Fact Check: ਅਮਰੀਕੀ ਸਪੀਕਰ ਨੈਨਸੀ ਪੇਲੋਸੀ ਦੀ ਹਾਲੀਆ ਤਾਈਵਾਨ ਫੇਰੀ ਨਾਲ ਨਹੀਂ ਹੈ ਇਹ ਵੀਡੀਓ ਦਾ ਕੋਈ ਸਬੰਧ
Published : Aug 5, 2022, 9:33 pm IST
Updated : Aug 5, 2022, 9:33 pm IST
SHARE ARTICLE
Fact Check Old Video Of Fighter Jet Flying Over Sea Linked with Nancy Pelosi Recent Taiwan Visit
Fact Check Old Video Of Fighter Jet Flying Over Sea Linked with Nancy Pelosi Recent Taiwan Visit

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ ਅਤੇ ਇਸਦੇ ਨੈਨਸੀ ਪੇਲੋਸੀ ਦੀ ਤਾਇਵਾਨ ਫੇਰੀ ਨਾਲ ਕੋਈ ਵੀ ਸਬੰਧ ਨਹੀਂ ਹੈ।

RSFC (Team Mohali)- ਅਮਰੀਕਾ ਦੇ ਹੇਂਠਲੇ ਸਦਨ ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼ ਦੀ ਸਪੀਕਰ ਨੈਨਸੀ ਪੇਲੋਸੀ ਦੀ ਤਾਇਵਾਨ ਫੇਰੀ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਣਾ ਸ਼ੁਰੂ ਹੋਇਆ। ਇਸ ਵੀਡੀਓ ਵਿਚ ਸਮੁੰਦਰੀ ਜਹਾਜ਼ਾਂ ਉੱਤੇ ਲੜਾਕੂ ਜਹਾਜ਼ਾਂ ਨੂੰ ਉੱਡਦੇ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਗਿਆ ਕਿ ਅਮਰੀਕੀ ਜਲ ਸੈਨਾ ਦੇ ਲੜਾਕੂ ਜਹਾਜ਼ ਨੈਨਸੀ ਪੇਲੋਸੀ ਦੀ ਸੁਰੱਖਿਆ ਲਈ ਤਾਇਵਾਨ ਨੇੜੇ ਘੁੰਮ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ ਅਤੇ ਇਸਦੇ ਨੈਨਸੀ ਪੇਲੋਸੀ ਦੀ ਤਾਇਵਾਨ ਫੇਰੀ ਨਾਲ ਕੋਈ ਵੀ ਸਬੰਧ ਨਹੀਂ ਹੈ।

ਵਾਇਰਲ ਪੋਸਟ

ਇਸ ਵੀਡੀਓ ਨੂੰ ਕੁਝ ਮੀਡੀਆ ਅਦਾਰਿਆਂ ਸਣੇ ਅਦਾਕਾਰ KRK ਨੇ ਵੀ ਸਾਂਝਾ ਕੀਤਾ ਅਤੇ ਕੈਪਸ਼ਨ ਲਿਖਿਆ, "20 Warplanes were escorting Nancy Pelosi's plane. US air force authorized to open fire in case of any Chinese interference. CHINA KEPT ON WATCHING HELPLESSLY. Incredible courage. Dragons ???? are imaginary but Eagles ???? are real. It’s proof that USA???????? is the real Bhai of the world."

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਲਿੰਕ ਨੂੰ InVID ਟੂਲ 'ਚ ਪਾਇਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ 'ਚ ਅਪਲੋਡ ਮਿਲਿਆ। ਸਭਤੋਂ ਪੁਰਾਣੇ ਪੋਸਟ ਸਾਨੂੰ ਅਪ੍ਰੈਲ 2021 ਦੇ ਮਿਲੇ।  Youtube ਚੈਨਲ 'Tinuod TV' ਨੇ 15 ਅਪ੍ਰੈਲ 2021 ਨੂੰ ਇਹ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "????JUST IN, US NAVY WARSHIP umaaligid na sa WEST PHILS. SEA...Magkakagirian na ata|| TinuodTV"

YT VideoYT Video

ਕੈਪਸ਼ਨ ਮੁਤਾਬਕ ਅਮਰੀਕੀ ਜਲ ਸੈਨਾ ਦੇ ਲੜਾਕੂ ਜਹਾਜ਼ ਵੈਸਟ ਫਿਲੀਪਾਈਨਜ਼ ਸਮੁੰਦਰ ਤੇ ਮੰਡਰਾ ਰਹੇ ਹਨ।

ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ ਅਤੇ ਇਸਦਾ ਨੈਨਸੀ ਪੇਲੋਸੀ ਦੀ ਹਾਲੀਆ ਤਾਇਵਾਨ ਫੇਰੀ ਨਾਲ ਕੋਈ ਸਬੰਧ ਨਹੀਂ ਹੈ।

ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਮਿਤੀ ਅਤੇ ਥਾਂ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ 2021 ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ ਅਤੇ ਇਸਦਾ ਨੈਨਸੀ ਪੇਲੋਸੀ ਦੀ ਹਾਲੀਆ ਤਾਇਵਾਨ ਫੇਰੀ ਨਾਲ ਕੋਈ ਸਬੰਧ ਨਹੀਂ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ ਅਤੇ ਇਸਦੇ ਨੈਨਸੀ ਪੇਲੋਸੀ ਦੀ ਤਾਇਵਾਨ ਫੇਰੀ ਨਾਲ ਕੋਈ ਵੀ ਸਬੰਧ ਨਹੀਂ ਹੈ।

Claim- Fighter Jets cover security during Nancy Pelosi Recent Taiwan Visit
Claimed By- Actor KRK
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement