
ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2023 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Claim
ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਪਿਛਲੇ ਦਿਨਾਂ ਤੇਜ਼ ਮੀਂਹ 'ਤੇ ਹੜ੍ਹ ਦੇ ਹਲਾਤ ਵੇਖਣ ਨੂੰ ਮਿਲੇ। ਕਈ ਹਿੱਸਿਆਂ 'ਚ ਹੜ੍ਹਾਂ ਕਰਕੇ ਕਾਫੀ ਜਾਨੀ ਨੁਕਸਾਨ ਹੋਇਆ। ਹੁਣ ਇਸੇ ਲੜੀ ਵਿਚਕਾਰ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਤੇਜ਼ ਪਾਣੀ ਦੇ ਵਹਾਅ 'ਚ ਗੱਡੀਆਂ ਨੂੰ ਰੁੜ੍ਹਦਿਆਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਹਿਮਾਚਲ ਦੇ ਮਨਾਲੀ ਤੋਂ ਸਾਹਮਣੇ ਆਇਆ ਹੈ ਜਿਥੇ ਪਾਣੀ ਦੇ ਤੇਜ਼ ਵਹਾਅ ਵਿਚ ਗੱਡੀਆਂ ਰੁੜ੍ਹ ਗਈਆਂ।
X ਯੂਜ਼ਰ Sanjeev Bhandari ਨੇ 6 ਅਗਸਤ 2024 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "मनाली में आई आपदा में बह गई गाड़ियां #manali #viral #floods #rain"
मनाली में आई आपदा में बह गई गाड़ियां #manali #viral #floods #rain pic.twitter.com/9zNCez0MIJ
— Sanjeev Bhandari (@bawasanjeev84) August 6, 2024
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਗੁੰਮਰਾਹਕੁਨ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2023 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Investigation
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।
ਵਾਇਰਲ ਵੀਡੀਓ ਪੁਰਾਣਾ ਹੈ
ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ ਵਿਚ ਅਪਲੋਡ ਮਿਲਿਆ। X ਯੂਜ਼ਰ ਤੇ ਪੱਤਰਕਾਰ "Jaya Mishra" ਨੇ 9 ਜੁਲਾਈ 2023 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "Scary Visuals - Car washed away with Flood in #Manali, Car parked on the #Beas River bank"
Scary Visuals - Car washed away with Flood in #Manali, Car parked on the #Beas River bank#ViralVideo #Flood pic.twitter.com/IHuGBMY8RU
— Jaya Mishra ?? (@anchorjaya) July 9, 2023
ਇਸੇ ਤਰ੍ਹਾਂ X ਅਕਾਊਂਟ Weatherman Shubham ਨੇ 9 ਜੁਲਾਈ 2023 ਨੂੰ ਇਹ ਵੀਡੀਓ ਅਪਲੋਡ ਕਰਦਿਆਂ ਲਿਖਿਆ, "Several cars washed away in Manali"
Several cars washed away in Manali#HimachalPradesh pic.twitter.com/IcJmdIJ0mn
— Weatherman Shubham (@shubhamtorres09) July 9, 2023
ਇਸ ਵੀਡੀਓ ਨੂੰ India TV ਤੇ TV 9 ਦੀ ਖਬਰ ਵਿਚ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਹੈ।
Conclusion
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਗੁੰਮਰਾਹਕੁਨ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2023 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Result: Misleading
Our Sources:
X Post Of WeatherMan Shubham Shared On 9 July 2023
X Post Of Jaya Mishra Shared On 9 July 2023
News Report Of India TV & TV9 Published On 11 July 2023
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ