Fact Check: ਈ-ਰਿਕਸ਼ੇ ਤੋਂ ਪੁਲਿਸ ਦੇ ਡਿੱਗਣ ਦਾ ਵਾਇਰਲ ਵੀਡੀਓ ਯੂਪੀ ਦਾ ਨਹੀਂ ਰਾਜਸਥਾਨ ਦਾ ਹੈ
Published : Oct 6, 2021, 5:28 pm IST
Updated : Oct 6, 2021, 5:29 pm IST
SHARE ARTICLE
Fact Check Video of Police officials falling down is from Rajasthan not of UP
Fact Check Video of Police officials falling down is from Rajasthan not of UP

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਉੱਤਰ ਪ੍ਰਦੇਸ਼ ਦਾ ਨਹੀਂ ਬਲਕਿ ਰਾਜਸਥਾਨ ਦੇ ਦੌਸਾ ਜਿਲ੍ਹੇ ਦਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਈ-ਰਿਕਸ਼ੇ ਵਿਚ ਜਾਂਦੇ ਪੁਲਿਸ ਵਾਲਿਆਂ ਨੂੰ ਪਾਣੀ ਨਾਲ ਭਰੀ ਸੜਕ ਵਿਚ ਡਿੱਗਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੜਕਾਂ ਦਾ ਇਹ ਹਾਲ ਉੱਤਰ ਪ੍ਰਦੇਸ਼ ਦਾ ਹੈ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਯੋਗੀ ਸਰਕਾਰ 'ਤੇ ਤੰਜ ਕੱਸਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਉੱਤਰ ਪ੍ਰਦੇਸ਼ ਦਾ ਨਹੀਂ ਬਲਕਿ ਰਾਜਸਥਾਨ ਦੇ ਦੌਸਾ ਜਿਲ੍ਹੇ ਦਾ ਹੈ। ਵਾਇਰਲ ਪੋਸਟ ਗੁੰਮਰਾਹਕੁਨ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ "Aswani yadav" ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, "Uttar Pradesh Smart City"

ਇਸ ਵੀਡੀਓ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

 ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਯੂਪੀ ਪੁਲਿਸ ਨੇ ਆਪ ਦਿੱਤਾ ਸਪਸ਼ਟੀਕਰਨ

ਸਾਨੂੰ ਇਸ ਦਾਅਵੇ ਨੂੰ ਲੈ ਕੇ ਟਵਿੱਟਰ 'ਤੇ ਉੱਤਰ ਪ੍ਰਦੇਸ਼ ਪੁਲਿਸ ਦਾ ਸਪਸ਼ਟੀਕਰਨ ਮਿਲਿਆ। ਟਵਿੱਟਰ 'ਤੇ ਇੱਕ ਯੂਜ਼ਰ ਨੇ ਇਸ ਵੀਡੀਓ ਨੂੰ ਯੂਪੀ ਦਾ ਦੱਸਿਆ ਜਿਸਦੇ ਬਾਅਦ ਯੂਪੀ ਪੁਲਿਸ ਨੇ ਜਵਾਬ ਦਿੰਦਿਆਂ ਇਸ ਦਾਅਵੇ ਨੂੰ ਫਰਜ਼ੀ ਦੱਸਿਆ ਅਤੇ ਵੀਡੀਓ ਨੂੰ ਰਾਜਸਥਾਨ ਦਾ ਦੱਸਿਆ। ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਸਾਨੂੰ ਇਸ ਮਾਮਲੇ ਨੂੰ ਲੈ ਕੇ ਦੈਨਿਕ ਭਾਸਕਰ ਦੀ ਵੀ ਖਬਰ ਮਿਲੀ। ਭਾਸਕਰ ਨੇ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "गंदे पानी में गिरे पुलिसवाले, LIVE VIDEO:बारिश के पानी के कारण नहीं दिखा गहरा गड्‌ढा, 5 चालानी गार्ड को लेकर जा रहा ऑटो फंसकर पलटा"

Bhaskar News

ਖਬਰ ਅਨੁਸਾਰ ਮਾਮਲਾ ਦੌਸਾ ਜ਼ਿਲ੍ਹੇ ਦੇ ਬਾਂਦਕੁਈ ਕਸਬੇ ਦਾ ਹੈ ਜਿਥੇ ਮੀਂਹ ਤੋਂ ਬਾਅਦ ਸੜਕ ਉੱਤੇ ਪਾਣੀ ਭਰ ਗਿਆ ਸੀ। ਪੁਲਿਸ ਥਾਣੇ ਦੇ ਚਲਾਨੀ ਗਾਰਡ ਤੋਂ ਆਟੋ ਰਾਹੀਂ ਕੋਲਾਨਾ ਜੇਲ੍ਹ ਵੱਲ ਜਾ ਰਹੇ ਸਨ ਅਤੇ ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ।

ਇਹ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਮਤਲਬ ਸਾਫ ਸੀ ਕਿ ਵੀਡੀਓ ਉੱਤਰ ਪ੍ਰਦੇਸ਼ ਦਾ ਨਹੀਂ ਬਲਕਿ ਰਾਜਸਥਾਨ ਦਾ ਹੈ। 

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਉੱਤਰ ਪ੍ਰਦੇਸ਼ ਦਾ ਨਹੀਂ ਬਲਕਿ ਰਾਜਸਥਾਨ ਦੇ ਦੌਸਾ ਜਿਲ੍ਹੇ ਦਾ ਹੈ। ਵਾਇਰਲ ਪੋਸਟ ਗੁੰਮਰਾਹਕੁਨ ਹੈ।

Claim- Video of Police officials falling down is from Uttar Pradesh
Claimed By- FB Page Aswani yadav
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement