ਰੋਜ਼ਾਨਾ ਸਪੋਕਸਮੈਨ ਨੇ ਪੜਤਾਲ ਦੌਰਾਨ ਪਾਇਆ ਕਿ ਵੀਡੀਓ ਦਾ ਕਿਸਾਨਾਂ ਦੀ ਟਰੈਕਟਰ ਪਰੇਡ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ 12 ਫਰਵਰੀ 2020 ਦੀ ਹੈ।
ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ): ਕਿਸਾਨ ਮੋਰਚੇ ਦੌਰਾਨ ਸਮੂਹ ਕਿਸਾਨ ਜਥੇਬੰਦੀਆਂ ਨੇ ਰਾਜਧਾਨੀ ਘੇਰਣ ਲਈ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ 7 ਜਨਵਰੀ ਨੂੰ ਟਰੈਕਟਰ ਪਰੇਡ ਦਾ ਟ੍ਰੇਲਰ ਦਿਖਾਇਆ ਜਾਵੇਗਾ। ਇਸ ਦੇ ਚਲਦਿਆਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਟਰੈਕਟਰਾਂ ਦੇ ਸਟੰਟ ਨੂੰ ਵੇਖਿਆ ਜਾ ਸਕਦਾ ਹੈ। ਵੀਡੀਓ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ 26 ਜਨਵਰੀ ਨੂੰ ਹੋਣ ਵਾਲੀ ਪਰੇਡ ਦੀ ਤਿਆਰੀ ਦੀ ਹੈ।
ਰੋਜ਼ਾਨਾ ਸਪੋਕਸਮੈਨ ਨੇ ਪੜਤਾਲ ਦੌਰਾਨ ਪਾਇਆ ਕਿ ਵੀਡੀਓ ਦਾ ਕਿਸਾਨਾਂ ਦੀ ਟਰੈਕਟਰ ਪਰੇਡ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ 12 ਫਰਵਰੀ 2020 ਦੀ ਹੈ।
ਵਾਇਰਲ ਪੋਸਟ ਦਾ ਦਾਅਵਾ:
ਫੇਸਬੁੱਕ ਯੂਜ਼ਰ Daily Haryana News ਨੇ 3 ਜਨਵਰੀ ਨੂੰ 3.24 ਮਿੰਟ ਇਕ ਵੀਡੀਓ ਸਾਂਝੀ ਕਰਦਿਆਂ ਕੈਪਸ਼ਨ ਦਿੱਤਾ, ‘26 जनवरी की परेड़ की तैयारी ठीक है ना।…’
ਵੀਡੀਓ ਵਿਚ ਇਕ ਨੌਜਵਾਨ ਟਰੈਕਟਰ ‘ਤੇ ਸਟੰਟ ਦਿਖਾ ਰਿਹਾ ਹੈ, ਕਾਫੀ ਗਿਣਤੀ ਵਿਚ ਇਕੱਠੇ ਹੋਏ ਲੋਕ ਉਸ ਦੀ ਹੌਂਸਲਾ ਅਫਜ਼ਾਈ ਵੀ ਕਰ ਰਹੇ ਹਨ। ਇਸ ਵੀਡੀਓ ਨੂੰ ਕਈ ਯੂਜ਼ਰ ਕਿਸਾਨਾਂ ਦੀ ਟਰੈਕਟਰ ਪਰੇਡ ਨਾਲ ਜੋੜ ਕੇ ਵਾਇਰਲ ਕਰ ਰਹੇ ਹਨ।
https://archive.md/wlDPF/image
ਰੋਜ਼ਾਨਾ ਸਪੋਕਸਮੈਨ ਦੀ ਪੜਤਾਲ
ਵੀਡੀਓ ਸਬੰਧੀ ਪੂਰੀ ਜਾਣਕਾਰੀ ਲਈ ਅਸੀ InVID ਟੂਲ ਦੀ ਵਰਤੋਂ ਕੀਤੀ। ਇੱਥੇ ਜਾ ਕੇ ਵੀਡੀਓ ਦੇ ਕੀਫ੍ਰੇਮ ਕੱਢੇ। ਕੀਫ੍ਰੇਮਸ ਨੂੰ ਰਿਵਰਸ ਇਮੇਜ ਸਰਚ ਕਰਨ ‘ਤੇ ਸਾਨੂੰ ਕੁਝ ਪੁਰਾਣੀਆਂ ਵੀਡੀਓਜ਼ ਮਿਲੀਆਂ। ਪਰ ਇਹਨਾਂ ਦੀ ਮਿਆਦ ਵਾਇਰਲ ਵੀਡੀਓ ਨਾਲੋਂ ਘੱਟ ਸੀ। ਇਸ ਤੋਂ ਸਾਬਿਤ ਹੋਇਆ ਕਿ ਵੀਡੀਓ ਪੁਰਾਣੀ ਹੈ, ਇਸ ਨੂੰ ਹਾਲੀਆ ਦੱਸ ਦੇ ਵਾਇਰਲ ਕੀਤਾ ਜਾ ਰਿਹਾ ਹੈ।
ਹੋਰ ਪੁਸ਼ਟੀ ਲਈ ਅਸੀਂ yandex image search ਟੂਲ ਦੀ ਮਦਦ ਲਈ, ਇੱਥੇ ਕੀਫ਼੍ਰੇਮਸ ਨੂੰ ਰਿਵਰਸ ਇਮੇਜ ਸਰਚ ਕਰਨ ‘ਤੇ 11 ਫਰਵਰੀ 2020 ਦੀ ਵੀਡੀਓ ਸਾਹਮਣੇ ਆਈ। ਇਹ ਵੀਡੀਓ Jony Haryana ਨਾਂਅ ਦੇ ਚੈਨਲ ‘ਤੇ ਪਬਲਿਸ਼ ਕੀਤੀ ਗਈ ਸੀ, ਜੋ ਕਿ ਬਿਲਕੁਲ ਵਾਇਰਲ ਵੀਡੀਓ ਨਾਲ ਮੇਲ ਖਾਂਦੀ ਹੈ। ਇਸ ਵੀਡੀਓ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
ਇਸ ਤੋਂ ਸਾਫ ਜ਼ਾਹਿਰ ਹੋ ਗਿਆ ਕਿ ਵੀਡੀਓ ਹਾਲੀਆ ਨਹੀਂ ਹੈ।
ਨਤੀਜਾ: ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜੀ ਪਾਇਆ। ਇਸ ਵਾਇਰਲ ਵੀਡੀਓ ਪੁਰਾਣੀ ਹੈ ਅਤੇ ਇਸਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
Claim – 26 ਜਨਵਰੀ ਨੂੰ ਹੋਣ ਵਾਲੀ ਕਿਸਾਨਾਂ ਦੀ ਟਰੈਕਟਰ ਪਰੇਡ ਦੀ ਤਿਆਰੀ
Claimed By- Daily Haryana News
Fact Check - ਫਰਜ਼ੀ