Fact Check: ਬਾਬਾ ਰਾਮਦੇਵ ਦੇ ਵਿਰੋਧ ਦਾ ਇਹ ਵਾਇਰਲ ਵੀਡੀਓ ਹਾਲੀਆ ਨਹੀਂ 2017 ਦਾ ਹੈ
Published : Oct 6, 2021, 6:40 pm IST
Updated : Oct 6, 2021, 6:40 pm IST
SHARE ARTICLE
Fact Check Old video of protest against ramdev shared as recent
Fact Check Old video of protest against ramdev shared as recent

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ ਜਦੋਂ ਕਾਂਗਰੇਸ ਦੇ ਵਰਕਰਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਯੋਗ ਗੁਰੂ ਰਾਮਦੇਵ ਦਾ ਕੁਝ ਲੋਕਾਂ ਵੱਲੋਂ ਵਿਰੋਧ ਕੀਤਾ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਸਥਾਨ ਦੇ ਜੋਧਪੁਰ ਏਅਰਪੋਰਟ ਵਿਖੇ ਰਾਮਦੇਵ ਦਾ ਵਿਰੋਧ ਕੀਤਾ ਗਿਆ ਅਤੇ ਰਾਮਦੇਵ ਨੂੰ ਵਾਪਸ ਮੁੜਨਾ ਪੈ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ ਜਦੋਂ ਕਾਂਗਰੇਸ ਦੇ ਵਰਕਰਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ। ਹੁਣ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 

ਵਾਇਰਲ ਪੋਸਟ

ਟਵਿੱਟਰ ਯੂਜ਼ਰ Deepak Jain ਨੇ 3 ਅਕਤੂਬਰ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "*जोधपुर में बाबा राम देव के खिलाफ लगे नारे, एयरपोर्ट से ही वापिस लौटना पड़ा!"

ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਸਭਤੋਂ ਪਹਿਲਾਂ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

"ਸਾਨੂੰ ਇਹ ਵੀਡੀਓ ਟਵਿੱਟਰ 'ਤੇ 2017 ਦਾ ਸ਼ੇਅਰ ਕੀਤਾ ਮਿਲਿਆ"

ਟਵਿੱਟਰ ਯੂਜ਼ਰ Ak Jalawat ਨੇ 27 ਸਿਤੰਬਰ 2017 ਨੂੰ ਇਹ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "जोधपुर में बाबा रामदेव के खिलाफ नारेबाजी की बाबा रामदेव के सामने"

ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਇਸ ਟਵੀਟ ਤੋਂ ਇਹ ਸਾਫ ਹੋਇਆ ਕਿ ਵਾਇਰਲ ਹੋ ਰਿਹਾ ਵੀਡੀਓ 2017 ਦਾ ਹੈ। 

ਅੱਗੇ ਵਧਦੇ ਹੋਏ ਅਸੀਂ ਜਾਣਕਾਰੀ ਨੂੰ ਅਧਾਰ ਬਣਾਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ।

AmarUjala NewsAmarUjala News

AmarUjala ਦੀ ਖਬਰ ਅਨੁਸਾਰ, "ਯੋਗ ਗੁਰੂ ਬਾਬਾ ਰਾਮਦੇਵ, ਜੋ ਪਤੰਜਲੀ ਉਤਪਾਦਾਂ ਦੇ ਸਬੰਧ ਵਿਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜੋਧਪੁਰ ਪਹੁੰਚੇ ਸਨ, ਉਨ੍ਹਾਂ ਨੂੰ ਕਾਂਗਰਸੀ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਬਾਬਾ ਰਾਮਦੇਵ ਕਾਂਗਰਸੀ ਵਰਕਰਾਂ ਦੇ ਸਵਾਲਾਂ ਨਾਲ ਘਿਰ ਗਏ। ਜਦੋਂ ਲੱਖ ਸਮਝਾਉਣ ਦੇ ਬਾਅਦ ਵੀ ਉਹ ਨਾ ਮੰਨੇ ਤਾਂ ਬਾਬੇ ਨੇ ਉਥੋਂ ਚਲੇ ਜਾਣਾ ਹੀ ਬਿਹਤਰ ਸਮਝਿਆ।"

ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 4 ਸਾਲ ਪੁਰਾਣਾ ਹੈ ਜਦੋਂ ਕਾਂਗਰੇਸ ਦੇ ਵਰਕਰਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ। ਹੁਣ ਪੁਰਾਣੇ ਵੀਡੀਓ ਨੂੰ ਮੁੜ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 

Claim- Recent video of Ramdev faced protest at Jodhpur Airport
Claimed By- Twitter User Deepak Jain
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement