Fact Check: ਸਾਬਕਾ ਪੰਜਾਬ ਦੇ CM ਚਰਨਜੀਤ ਚੰਨੀ ਦੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰ ਛੁਹਂਦੇ ਦੀ ਤਸਵੀਰ ਗਲਤ ਦਾਅਵੇ ਨਾਲ ਵਾਇਰਲ
Published : Sep 6, 2022, 7:32 pm IST
Updated : Sep 6, 2022, 7:32 pm IST
SHARE ARTICLE
Fact Check: Old Image of Ex Punjab Cm touching feet of Giani Harpreet Singh shared with misleading claim
Fact Check: Old Image of Ex Punjab Cm touching feet of Giani Harpreet Singh shared with misleading claim

ਵਾਇਰਲ ਤਸਵੀਰ ਵਿਚ ਭਗਵੰਤ ਮਾਨ ਨਹੀਂ ਬਲਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਹਨ। ਹੁਣ ਚਰਨਜੀਤ ਚੰਨੀ ਦੀ ਤਸਵੀਰ ਨੂੰ ਭਗਵੰਤ ਮਾਨ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਅਕਾਲ ਤਖ਼ਤ ਅੰਮ੍ਰਿਤਸਰ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਵਿਅਕਤੀ ਵੱਲੋਂ ਪੈਰ ਛੁਹਂਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਭਗਵੰਤ ਮਾਨ ਨਹੀਂ ਬਲਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਹੁਣ ਚਰਨਜੀਤ ਚੰਨੀ ਦੀ ਤਸਵੀਰ ਨੂੰ ਭਗਵੰਤ ਮਾਨ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ ਪਹਿਲਾ ਪਿਅਾਰ true love ਨੇ 2 ਸਤੰਬਰ 2022 ਨੂੰ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "ਇਹ ਹੁੰਦਾ ਜਥੇਦਾਰ ਸਾਬ ਦਾ ਰੁਤਬਾ ਤੇ ਸਤਿਕਾਰ ਰਾਜ ਦਾ ਮੁੱਖ ਮੰਤਰੀ ਜਥੇਦਾਰ ਸਾਬ ਦੇ ਪੈਰੀਂ ਹੱਥ ਲਾ ਕੇ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚਤਾ ਨੂੰ ਦਰਸਾਉਂਦਾ ਕਦੇ ਸੁਖਬੀਰ ਬਾਦਲ ਐਨਾ ਸਤਿਕਾਰ ਕਰਦਾ ਦਿਸੇ ਤਾਂ ਜਰੂਰ ਫੋਟੋ ਸ਼ੇਅਰ ਕਰੋ"

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਧਿਆਨ ਨਾਲ ਵੇਖਿਆ। ਜੇਕਰ ਇਸ ਤਸਵੀਰ ਨੂੰ ਵੇਖਿਆ ਜਾਵੇ ਤਾਂ ਜਿਹੜਾ ਵਿਅਕਤੀ ਜੱਥੇਦਾਰ ਹਰਪ੍ਰੀਤ ਸਿੰਘ ਦੇ ਪੈਰ ਛੁਹ ਰਿਹਾ ਹੈ ਉਸਨੇ ਗਰਮ ਕੋਟੀ ਲਪੇਟੀ ਹੋਈ ਹੈ। ਮਤਲਬ ਇਹ ਗੱਲ ਸਾਫ ਹੋ ਰਹੀ ਸੀ ਕਿ ਤਸਵੀਰ ਹਾਲੀਆ ਨਹੀਂ ਹੈ।

ਅੱਗੇ ਵਧਦਿਆਂ ਅਸੀਂ ਇਸ ਤਸਵੀਰ ਨੂੰ ਕੀਵਰਡ ਸਰਚ ਅਤੇ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਲੱਭਣਾ ਸ਼ੁਰੂ ਕੀਤਾ।

ਵਾਇਰਲ ਤਸਵੀਰ ਵਿਚ ਸਾਬਕਾ CM ਚਰਨਜੀਤ ਚੰਨੀ ਹਨ

ਸਾਨੂੰ ਇਹ ਤਸਵੀਰ ਕਈ ਪੁਰਾਣੇ ਪੋਸਟਾਂ 'ਤੇ ਅਪਲੋਡ ਮਿਲੀ। ਫੇਸਬੁੱਕ ਯੂਜ਼ਰ Raman Buttar ਨੇ 6 ਦਿਸੰਬਰ 2022 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਅਕਾਲ ਤਖਤ ਸਾਹਿਬ ਦੇ ਜਥੇਦਾਰ ਹਮੇਸ਼ਾ ਸਿੱਖਾਂ ਲਈ ਸਰਵੋਤਮ, ਸਤਿਕਾਰਤ ਸਖਸ਼ੀਅਤ ਰਹੇ ਨੇ , ਭਾਂਵੇ ਸਿਆਸੀ ਪ੍ਰਭਾਵ ਹੇਠ ਹਮੇਸ਼ਾ ਕੰਮ ਕਰਨਾ ਪਿਆ ਪਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵਡੱਪਣ ਹੈ ਕਿ ਪੈਰੀਂ ਹੱਥ ਲਾ ਕੇ ਸਤਿਕਾਰ ਦਿੱਤਾ । ਪਤਾ ਨੀ ਅਕਾਲੀ ਦਲ ਦੇ ਪ੍ਰਧਾਨ ਸਾਹਿਬ ਦੀ ਅਕਲ ਦੀ ਕੁੰਜੀ ਕਿੱਥੇ ਗੁਆਚੀ ਪਈ ਹੈ।"

ਮਤਲਬ ਸਾਫ ਸੀ ਕਿ ਤਸਵੀਰ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਦੀ ਹੈ ਅਤੇ ਤਸਵੀਰ ਵਿਚ ਸਾਬਕਾ ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਹਨ।

ਚਰਨਜੀਤ ਸਿੰਘ ਚੰਨੀ ਅਤੇ ਗਿਆਨੀ ਹਰਪ੍ਰੀਤ ਸਿੰਘ ਦੀ ਇਸ ਮੁਲਾਕਾਤ ਨੂੰ ਲੈ ਕੇ ਖਬਰਾਂ ਇਥੇ ਅਤੇ ਇਥੇ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਵਿਚ ਭਗਵੰਤ ਮਾਨ ਨਹੀਂ ਬਲਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਹੁਣ ਚਰਨਜੀਤ ਚੰਨੀ ਦੀ ਤਸਵੀਰ ਨੂੰ ਭਗਵੰਤ ਮਾਨ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Claim- Punjab CM Bhagwant Mann touching feets of Jathedar Giani Harpreet Singh
Claimed By- FB Page ਪਹਿਲਾ ਪਿਅਾਰ true love
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement