ਬੱਚੇ ਨੂੰ ਮਾਸਕ ਪਾਉਂਦੇ ਕੇਜਰੀਵਾਲ ਦੀ ਇਸ ਤਸਵੀਰ ਦਾ ਕੋਰੋਨਾ ਨਾਲ ਕੋਈ ਸਬੰਧ ਨਹੀਂ
Published : Jan 7, 2022, 8:16 pm IST
Updated : Jan 7, 2022, 8:16 pm IST
SHARE ARTICLE
Fact Check Image of Arvind Kejriwal wearing mask to school boy has no link with covid era
Fact Check Image of Arvind Kejriwal wearing mask to school boy has no link with covid era

ਵਾਇਰਲ ਤਸਵੀਰ ਕੋਰੋਨਾ ਕਾਲ ਤੋਂ ਪਹਿਲਾਂ ਦੀ ਹੈ ਜਦੋਂ ਪ੍ਰਦੂਸ਼ਣ ਤੋਂ ਬਚਾਅ ਲਈ ਇੱਕ ਸਮਾਗਮ ਅੰਦਰ ਅਰਵਿੰਦ ਕੇਜਰੀਵਾਲ ਨੇ ਬੱਚੇ ਨੂੰ ਮਾਸਕ ਪਾਇਆ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਮੁੜ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਬੱਚੇ ਨੂੰ ਮਾਸਕ ਪਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਤੋਂ ਬਚਾਅ ਸਬੰਧੀ ਬੱਚੇ ਨੂੰ ਮਾਸਕ ਤਾਂ ਪਾ ਰਹੇ ਹਨ ਅਤੇ ਆਪ ਇਨ੍ਹਾਂ ਨੇ ਮਾਸਕ ਨਹੀਂ ਪਾਇਆ ਹੋਇਆ ਹੈ। ਤਸਵੀਰ ਵਿਚ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਨੂੰ ਵੀ ਵੇਖਿਆ ਜਾ ਸਕਦਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਤਸਵੀਰ ਕੋਰੋਨਾ ਕਾਲ ਤੋਂ ਪਹਿਲਾਂ ਦੀ ਹੈ ਜਦੋਂ ਪ੍ਰਦੂਸ਼ਣ ਤੋਂ ਬਚਾਅ ਲਈ ਇੱਕ ਸਮਾਗਮ ਅੰਦਰ ਅਰਵਿੰਦ ਕੇਜਰੀਵਾਲ ਨੇ ਬੱਚੇ ਨੂੰ ਮਾਸਕ ਪਾਇਆ ਸੀ।

ਵਾਇਰਲ ਪੋਸਟ

ਇਸ ਵਾਰ ਇਸ ਤਸਵੀਰ ਨੂੰ Sandeep Suman ਨਾਂਅ ਦੇ ਫੇਸਬੁੱਕ ਯੂਜ਼ਰ ਨੇ 5 ਜਨਵਰੀ 2022 ਨੂੰ ਸ਼ੇਅਰ ਕੀਤਾ। ਯੂਜ਼ਰ ਨੇ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "ਤਿੰਨ ਬੁੱਧੀਮਾਨ ਲੋਕ ਬੱਚੇ ਨੂੰ ਸਿਖਾ ਰਹੇ ਸਨ ਕਿ ਮਾਸਕ ਕਿਵੇਂ ਪਹਿਨਿਆ ਜਾਂਦਾ ਹੈ.. ਪਰ ਖੁੱਦ....?"

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਤਸਵੀਰ India Tv News ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਇੱਕ ਖ਼ਬਰ ਵਿਚ ਅਪਲੋਡ ਮਿਲੀ। ਖ਼ਬਰ 1 ਨਵੰਬਰ 2019 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਖ਼ਬਰ ਅਪਲੋਡ ਕਰਦਿਆਂ ਸਿਰਲੇਖ ਲਿਖਿਆ ਗਿਆ, "Till when will Delhi bear brunt of stubble burning in other states? Kejriwal asks"

ਤਸਵੀਰ ਨੂੰ ਅਪਲੋਡ ਕਰਦੇ ਹੋਏ ਕੈਪਸ਼ਨ ਲਿਖਿਆ ਗਿਆ, "ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਵੀਂ ਦਿੱਲੀ ਵਿਖੇ ਰਾਜਕੀਆ ਪ੍ਰਤਿਭਾ ਵਿਕਾਸ ਵਿਦਿਆਲਿਆ ਵਿਚ ਇੱਕ ਵਿਦਿਆਰਥੀ ਨੂੰ ਪ੍ਰਦੂਸ਼ਣ ਰੋਕੂ ਮਾਸਕ ਭੇਟ ਕਰਦੇ ਹੋਏ।" ਇਸ ਖ਼ਬਰ ਅਨੁਸਾਰ ਤਸਵੀਰ ਕੋਰੋਨਾ ਨਾਲ ਨਹੀਂ ਬਲਕਿ ਪਰਾਲੀ ਜਲਾਉਣ ਕਰਕੇ ਦਿੱਲੀ ਵਿਚ ਹੋਏ ਪ੍ਰਦੂਸ਼ਣ ਨਾਲ ਸਬੰਧਿਤ ਹੈ।

PhotoPhoto

ਇਸ ਆਯੋਜਨ ਨਾਲ ਦੀਆਂ ਤਸਵੀਰਾਂ ਸਾਨੂੰ ਅਰਵਿੰਦ ਕੇਜਰੀਵਾਲ ਦੇ ਟਵਿੱਟਰ ਹੈਂਡਲ 'ਤੇ ਵੀ ਅਪਲੋਡ ਮਿਲੀਆਂ ਜਿਸ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਜਨਵਰੀ 2020 ਵਿਚ ਕੇਰਲ ਅੰਦਰ ਮਿਲਿਆ ਸੀ ਅਤੇ ਇਸੇ ਕਰ ਕੇ ਇਸ ਤਸਵੀਰ ਦਾ ਕੋਰੋਨਾ ਨਾਲ ਸਬੰਧਿਤ ਹੋਣ ਦਾ ਸਵਾਲ ਨਹੀਂ ਉੱਠਦਾ ਹੈ।

ਇਹ ਤਸਵੀਰ ਪਿਛਲੇ ਸਾਲ ਅਪ੍ਰੈਲ ਵਿਚ ਵੀ ਸਮਾਨ ਦਾਅਵੇ ਨਾਲ ਵਾਇਰਲ ਹੋਈ ਸੀ। Rozana Spokesman ਨੇ ਉਸ ਸਮੇਂ ਵੀ ਇਸ ਦਾਅਵੇ ਦੀ ਪੜਤਾਲ ਕੀਤੀ ਸੀ। ਸਪੋਕਸਮੈਨ ਦੀ ਪਿਛਲੀ ਰਿਪੋਰਟ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਵਾਇਰਲ ਤਸਵੀਰ ਕੋਰੋਨਾ ਕਾਲ ਤੋਂ ਪਹਿਲਾਂ ਦੀ ਹੈ ਜਦੋਂ ਪ੍ਰਦੂਸ਼ਣ ਤੋਂ ਬਚਾਅ ਲਈ ਇੱਕ ਸਮਾਗਮ ਅੰਦਰ ਅਰਵਿੰਦ ਕੇਜਰੀਵਾਲ ਨੇ ਬੱਚੇ ਨੂੰ ਮਾਸਕ ਪਾਇਆ ਸੀ।

Claim- Arvind Kejriwal wearing mask to school boy without wearing mask himself in Covid Spread
Claimed By- FB User
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement