ਤੱਥ ਜਾਂਚ: ਨੀਤਾ-ਮੁਕੇਸ਼ ਅੰਬਾਨੀ ਦੀ ਤਸਵੀਰ ਪੀਐੱਮ ਮੋਦੀ ਦੇ ਦਫਤ਼ਰ 'ਚ? ਨਹੀਂ, ਵਾਇਰਲ ਤਸਵੀਰ ਐਡੀਟੇਡ
Published : Mar 6, 2021, 7:20 pm IST
Updated : Mar 6, 2021, 7:26 pm IST
SHARE ARTICLE
Fact check: Picture of Nita-Mukesh Ambani in PM Modi's office? No, viral picture edited
Fact check: Picture of Nita-Mukesh Ambani in PM Modi's office? No, viral picture edited

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਐਡੀਟੇਡ ਹੈ।  

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਨਰੇਂਦਰ ਮੋਦੀ ਅਤੇ ਕ੍ਰਿਕੇਟਰ ਸਚਿਨ ਤੇਂਦੁਲਕਰ ਨੂੰ ਇਕੱਠੇ ਬੈਠਿਆ ਵੇਖਿਆ ਜਾ ਸਕਦਾ ਹੈ। ਤਸਵੀਰ ਵਿਚ ਇਨ੍ਹਾਂ ਦੇ ਪਿੱਛੇ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਤਸਵੀਰ ਨੂੰ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਰੇਂਦਰ ਮੋਦੀ ਨੇ ਆਪਣੇ ਦਫ਼ਤਰ ਵਿਚ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਤਸਵੀਰ ਲਗਾਈ ਹੋਈ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਐਡੀਟੇਡ ਹੈ।  

ਵਾਇਰਲ ਪੋਸਟ
ਫੇਸਬੁੱਕ ਯੂਜ਼ਰ "Vansh Ravidassia" ਨੇ 4 ਮਾਰਚ ਨੂੰ ਵਾਇਰਲ ਤਸਵੀਰ ਅਪਲੋਡ ਕਰਦਿਆਂ ਲਿਖਿਆ, "लिजिए मालिक की फोटो ऑफिस मे अब और क्या सबूत चाहिए अंधभक्तो गुलामी का"

ਇਸ ਪੋਸਟ ਦਾ ਆਰਕਾਇਵਡ ਲਿੰਕ 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਆਪਣੀ ਪੜਤਾਲ ਦੌਰਾਨ ਅਸਲ ਤਸਵੀਰ Business Standard ਦੀ ਇੱਕ ਖ਼ਬਰ ਵਿਚ ਪ੍ਰਕਾਸ਼ਿਤ ਮਿਲੀ। ਖ਼ਬਰ ਨੂੰ 17 ਮਈ 2017 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਖ਼ਬਰ ਨੂੰ ਅਪਲੋਡ ਕਰਦਿਆਂ ਹੈਡਲਾਈਨ ਲਿਖੀ ਗਈ, "Tendulkar briefs PM Modi about Sachin: A Billion Dreams, receives blessings"

image
 

ਖ਼ਬਰ ਅਨੁਸਾਰ ਤਸਵੀਰ ਸਚਿਨ ਤੇਂਦੁਲਕਰ ਅਤੇ ਨਰੇਂਦਰ ਮੋਦੀ ਦੀ ਮੁਲਾਕਾਤ ਮੌਕੇ ਦੀ ਹੈ। ਇਹ ਮੁਲਾਕਾਤ ਸਚਿਨ ਤੇਂਦੁਲਕਰ ਨੂੰ ਲੈ ਕੇ ਬਣ ਰਹੀ ਫਿਲਮ ਨੂੰ ਲੈ ਕੇ ਸੀ। ਇਸ ਖ਼ਬਰ ਵਿਚ ਜਿਹੜੀ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਸੀ ਉਸ ਦੇ ਵਿਚ ਨਰੇਂਦਰ ਮੋਦੀ ਅਤੇ ਸਚਿਨ ਤੇਂਦੁਲਕਰ ਦੇ ਪਿੱਛੇ ਲੱਗੀ ਤਸਵੀਰ ਅੰਦਰ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਤਸਵੀਰ ਨਹੀਂ ਲੱਗੀ ਹੋਈ ਸੀ। ਮਤਲਬ ਸਾਫ਼ ਸੀ ਕਿ ਵਾਇਰਲ ਤਸਵੀਰ ਐਡੀਟੇਡ ਹੈ।

ਵਾਇਰਲ ਤਸਵੀਰ ਅਤੇ ਅਸਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

image

 ਦੱਸ ਦਈਏ ਕਿ ਸਚਿਨ ਤੇਂਦੁਲਕਰ ਦੇ ਨਾਲ ਕੀਤੀ ਮੁਲਾਕਾਤ ਦੀ ਤਸਵੀਰ ਨੂੰ ਨਰਿੰਦਰ ਮੋਦੀ ਨੇ ਵੀ 2017 ਵਿਚ ਟਵੀਟ ਕੀਤਾ ਸੀ। ਟਵੀਟ ਕਰਦਿਆਂ ਉਹਨਾਂ ਨੇ ਕੈਪਸ਼ਨ ਲਿਖਿਆ, ''Had a very good meeting with @sachin_rt His life journey & accomplishments make every Indian proud & inspire 1.25 billion people.''

image

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਤਸਵੀਰ ਐਡਿਟ ਕਰ ਕੇ ਲਗਾਈ ਗਈ ਹੈ। 

Claim: ਨਰੇਂਦਰ ਮੋਦੀ ਨੇ ਆਪਣੇ ਦਫ਼ਤਰ ਵਿਚ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਤਸਵੀਰ ਲਗਾਈ ਹੋਈ ਹੈ।
Claimed By: ਫੇਸਬੁੱਕ ਯੂਜ਼ਰ "Vansh Ravidassia"
Fact Check: ਫਰਜ਼ੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement