
ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣੇ ਸਨ। ਇਹ ਵੀਡੀਓ ਜਨਵਰੀ 2022 ਦਾ ਹੈ।
RSFC (Team Mohali)- ਸੋਸ਼ਲ ਮੀਡੀਆ 'ਤੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦਾ ਵਿਰੋਧ ਹੁੰਦੇ ਵੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸਕੇ ਸਾਂਝਾ ਕਰ ਰਹੇ ਹਨ।
ਫੇਸਬੁੱਕ ਯੂਜ਼ਰ ਤੇਜਾ ਤਾਇਆ ਨੇ 30 ਨਵੰਬਰ 2023 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਆਹ ਝੰਡੇ ਦਾ ਮੋਰ ਕਿਥੇ ਬਣਾ ਦਿੱਤਾ ਪੰਜਾਬ ਲੋਕ ਇਸਨੂੰ ਹੁਣ ਮੁਰਗੀਖਾਨਾ ਖੋਲ ਕੇ ਦੇਣਗੇ"
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣੇ ਸਨ। ਇਹ ਵੀਡੀਓ ਜਨਵਰੀ 2022 ਦਾ ਹੈ।
ਸਪੋਕਸਮੈਨ ਦੀ ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਸਬੰਧਿਤ ਕੀਵਰਡ ਸਰਚ ਕੀਤਾ।
ਵਾਇਰਲ ਵੀਡੀਓ ਪੁਰਾਣਾ ਹੈ
ਸਾਨੂੰ ਸਰਚ ਦੌਰਾਨ ਇਸ ਮਾਮਲੇ ਦਾ ਵੱਖਰੇ ਐਂਗਲ ਦਾ ਵੀਡੀਓ "Ajit Deol Social Media INC" ਨਾਂਅ ਦੇ ਫੇਸਬੁੱਕ ਪੇਜ ਦੁਆਰਾ ਸਾਂਝਾ ਕੀਤਾ ਮਿਲਿਆ। 25 ਜਨਵਰੀ 2022 ਨੂੰ ਇਸ ਵੀਡੀਓ ਨੂੰ ਸਾਂਝਾ ਕੀਤਾ ਗਿਆ ਸੀ ਅਤੇ ਕੈਪਸ਼ਨ ਲਿਖਿਆ ਗਿਆ ਸੀ, "ਜਲੰਧਰ 'ਚ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ 'ਚ ਪੱਤਰਕਾਰਾਂ ਨੇ ਆਮ ਆਦਮੀ ਪਾਰਟੀ ਖਿਲਾਫ਼ ਨਾਅਰੇ ਲਗਾਏ। ਪੰਜਾਬ ਭਰ ਵਿੱਚ ਪੱਤਰਕਾਰ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਹਨ।"
ਇਸ ਤਰ੍ਹਾਂ ਇਸ ਵੀਡੀਓ ਨੂੰ ਪੰਜਾਬ ਕਾਂਗਰਸ ਦੇ ਅਧਿਕਾਰਿਕ ਫੇਸਬੁੱਕ ਪੇਜ ਦੁਆਰਾ ਵੀ ਸਾਂਝਾ ਕੀਤਾ ਗਿਆ ਸੀ। 24 ਜਨਵਰੀ 2022 ਨੂੰ ਅਪਲੋਡ ਕੀਤੇ ਗਏ ਇਸ ਵੀਡੀਓ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ:
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣੇ ਸਨ। ਇਹ ਵੀਡੀਓ ਜਨਵਰੀ 2022 ਦਾ ਹੈ।
Our Source:
Post Of "Ajit Deol Social Media INC" Dated 25-Jan-2022
Post Of Punjab Congress Dated 24-Jan-2022