
ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਅਕਤੂਬਰ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਕਾਂਗਰਸ ਐਮਪੀ ਮੁਹੰਮਦ ਸਦੀਕ ਦੇ ਘਿਰਾਓ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਹੰਮਦ ਸਦੀਕ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਧੂਰੀ ਦੇ ਲੋਕਾਂ ਨੇ ਹਾਲੀਆ ਘਿਰਾਓ ਕੀਤਾ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਅਕਤੂਬਰ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਵਾਇਰਲ ਪੋਸਟ
ਫੇਸਬੁੱਕ ਪੇਜ AggBani - ਅੱਗਬਾਣੀ ਨੇ 5 ਅਗਸਤ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਧੂਰੀ ਆਲਿਆਂ ਨੇ ਅੱਜ ਸਦੀਕ ਘੇਰ ਲਿਆ..."
ਇਸ ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਵਾਇਰਲ ਵੀਡੀਓ ਪਿਛਲੇ ਸਾਲ ਅਕਤੂਬਰ ਦਾ ਹੈ
ਸਾਨੂੰ ਫੇਸਬੁੱਕ ਪੇਜ Yabhlee 'ਤੇ ਵਾਇਰਲ ਵੀਡੀਓ 19 ਅਕਤੂਬਰ 2020 ਨੂੰ ਸ਼ੇਅਰ ਕੀਤਾ ਮਿਲਿਆ। ਵੀਡੀਓ ਅਪਲੋਡ ਕਰਦਿਆਂ ਉਨ੍ਹਾਂ ਨੇ ਕੈਪਸ਼ਨ ਲਿਖਿਆ, "ਚੱਲ ਪਿਆ ਕੰਮ ਲੀਡਰਾਂ ਦੀ ਕੁੱਤੇਖਾਣੀ ਦਾ ਧੂਰੀ ਆਲਿਆਂ ਨੇ ਸਦੀਕ ਘੇਰ ਲਿਆ ਕਰ ਦਿਓ ਦੱਬਕੇ ਸ਼ੇਅਰ"
ਅੱਗੇ ਵਧਦੇ ਹੋਏ ਅਸੀਂ ਮਾਮਲੇ ਨੂੰ ਲੈ ਕੇ ਅਧਿਕਾਰਿਕ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਆਪਣੀ ਸਰਚ ਦੌਰਾਨ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਪੰਜਾਬੀ ਟ੍ਰਿਬਿਊਨ ਨੇ 18 ਅਕਤੂਬਰ 2020 ਨੂੰ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਲਿਖਿਆ, "ਕਿਸਾਨਾਂ ਨੇ ਧੂਰੀ ਵਿੱਚ ਕਾਂਗਰਸ ਦੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਦਾ ਰਾਹ ਡੱਕਿਆ"
ਖਬਰ ਅਨੁਸਾਰ, "ਮੁਹੰਮਦ ਸਦੀਕ ਭੋਗ ਸਮਾਗਮ ’ਚ ਸ਼ਾਮਲ ਹੋਣ ਲਈ ਸੰਗਰੂਰ ਜਾ ਰਹੇ ਸੀ ਤਾਂ ਪਿੰਡ ਬੇਨੜਾ ਨੇੜੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਉਨ੍ਹਾਂ ਦਾ ਗੱਡੀ ਦਾ ਘਿਰਾਓ ਕੀਤਾ।"
ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਇਸ ਮਾਮਲੇ ਨੂੰ ਲੈ ਕੇ ਪੰਜਾਬੀ ਜਾਗਰਣ ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਅਕਤੂਬਰ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
Claim- Dhuri people protested against Mohammad Sadeek
Claimed By- FB Page Agg Bani
Fact Check- Misleading