ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਨਾਲ ਸਬੰਧਿਤ ਨਹੀਂ ਹੈ ਇਹ ਵਾਇਰਲ ਵੀਡੀਓ, Fact Check ਰਿਪੋਰਟ
Published : Jun 5, 2024, 9:41 pm IST
Updated : Jun 5, 2024, 9:41 pm IST
SHARE ARTICLE
Fact Check Old News Bulletin Viral Linked With Recent Lok Sabha Poll Results
Fact Check Old News Bulletin Viral Linked With Recent Lok Sabha Poll Results

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਤੇ ਪੰਜਾਬ ਵਿਧਾਨਸਭਾ ਚੋਣਾਂ 2022 ਦਾ ਹੈ। 

Claim

4 ਜੂਨ 2024 ਨੂੰ ਪੰਜਾਬ ਲੋਕਸਭਾ ਚੋਣਾਂ ਦੇ ਨਤੀਜਿਆਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਪੰਜਾਬ 'ਚ ਕਾਰਜਤ ਆਪ ਸਰਕਾਰ ਨੇ 13 ਵਿਚੋਂ ਜਿੱਥੇ 3 ਸੀਟਾਂ ਜਿੱਤੀਆਂ ਓਥੇ ਹੀ ਕਾਂਗਰਸ ਨੇ 7, ਅਕਾਲੀ ਦਲ ਨੇ 1 ਤੇ ਆਜ਼ਾਦ ਉਮੀਦਵਾਰ ਵੱਜੋਂ ਖਡੂਰ ਸਾਹਿਬ ਤੋਂ ਅਮਰਿਪਤਾਲ ਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੇ ਜਿੱਤ ਹਾਸਲ ਕੀਤੀ। 

ਹੁਣ ਸੋਸ਼ਲ ਮੀਡੀਆ 'ਤੇ ਇੱਕ ਨਤੀਜਿਆਂ ਦਾ ਨਿਊਜ਼ ਬੁਲੇਟਿਨ ਵਾਇਰਲ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿਚ ਨਿਊਜ਼ ਐਂਕਰ ਨੂੰ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਅਕਾਲੀ ਦਲ ਸੁੰਘੜਗਿਆ ਹੈ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਅਕਾਲੀ ਦਲ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਫੇਸਬੁੱਕ ਪੇਜ "ਆਪ ਸਰਦੂਲਗੜ੍ਹ" ਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਅਕਾਲੀ ਦਲ ਸੁੰਘੜ ਗਿਆ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਤੇ ਪੰਜਾਬ ਵਿਧਾਨਸਭਾ ਚੋਣਾਂ 2022 ਦਾ ਹੈ। 

Investigation 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਅਸੀਂ ਪਾਇਆ ਕਿ ਵੀਡੀਓ ਵਿੱਚ ਆਮ ਆਦਮੀ ਪਾਰਟੀ ਦੇ ਹੇਠਾਂ 90 ਸੀਟਾਂ ਲਿਖਿਆ ਹੋਇਆ ਹੈ ਤੇ ਇਹ ਵੀ ਲਿਖਿਆ ਹੈ ਕਿ "ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦਿੱਤਾ ਗਿਆ ਇਸਤੀਫ਼ਾ"। ਅਸੀਂ ਪਾਇਆ ਕਿ ਇਹ ਬੁਲੇਟਿਨ ਮੀਡਿਆ ਅਦਾਰਾ ਪ੍ਰਾਈਮ ਏਸ਼ੀਆ ਦਾ ਹੈ ਅਤੇ ਇਸਦੇ ਵਿੱਚ ਐਂਕਰ ਪਰਮਵੀਰ ਬਾਠ ਹਨ।

"ਹੁਣ ਅਸੀਂ ਇਸ ਮਾਮਲੇ ਜਰੀਏ ਕੀਵਰਡ ਸਰਚ ਕੀਤਾ।" 

ਵਾਇਰਲ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ ਕਈ ਪੁਰਾਣੇ ਫੇਸਬੁੱਕ ਪੋਸਟਾਂ 'ਤੇ ਅਪਲੋਡ ਮਿਲਿਆ। ਫੇਸਬੁੱਕ ਯੂਜ਼ਰ ਸੋਫਟੀ ਗਿੱਲ ਨੇ ਇਸ ਵੀਡੀਓ ਨੂੰ 12 ਮਾਰਚ 2022 ਨੂੰ ਸਾਂਝਾ ਕੀਤਾ ਸੀ ਜਿਸਤੋਂ ਸਾਫ ਹੋਇਆ ਕਿ ਇਹ ਵੀਡੀਓ ਪੁਰਾਣਾ ਹੈ।

ਦੱਸ ਦਈਏ ਕਿ ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਅਸਲ ਮਿਤੀ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਹਾਲੀਆ ਲੋਕ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਤੇ ਪੰਜਾਬ ਵਿਧਾਨਸਭਾ ਚੋਣਾਂ 2022 ਦਾ ਹੈ। 

Result- Missing Context

Our Sources 

Meta Post Of FB User Soft'y Gill Gurusar Shared On 12 March 2022

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement