Fact Check: ਐਮਬੂਲੈਂਸ ਨੂੰ ਖਿੱਚ ਰਹੇ ਟ੍ਰੈਕਟਰ ਦਾ ਇਹ ਵਾਇਰਲ ਵੀਡੀਓ ਪੰਜਾਬ ਦਾ ਨਹੀਂ ਉੱਤਰ ਪ੍ਰਦੇਸ਼ ਦਾ ਹੈ
Published : Apr 6, 2022, 5:55 pm IST
Updated : Apr 6, 2022, 5:55 pm IST
SHARE ARTICLE
Fact Check Video of tractor pulling ambulance is from UP not Punjab
Fact Check Video of tractor pulling ambulance is from UP not Punjab

ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦਾ ਹੈ। ਹੁਣ ਯੂਪੀ ਦੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਟ੍ਰੈਕਟਰ ਨੂੰ ਇੱਕ ਐਮਬੂਲੈਂਸ ਖਿੱਚਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਪੰਜਾਬ ਦਾ ਹੈ ਜਿਥੇ ਇੱਕ ਟ੍ਰੈਕਟਰ ਨੇ ਐਮਬੂਲੈਂਸ ਨੂੰ ਖਿੱਚ ਕੇ ਪੈਟ੍ਰੋਲ ਪੰਪ ਤੱਕ ਪਹੁੰਚਾਇਆ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦਾ ਹੈ। ਹੁਣ ਯੂਪੀ ਦੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਇੱਕ Fact Check ਰਿਪੋਰਟ ਅਨੁਸਾਰ ਐਮਬੂਲੈਂਸ ਵਿਚ ਕੋਈ ਮਰੀਜ਼ ਮੌਜੂਦ ਨਹੀਂ ਸੀ। ਇਹ ਵੀਡੀਓ ਉਸ ਸਮੇਂ ਦਾ ਹੈ ਜਦੋਂ ਮਰੀਜ਼ ਨੂੰ ਹਸਪਤਾਲ ਛੱਡਣ ਤੋਂ ਬਾਅਦ ਐਮਬੂਲੈਂਸ ਵਾਪਸ ਪਰਤ ਰਹੀ ਸੀ।  

ਵਾਇਰਲ ਪੋਸਟ 

ਫੇਸਬੁੱਕ ਪੇਜ "Dhongi AAP" ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਬਦਲਾਵ..!!!!"

ਇਸ ਪੋਸਟ 'ਤੇ ਆਏ ਕਮੈਂਟ ਮਾਮਲੇ ਨੂੰ AAP ਦੇ ਦਿੱਲੀ ਮਾਡਲ ਨਾਲ ਜੋੜਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ।

model

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਹ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

Keyword SearchKeyword Search Result

ਵਾਇਰਲ ਵੀਡੀਓ ਪੰਜਾਬ ਦਾ ਨਹੀਂ ਉੱਤਰ ਪ੍ਰਦੇਸ਼ ਦਾ ਹੈ

ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਖਬਰਾਂ ਅਨੁਸਾਰ ਮਾਮਲਾ ਪੰਜਾਬ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦਾ ਹੈ। ਹਿੰਦੀ ਅਖਬਾਰ ਦੈਨਿਕ ਜਾਗਰਣ ਨੇ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "मेरठ में बीच रास्‍ते खत्‍म हुआ एंबुलेंस का तेल, ट्रैक्टर ने चार किलोमीटर तक खींचा, अंदर तड़पती रही मरीज"

Jagran News

ਖਬਰ ਅਨੁਸਾਰ, "ਉੱਤਰ ਪ੍ਰਦੇਸ਼ ਦੇ ਮੇਰਠ ਅਧੀਨ ਪੈਂਦੇ ਮਵਾਣਾ ਖੁਰਦ ਅਤੇ ਨੰਗਲੀ ਈਸ਼ਾ ਵਿਚਕਾਰ ਮਹਿਲਾ ਮਰੀਜ਼ਾਂ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦਾ ਡੀਜ਼ਲ ਅਚਾਨਕ ਖਤਮ ਹੋ ਗਿਆ। ਫੇਰ ਉਥੋਂ ਗੰਨਾ ਲੈ ਕੇ ਜਾ ਰਹੇ ਟਰੈਕਟਰ ਚਾਲਕ ਸਵਾਮੀ ਨੇ ਐਮਬੂਲੈਂਸ ਨੂੰ 4 KM ਤੱਕ ਖਿੱਚ ਕੇ ਪੈਟਰੋਲ ਪੰਪ ਤੱਕ ਪਹੁੰਚਾਇਆ। ਉਕਤ ਮਾਮਲੇ ਦਾ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ।"

ਮਤਲਬ ਸਾਫ ਸੀ ਕਿ ਮਾਮਲਾ ਉੱਤਰ ਪ੍ਰਦੇਸ਼ ਦਾ ਹੈ।

ਇਸ ਮਾਮਲੇ ਨੂੰ ਲੈ ਕੇ ਹੋਰ ਖਬਰਾਂ ਇਥੇ ਅਤੇ ਇਥੇ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।

ਕੀ ਐਮਬੂਲੈਂਸ 'ਚ ਮਰੀਜ਼ ਵੀ ਸੀ?

ਸਾਨੂੰ ਆਪਣੀ ਸਰਚ ਦੌਰਾਨ ਇੱਕ Fact Check ਰਿਪੋਰਟ ਮਿਲੀ। ਇਸ ਰਿਪੋਰਟ ਅਨੁਸਾਰ ਐਮਬੂਲੈਂਸ ਵਿਚ ਮਰੀਜ਼ ਨਹੀਂ ਸੀ ਸਗੋਂ ਇਹ ਵੀਡੀਓ ਉਸ ਸਮੇਂ ਬਣਿਆ ਜਦੋਂ ਐਮਬੂਲੈਂਸ ਮਰੀਜ਼ ਨੂੰ ਹਸਪਤਾਲ ਛੱਡ ਕੇ ਵਾਪਸ ਪਰਤ ਰਹੀ ਸੀ। ਇਹ Fact Check ਰਿਪੋਰਟ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਬਲਕਿ ਉੱਤਰ ਪ੍ਰਦੇਸ਼ ਦਾ ਹੈ। ਹੁਣ ਯੂਪੀ ਦੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Video of Tractor pulling Ambulance is from Punjab
Claimed By- FB Page Dhongi Aap
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement