinder Dhaliwal" ਨੇ ਵਾਇਰਲ ਗ੍ਰਾਫਿਕ ਸ਼ੇਅਰ ਕਰਦਿਆਂ ਲਿਖਿਆ, "ਖੁਦਮੁਖਤਿਆਰੀ ਵੀ ਚੱਲੀ, ਦੁਰ ਫਿਟੇਮੁੰਹ ਇਹਨਾ ਦੇ ਲੱਗਦਾ ਕੁਰਸੀ ਦੇ ਭੁੱਖਿਆਂ ਦੀ ਕੋਈ ਜ਼ਮੀਰ ਨੀ"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ। ਸੁਖਪਾਲ ਖਹਿਰਾ ਵੱਲੋਂ ਵਾਇਰਲ ਦਾਅਵੇ ਦਾ ਖੰਡਨ ਕੀਤਾ ਗਿਆ ਹੈ।

Investigation 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਗ੍ਰਾਫਿਕ ਨੂੰ ਰਿਵਰਸ ਇਮੇਜ ਸਰਚ ਕੀਤਾ।

"ਵਾਇਰਲ ਦਾਅਵੇ ਦਾ ਆਗੂ ਵੱਲੋਂ ਖੰਡਨ"

ਸਾਨੂੰ ਇਸ ਗ੍ਰਾਫਿਕ ਨੂੰ ਫਰਜ਼ੀ ਦੱਸਦਿਆਂ ਆਗੂ ਸੁਖਪਾਲ ਖਹਿਰਾ ਦਾ ਸਪਸ਼ਟੀਕਰਨ ਮਿਲਿਆ। ਸੁਖਪਾਲ ਖਹਿਰਾ ਨੇ ਇਸ ਗ੍ਰਾਫਿਕ ਦਾ ਪੂਰਾ ਭਾਗ ਸਾਂਝਾ ਕੀਤਾ ਜਿਸਦੇ ਵਿਚ ਮੀਡੀਆ ਅਦਾਰੇ ਪ੍ਰੋ ਪੰਜਾਬ ਦਾ ਲੋਗੋ ਲੱਗਿਆ ਹੋਇਆ ਸੀ। ਸੁਖਪਾਲ ਖਹਿਰਾ ਨੇ ਸਾਫ ਕੀਤਾ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ ਹਨ ਅਤੇ ਵਾਇਰਲ ਦਾਅਵਾ ਫਰਜ਼ੀ ਹੈ। ਆਗੂ ਨੇ ਇਸ ਗ੍ਰਾਫਿਕ ਨੂੰ ਲੈ ਕੇ ਮੀਡੀਆ ਅਦਾਰੇ ਪ੍ਰੋ ਪੰਜਾਬ ਨੂੰ ਵੀ ਸਵਾਲ ਪੁੱਛਿਆ ਸੀ। 

 

 

ਇਸ ਜਾਣਕਾਰੀ ਨੂੰ ਕੀਵਰਡ ਸਰਚ ਕਰਨ 'ਤੇ ਸਾਨੂੰ ਅਦਾਰੇ ਪ੍ਰੋ ਪੰਜਾਬ ਦਾ ਵੀ ਸਪਸ਼ਟੀਕਰਨ ਮਿਲਿਆ ਜਿਸਦੇ ਵਿਚ ਅਦਾਰੇ ਨੇ ਗ੍ਰਾਫਿਕ ਨੂੰ ਫਰਜ਼ੀ ਦੱਸਿਆ ਹੈ।

ਮਤਲਬ ਸਾਫ ਸੀ ਕਿ ਸੁਖਪਾਲ ਸਿੰਘ ਖਹਿਰਾ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ ਹਨ।

Conclusion 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ। ਸੁਖਪਾਲ ਖਹਿਰਾ ਵੱਲੋਂ ਵਾਇਰਲ ਦਾਅਵੇ ਦਾ ਖੰਡਨ ਕੀਤਾ ਗਿਆ ਹੈ।

Result- Fake

Our Sources:

Clarification Tweet Of Sukhpal Singh Khaira Shared On 

Clarification Meta Post Of Pro Punjab TV Shared On 

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement