ਨਿਊਯਾਰਕ ਦੇ 2021 ਦੇ ਵੀਡੀਓ ਨੂੰ ਹਾਲੀਆ ਹੜ੍ਹ ਨਾਲ ਜੋੜਕੇ ਕੀਤਾ ਜਾ ਰਿਹਾ ਵਾਇਰਲ
Published : Oct 6, 2023, 6:58 pm IST
Updated : Oct 6, 2023, 6:59 pm IST
SHARE ARTICLE
Old video viral as recent new york city floods
Old video viral as recent new york city floods

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ 'ਚ ਪਾਇਆ ਕਿ ਵੀਡੀਓ ਸਾਲ 2021 ਦਾ ਹੈ। ਇਸ ਵੀਡੀਓ ਦਾ ਨਿਊਯਾਰਕ ਸਿਟੀ ਵਿਚ ਹਾਲ ਹੀ ਵਿਚ ਆਏ ਹੜ੍ਹ ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਨਿਊਯਾਰਕ ਦੇ ਸਬਵੇਅ ਸਟੇਸ਼ਨ 'ਤੇ ਹੜ੍ਹ ਵਰਗੇ ਹਾਲਾਤ ਦੇਖੇ ਜਾ ਸਕਦੇ ਹਨ। ਸੋਸ਼ਲ ਮੀਡੀਆ 'ਤੇ ਯੂਜ਼ਰਸ ਇਸ ਵੀਡੀਓ ਨੂੰ ਨਿਊਯਾਰਕ 'ਚ ਆਏ ਹੜ੍ਹ ਨਾਲ ਜੋੜਦੇ ਹੋਏ ਸ਼ੇਅਰ ਕਰ ਰਹੇ ਹਨ।

"ਕੁਝ ਦਿਨ ਪਹਿਲਾਂ ਭਿਆਨਕ ਤੂਫ਼ਾਨ ਕਾਰਨ ਅਚਾਨਕ ਹੜ੍ਹ ਆਉਣ ਕਰਕੇ ਨਿਊਯਾਰਕ ਸਿਟੀ 'ਚ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕੀਤੀ ਗਈ ਸੀ।"

X ਅਕਾਊਂਟ "RestoringOurCulture" ਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ, "New York City subway, for the first time in years the vagons are cleaned, and this could not be possible without the floods"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ 'ਚ ਪਾਇਆ ਕਿ ਵੀਡੀਓ ਸਾਲ 2021 ਦਾ ਹੈ। ਇਸ ਵੀਡੀਓ ਦਾ ਨਿਊਯਾਰਕ ਸਿਟੀ ਵਿਚ ਹਾਲ ਹੀ ਵਿਚ ਆਏ ਹੜ੍ਹ ਨਾਲ ਕੋਈ ਸਬੰਧ ਨਹੀਂ ਹੈ।

ਸਪੋਕਸਮੈਨ ਦੀ ਪੜਤਾਲ

ਜਾਂਚ ਸ਼ੁਰੂ ਕਰਦੇ ਹੋਏ ਅਸੀਂ ਵੀਡੀਓ ਨੂੰ ਧਿਆਨ ਨਾਲ ਦੇਖਿਆ ਅਤੇ ਪਾਇਆ ਕਿ ਵਿਡੀਓ ਦੇ ਉੱਪਰ ਖੱਬੇ ਪਾਸੇ ਇਕ ਐਲੇਕਸ ਏਟਲਿੰਗ ਦੁਆਰਾ ਸਟੋਰੀਫੁੱਲ ਲਿਖਿਆ ਹੋਇਆ ਹੈ।

ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਅਸੀਂ ਕੀਵਰਡਸ ਸਰਚ ਕੀਤਾ।

ਵਾਇਰਲ ਵੀਡੀਓ ਹਾਲ ਦਾ ਨਹੀਂ ਹੈ

ਸਾਨੂੰ Alex Etling ਦੁਆਰਾ ਅਪਲੋਡ ਕੀਤਾ ਅਸਲ ਵੀਡੀਓ ਮਿਲਿਆ। ਅਲੈਕਸ ਨੇ 2 ਸਤੰਬਰ, 2021 ਨੂੰ X 'ਤੇ ਇਸ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, "Getting a bit of rain in New York City tonight…

ਸਾਨੂੰ ਘਟਨਾ ਨਾਲ ਜੁੜੀਆਂ ਕਈ ਰਿਪੋਰਟਾਂ ਵੀ ਮਿਲੀਆਂ। ABC ਨਿਊਜ਼ ਨੇ 2 ਸਤੰਬਰ, 2021 ਨੂੰ ਵੀਡੀਓ ਸਾਂਝਾ ਕੀਤਾ ਅਤੇ ਡਿਸਕ੍ਰਿਪਸ਼ਨ ਕੀਤਾ, "Water cascades onto a New York City subway train as remnants of Hurricane Ida bring flooding rain to the Northeast. https://abcn.ws/3yDWYWH"

ਮਤਲਬ ਸਾਫ ਸੀ ਕਿ ਵਾਇਰਲ ਵੀਡੀਓ ਪੁਰਾਣਾ ਹੈ ਅਤੇ ਨਿਊਯਾਰਕ ਸਿਟੀ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਨਾਲ ਇਸਦਾ ਕੋਈ ਸਬੰਧ ਨਹੀਂ ਹੈ।

ਨਤੀਜਾ: ਰੋਜ਼ਾਨਾ ਸਪੋਕਸਮੈਨ ਨੇ ਆਪਣੀ ਜਾਂਚ 'ਚ ਪਾਇਆ ਕਿ ਵੀਡੀਓ ਸਾਲ 2021 ਦਾ ਹੈ। ਇਸ ਵੀਡੀਓ ਦਾ ਨਿਊਯਾਰਕ ਸਿਟੀ ਵਿਚ ਹਾਲ ਹੀ ਵਿਚ ਆਏ ਹੜ੍ਹ ਨਾਲ ਕੋਈ ਸਬੰਧ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement