ਆਪ ਦੀ ਨਹੀਂ ਬਲਕਿ ਅਕਾਲੀ ਦਲ ਦੀ ਰੈਲੀ 'ਚ ਹੋਏ ਹੰਗਾਮੇ ਦਾ ਹੈ ਇਹ ਵਾਇਰਲ ਵੀਡੀਓ, Fact Check ਰਿਪੋਰਟ
Published : May 6, 2024, 7:11 pm IST
Updated : May 6, 2024, 7:19 pm IST
SHARE ARTICLE
Fact Check Rush Fight In Akali Dal Rally Shared In The Name Of AAP Rally
Fact Check Rush Fight In Akali Dal Rally Shared In The Name Of AAP Rally

ਵਾਇਰਲ ਵੀਡੀਓ ਆਮ ਆਦਮੀ ਪਾਰਟੀ ਦੀ ਰੈਲੀ ਦਾ ਨਹੀਂ ਹੈ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦਾ ਹੈ।

Claim

ਸੋਸ਼ਲ ਮੀਡੀਆ 'ਤੇ ਪੰਜਾਬ ਲੋਕ ਸਭਾ ਚੋਣਾਂ ਦੀ ਸਰਗਰਮੀ ਨਾਲ ਜੋੜਦੇ ਹੋਏ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿਚ ਭੀੜ ਨੂੰ ਆਪਸ 'ਚ ਲੜਦੇ ਤੇ ਕੁਰਸੀਆਂ ਸੁੱਟਦੇ ਹੋਏ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਯੂਜ਼ਰਸ ਦਾਅਵਾ ਕਰ ਰਹੇ ਹਨ ਕਿ ਇਹ ਵੀਡੀਓ ਆਮ ਆਦਮੀ ਪਾਰਟੀ ਦੀ ਇੱਕ ਰੈਲੀ ਦਾ ਹੈ।

ਫੇਸਬੁੱਕ ਪੇਜ ਨੇਤਾ ਦੀ ਰੇਲ ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਜਦੋਂ ਰੈਲੀਆਂ ਚ ਜੀਭ ਆਲੀ ਗੋਲੀਆਂ ਆਲੇ ਬੁਲੋਨੇ ਫੇਰ ਏਦਾ ਈ ਹੋਣਾ"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਵਾਇਰਲ ਵੀਡੀਓ ਆਮ ਆਦਮੀ ਪਾਰਟੀ ਦੀ ਰੈਲੀ ਦਾ ਨਹੀਂ ਹੈ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦਾ ਹੈ। 28 ਅਪ੍ਰੈਲ 2024 'ਚ ਹੋਏ ਇਸ ਪ੍ਰੋਗਰਾਮ ਵਿਚ ਪਾਰਟੀ ਵਰਕਰ ਆਪਸ ਵਿਚ ਭੀੜ ਗਏ ਸਨ ਤੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ ਸਨ। 

Investigation 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਕੀਤਾ। 

"ਵਾਇਰਲ ਵੀਡੀਓ ਅਕਾਲੀ ਦਲ ਦੀ ਰੈਲੀ ਦਾ ਹੈ"

ਸਾਨੂੰ ਇਸ ਵੀਡੀਓ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਦੱਸ ਦਈਏ ਕਿ ਇਹ ਵੀਡੀਓ 28 ਅਪ੍ਰੈਲ 2024 ਦਾ ਹੈ ਜਦੋਂ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਬਠਿੰਡਾ ਵਿਖੇ ਹੋ ਰਹੇ ਇੱਕ ਪ੍ਰੋਗਰਾਮ ਦੌਰਾਨ ਵਰਕਰ ਆਪਸ 'ਚ ਭੀੜ ਗਏ ਸਨ। ਇਸ ਵੀਡੀਓ ਨੂੰ ਲੈ ਕੇ Punjabi Lok Channel ਨੇ ਖਬਰ ਸਾਂਝੀ ਕਰਦਿਆਂ ਸਿਰਲੇਖ ਲਿਖਿਆ, "ਬੀਬਾ ਬਾਦਲ ਦੇ ਸਮਾਗਮ 'ਚ ਆਹ ਕੀ ਬਣ ਗਿਆ! | Biba Harsimrat Kaur Badal | Bathinda"

ਇਸ ਵੀਡੀਓ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

"ਬਠਿੰਡਾ ਪੁਲਿਸ ਦੀ ਕਾਰਵਾਈ"

ਦੱਸ ਦਈਏ ਕਿ ਇਸ ਮਾਮਲੇ ਵਿਚ ਬਠਿੰਡਾ ਪੁਲਿਸ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲਜ਼ 'ਤੇ ਕਾਰਵਾਈ ਦੀ ਅਪਡੇਟ ਸਾਂਝੀ ਕੀਤੀ ਗਈ ਅਤੇ ਦੱਸਿਆ ਗਿਆ ਕਿ ਮਾਮਲੇ ਸਬੰਧੀ ਪੁਲਿਸ ਵੱਲੋਂ 6 ਲੋਕਾਂ ਨੂੰ ਕਾਬੂ ਕੀਤਾ ਗਿਆ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਵਾਇਰਲ ਵੀਡੀਓ ਆਮ ਆਦਮੀ ਪਾਰਟੀ ਦੀ ਰੈਲੀ ਦਾ ਨਹੀਂ ਹੈ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਪ੍ਰੋਗਰਾਮ ਦਾ ਹੈ। 28 ਅਪ੍ਰੈਲ 2024 'ਚ ਹੋਏ ਇਸ ਪ੍ਰੋਗਰਾਮ ਵਿਚ ਪਾਰਟੀ ਵਰਕਰ ਆਪਸ ਵਿਚ ਭੀੜ ਗਏ ਸਨ ਤੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ ਸਨ। 

Result- Fake

Our Sources:

Youtube News Report Of Punjabi Lok Channel Shared On 28 April 2024

Meta Post Of Bathinda Police Shared On 30 April 2024

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement