
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ।
RSFC (Team Mohali)- ਸੋਸ਼ਲ ਮੀਡਿਆ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਉਨ੍ਹਾਂ ਗਰਮ ਖਿਆਲੀ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਸੁਣ ਸੁਣਦੇ ਵੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੇ ਵੀਡੀਓ ਵਿਚ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਜੀਵਨ ਸਾਖੀ ਸੁਣਾਉਂਦੇ ਸੁਣਿਆ ਜਾ ਸਕਦਾ ਹੈ।
ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਜੀਵਨ ਸਾਖੀ ਸੁਣੀ। ਇਸ ਵੀਡੀਓ ਵਿਚ ਉਹਨਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਬੈਠੇ ਹੋਏ ਹਨ। Youtube ਅਕਾਊਂਟ Saab 1985 Fire ਨੇ ਇਹ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਾਖੀ ਮੋਦੀ ਅਮਿਤ ਸ਼ਾਹ ਨਾਲ ਸਭ ਮੰਤਰੀ ਸੁਣਦੇ ਹੋਏ,modi listen story"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ। ਪੜ੍ਹੋ ਸਪੋਕਸਮੈਨ ਦੀ ਪੜਤਾਲ;
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।
ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ
ਸਾਨੂੰ ANI ਦੇ ਟਵਿੱਟਰ ਹੈਂਡਲ 'ਤੇ 3 ਜੂਨ 2023 ਦਾ ਇੱਕ ਟਵੀਟ ਮਿਲਿਆ ਜਿਸਦੇ ਵਿਚ ਹੂਬਹੂ ਵਾਇਰਲ ਵੀਡੀਓ ਵਰਗਾ ਵੀਡੀਓ ਸੀ। ਟਵੀਟ ਦੇ ਕੈਪਸ਼ਨ ਵਿਚ ਦਿੱਤੀ ਗਈ ਜਾਣਕਾਰੀ ਅਨੁਸਾਰ, PM ਨਰਿੰਦਰ ਮੋਦੀ ਨੇ ਓਡੀਸ਼ਾ ਵਿਚ ਬਾਲਾਸੋਰ ਰੇਲ ਹਾਦਸੇ ਦੇ ਸਬੰਧ 'ਚ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।
#WATCH | Prime Minister Narendra Modi chairs a high-level meeting to review the situation in relation to the #BalasoreTrainAccident pic.twitter.com/QKIhB0tfU4
— ANI (@ANI) June 3, 2023
ਅਸੀਂ ANI ਦੇ ਟਵਿੱਟਰ ਹੈਂਡਲ ਦੁਆਰਾ ਟਵੀਟ ਕੀਤੇ ਵੀਡੀਓ ਦੇ ਇੱਕ ਫਰੇਮ ਦੀ ਵਾਇਰਲ ਵੀਡੀਓ ਦੇ ਇੱਕ ਫਰੇਮ ਨਾਲ ਤੁਲਨਾ ਕੀਤੀ ਤੇ ਅਸੀਂ ਪਾਇਆ ਕਿ ਵਾਇਰਲ ਵੀਡੀਓ ਐਡੀਟਡ ਹੈ।
ਸਾਨੂੰ ਅਸਲ ਵੀਡੀਓ PM ਨਰਿੰਦਰ ਮੋਦੀ ਦੇ ਯੂਟਿਊਬ ਚੈਨਲ 'ਤੇ ਵੀ ਅਪਲੋਡ ਮਿਲਿਆ। ਵੀਡੀਓ 'ਚ ਅਧਿਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਲਾ ਅਧਿਕਾਰੀਆਂ ਨੂੰ ਓਡੀਸ਼ਾ ਰੇਲ ਹਾਦਸੇ ਦਾ ਵੇਰਵਾ ਦਿੰਦੇ ਦਿਖਾਈ ਦੇ ਰਹੇ ਹਨ। ਵੀਡੀਓ ਰਿਪੋਰਟ ਮੁਤਾਬਕ ਓਡੀਸ਼ਾ ਵਿੱਚ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਕੀਤੀ ਸੀ।
ਦੱਸ ਦਈਏ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਆਲਾ ਅਧਿਕਾਰੀਆਂ ਦੁਆਰਾ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਸਾਖੀ ਦੇਖਣ ਨੂੰ ਲੈ ਕੇ ਕੋਈ ਅਧਿਕਾਰਿਕ ਰਿਪੋਰਟ ਨਹੀਂ ਮਿਲੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਹੈ।