
ਇਸ ਹਫਤੇ ਦੇ Top 5 Fact Checks
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"
"Fact Check: ਮੱਕਾ ਵਿਚ ਹੋਈ ਬਰਫਬਾਰੀ ਦਾ ਦਾਅਵਾ ਕਰਦੀ ਇਹ ਵਾਇਰਲ ਵੀਡੀਓ ਐਡੀਟੇਡ ਹੈ"
ਸੋਸ਼ਲ ਮੀਡਿਆ 'ਤੇ ਮੁਸਲਿਮ ਭਾਈਚਾਰੇ ਦੇ ਤੀਰਥ ਸਾਊਦੀ ਅਰਬ ਵਿਚ ਸਥਿਤ ਮੱਕਾ ਦੀ ਮਸਜਿਦ ਹਰਮ ਦਾ ਵੀਡੀਓ ਵਾਇਰਲ ਹੋਇਆ। ਵੀਡੀਓ ਵਿਚ ਲੋਕਾਂ ਨੂੰ ਕਾਬਾ ਦੇ ਆਲੇ-ਦੁਆਲੇ ਖੜੇ ਦੇਖਿਆ ਜਾ ਸਕਦਾ ਸੀ ਅਤੇ ਵੀਡੀਓ ਦੇ ਵਿੱਚ ਬਰਫਬਾਰੀ ਹੁੰਦੀ ਦਿਖਾਈ ਦੇ ਰਹੀ ਸੀ। ਦਾਅਵਾ ਕੀਤਾ ਗਿਆ ਕਿ ਪਹਿਲੀ ਵਾਰ ਮੱਕਾ ਵਿਖੇ ਬਰਫ਼ਬਾਰੀ ਹੋਈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਸੀ। ਐਡੀਟੇਡ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।
ਇਸ ਰਿਪੋਰਟ ਨੂੰ ਇਥੇ ਕਲਿਕ ਕਰ ਪੜ੍ਹੋ।
"Fact Check: PM ਮੋਦੀ ਦੇ ਮਾਤਾ ਜੀ ਦੇ ਦਿਹਾਂਤ ਤੋਂ ਬਾਅਦ ਵਾਇਰਲ ਹੋ ਰਹੀ ਇਹ ਤਸਵੀਰ ਐਡੀਟੇਡ ਹੈ"
ਦੇਸ਼ ਦੇ PM ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੇ ਦਿਹਾਂਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ PM ਮੋਦੀ ਦੀ ਇੱਕ ਤਸਵੀਰ ਤੇਜ਼ੀ ਨਾਲ ਵਾਇਰਲ ਹੋਈ ਸੀ। ਤਸਵੀਰ ਵਿਚ ਪ੍ਰਧਾਨ ਮੰਤਰੀ ਨੂੰ ਬਿਨਾਂ ਵਾਲ ਅਤੇ ਦਾੜ੍ਹੀ ਤੇ ਮੁੱਛਾਂ ਤੋਂ ਦੇਖਿਆ ਜਾ ਸਕਦਾ ਸੀ। ਤਸਵੀਰ ਨਾਲ ਦਾਅਵਾ ਕੀਤਾ ਗਿਆ ਕਿ ਹਿੰਦੂ ਰੀਤੀ-ਰਿਵਾਜ਼ਾਂ ਦਾ ਪਾਲਣ ਕਰਦੇ ਹੋਏ PM ਮੋਦੀ ਨੇ ਆਪਣੀ ਮਾਂ ਦੇ ਦਿਹਾਂਤ ਤੋਂ ਬਾਅਦ ਮੁੰਡਨ ਕਰਵਾਇਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਸੀ।
ਇਸ ਰਿਪੋਰਟ ਨੂੰ ਇਥੇ ਕਲਿਕ ਕਰ ਪੜ੍ਹੋ।
"Fact Check: ਅਦਾਕਾਰਾ ਸਿਮਰਨ ਕੌਰ ਮੁੰਡੀ ਦੀ ਤਸਵੀਰ ਨੂੰ ਫਰਜ਼ੀ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ"
ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋਈ ਜਿਸਦੇ ਵਿਚ ਇੱਕ ਕੁੜੀ ਨੂੰ ਰਿਕਸ਼ਾ ਖਿੱਚਦੇ ਵੇਖਿਆ ਜਾ ਸਕਦਾ ਸੀ ਅਤੇ ਰਿਕਸ਼ੇ ਵਿਚ ਇੱਕ ਬਜ਼ੁਰਗ ਵਿਅਕਤੀ ਵੀ ਬੈਠਾ ਹੋਇਆ ਸੀ। ਦਾਅਵਾ ਕੀਤਾ ਗਿਆ ਕਿ ਇੱਕ ਗਰੀਬ ਪਿਤਾ ਨੇ ਰਿਕਸ਼ਾ ਚਲਾ ਕੇ ਆਪਣੀ ਬੇਟੀ ਨੂੰ ASI ਬਣਾ ਦਿੱਤਾ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ ਗਲਤ ਸੀ। ਇਹ ਤਸਵੀਰ ਮਿਸ ਇੰਡੀਆ ਯੂਨੀਵਰਸ 2008 ਸਿਮਰਨ ਕੌਰ ਮੁੰਡੀ ਦੀ ਸੀ। ਇਹ ਤਸਵੀਰ 2016 ਦੀ ਸੀ ਜਿਸਨੂੰ ਹੁਣ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਰਿਪੋਰਟ ਨੂੰ ਇਥੇ ਕਲਿਕ ਕਰ ਪੜ੍ਹੋ।
"Fact Check: ਸੰਘਣੀ ਧੁੰਧ ਕਾਰਣ ਹੋਏ ਸੜਕ ਹਾਦਸੇ ਦਾ ਇਹ ਵੀਡੀਓ 2017 ਤੋਂ ਵਾਇਰਲ ਹੈ"
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਜਿਸਦੇ ਵਿਚ ਸੰਘਣੀ ਧੁੰਧ ਕਾਰਣ ਆਪਸ 'ਚ ਭਿੜੀਆਂ ਗੱਡੀਆਂ ਨੂੰ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਵਿਚ ਗੱਡੀਆਂ ਨੂੰ ਆਪਸ 'ਚ Live ਟਕਰਾਉਂਦੇ ਵੀ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਹਾਲੀਆ ਦੱਸਕੇ ਵਾਇਰਲ ਕੀਤਾ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਤੋਂ ਵਾਇਰਲ ਸੀ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਗਿਆ।
ਇਸ ਰਿਪੋਰਟ ਨੂੰ ਇਥੇ ਕਲਿਕ ਕਰ ਪੜ੍ਹੋ।
"Fact Check: ਓਪਰੇਸ਼ਨ ਦੌਰਾਨ ਡਾਕਟਰਾਂ ਦੀ ਲੜਾਈ ਦਾ ਇਹ ਵੀਡੀਓ PGI ਚੰਡੀਗੜ੍ਹ ਦਾ ਨਹੀਂ ਬਲਕਿ ਜੋਧਪੁਰ ਦਾ ਹੈ"
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਜਿਸਦੇ ਵਿਚ ਓਪਰੇਸ਼ਨ ਥੀਏਟਰ ਵਿਚ ਓਪਰੇਸ਼ਨ ਦੌਰਾਨ ਦੋ ਡਾਕਟਰ ਆਪਸ ਵਿਚ ਜ਼ੁਬਾਨੀ ਲੜ ਪੈਂਦੇ ਹਨ। ਇਸ ਵੀਡੀਓ PGI ਚੰਡੀਗੜ੍ਹ ਦਾ ਦੱਸਕੇ ਵਾਇਰਲ ਕੀਤਾ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ PGI ਚੰਡੀਗੜ੍ਹ ਦਾ ਨਹੀਂ ਬਲਕਿ ਰਾਜਸਥਾਨ ਦੇ ਜੋਧਪੁਰ ਦਾ ਪੁਰਾਣਾ ਵੀਡੀਓ ਸੀ।
ਇਸ ਰਿਪੋਰਟ ਨੂੰ ਇਥੇ ਕਲਿਕ ਕਰ ਪੜ੍ਹੋ।
ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।